Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 2:57 am

+91 90915 01313 , +91 90916 01313

punjabbanni@gmail.com
punjabbani@yahoo.com

ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਨੇ ਕੀਤਾ ਦੋ ਵੱਖ ਵੱਖ ਯੂਨੀਰਸਿਟੀਆਂ ਦੇ ਪ੍ਰੋਫੈਸਰਾਂ ਨੂੰ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਨੇ ਕੀਤਾ ਦੋ ਵੱਖ ਵੱਖ ਯੂਨੀਰਸਿਟੀਆਂ ਦੇ ਪ੍ਰੋਫੈਸਰਾਂ ਨੂੰ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਨੇ ਕੀਤਾ ਦੋ ਵੱਖ ਵੱਖ ਯੂਨੀਰਸਿਟੀਆਂ ਦੇ ਪ੍ਰੋਫੈਸਰਾਂ ਨੂੰ ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਨੇ ਪੰਜਾਬ ਦੇ ਦੋ ਪ੍ਰੋਫੈਸਰਾਂ ਨੂੰ 3 ਲੱਖ 50 ਹਜ਼ਾਰ ਰੁਪਏ ਦੀ ਨਕਦੀ ਨਾਲ ਗ੍ਰਿਫ਼ਤਾਰ ਕੀਤਾ ਹੈ ਤੇ ਦੋਹਾਂ ਵਿਰੁੱਧ ਭ੍ਰਿਸ਼ਟਾਚਾਰ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਥੇ ਹੀ ਬਸ ਨਹੀਂ ਦੋਹਾਂ ਨੂੰ ਅਦਾਲਤ ਵਲੋਂ ਤਿੰਨ ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ । ਉੱਤਰੀ ਖੇਤਰ ਵਿਜੀਲੈਂਸ ਦੇ ਐੱਸ. ਪੀ. ਬਲਬੀਰ ਠਾਕੁਰ ਨੇ ਦੱਸਿਆ ਕਿ ਫ਼ਰੀਦਕੋਟ ਵਾਸੀ
ਪ੍ਰੋ. ਰਾਕੇਸ਼ ਚਾਵਲਾ ਬਾਬਾ ਫ਼ਰੀਦ ਯੂਨੀਵਰਸਿਟੀ ਵਿਚ ਤੇ ਬਰਨਾਲਾ ਵਾਸੀ ਪ੍ਰੋ. ਪੁਨੀਤ ਕੁਮਾਰ ਸੈਂਟਰਲ ਯੂਨੀਵਰਸਿਟੀ ਬਠਿੰਡਾ ਵਿਚ ਤਾਇਨਾਤ ਹਨ। ਪਿਛਲੇ ਦਿਨੀਂ ਪਾਲਮਪੁਰ ਦੇ ਇੰਸਟੀਚਿਊਟ ਆਫ ਫਾਰਮਾਸਿਊਟਿਕਲ ਐਂਡ ਰਿਸਰਚ ’ਚ ਇੰਸਪੈਕਸ਼ਨ ਦੌਰਾਨ ਫਾਰਮੇਸੀ ਕੌਂਸਲ ਆਫ ਇੰਡੀਆ ਨੇ ਦੋਵਾਂ ਦੀ ਨਿਯੁਕਤੀ ਕੀਤੀ ਸੀ। ਸ਼ੱਕ ਹੈ ਕਿ ਦੋਵਾਂ ਨੇ ਸਬੰਧਤ ਅਦਾਰੇ ਤੋਂ ਗ਼ਲਤ ਫ਼ਾਇਦਾ ਲਿਆ ਹੈ। ਇਸ ਸ਼ੱਕ ਤਹਿਤ ਵਿਜੀਲੈਂਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਦੋਵਾਂ ਨੂੰ ਨਕਦੀ ਨਾਲ ਗ੍ਰਿਫ਼ਤਾਰ ਕੀਤਾ ਹੈ। ਫੜੇ ਜਾਣ ’ਤੇ ਦੋਵੇਂ ਮੁਲਜ਼ਮ ਨਕਦੀ ਬਾਰੇ ਸਪਸ਼ਟ ਜਾਣਕਾਰੀ ਨਹੀਂ ਦੇ ਸਕੇ।

Advertisement
Advertisement
Advertisement
Advertisement
Scroll to Top