Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 4:01 am

+91 90915 01313 , +91 90916 01313

punjabbanni@gmail.com
punjabbani@yahoo.com

ਪੜ੍ਹੇ- ਲਿਖੇ ਯੋਗ ਸਫਾਈ ਕਰਮਚਾਰੀਆਂ ਨੂੰ ਦਰੋਗਾ ਵਜੋਂ ਪਦਉੱਨਤ ਕੀਤੇ ਜਾਣ ਸਬੰਧੀ ਭਾਵਾਧਸ ਨੇ ਸੌਂਪਿਆ ਨਗਰ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ

ਪੜ੍ਹੇ- ਲਿਖੇ ਯੋਗ ਸਫਾਈ ਕਰਮਚਾਰੀਆਂ ਨੂੰ ਦਰੋਗਾ ਵਜੋਂ ਪਦਉੱਨਤ ਕੀਤੇ ਜਾਣ ਸਬੰਧੀ ਭਾਵਾਧਸ ਨੇ ਸੌਂਪਿਆ ਨਗਰ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ

ਪੜ੍ਹੇ- ਲਿਖੇ ਯੋਗ ਸਫਾਈ ਕਰਮਚਾਰੀਆਂ ਨੂੰ ਦਰੋਗਾ ਵਜੋਂ ਪਦਉੱਨਤ ਕੀਤੇ ਜਾਣ ਸਬੰਧੀ ਭਾਵਾਧਸ ਨੇ ਸੌਂਪਿਆ ਨਗਰ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ
ਪਿਛਲੀ ਸਰਕਾਰ ਦੌਰਾਨ ਅਯੋਗ ਅਨਪੜ ਸਫਾਈ ਕਰਮਚਾਰੀਆਂ ਨੂੰ ਦਿੱਤੀਆਂ ਤਰੱਕੀਆਂ – ਖੋੜਾ
ਪਟਿਆਲਾ:- ਨਗਰ ਨਿਗਮ ਦੇ ਪੜ੍ਹੇ-ਲਿਖੇ ਯੋਗ ਅਤੇ ਤਨਦੇਹੀ ਇਮਾਨਦਾਰੀ ਨਾਲ ਆਪਣੀ ਸੇਵਾਵਾਂ ਦੇ ਰਹੇ ਸਫਾਈ ਕਰਮਚਾਰੀਆਂ ਨੂੰ ਤਰੱਕੀਆਂ ਦੇ ਕੇ ਦਰੋਗਾ(ਸੁਪਰਵਾਈਜਰ) ਵਜੋਂ ਪੱਦਉੱਨਤ ਕੀਤੇ ਜਾਣ ਸਬੰਧੀ ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵੱਲੋਂ ਰਾਸ਼ਟਰੀ ਸਲਾਹਕਾਰ ਵੀਰ ਪ੍ਰੇਮ ਖੋੜਾ ਦੀ ਅਗੁਵਾਈ ਵਿੱਚ ਕਮਿਸ਼ਨਰ ਨਗਰ ਨਿਗਮ ਆਦਿਤਿਆ ਡੇਚਲਵਾਲ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ। ਜਿਸ ਵਿੱਚ ਵੀਰ ਪ੍ਰੇਮ ਖੋੜਾ ਅਤੇ ਆਗੁਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੜ੍ਹੇ ਲਿਖੇ ਯੋਗ ਨਗਰ ਨਿਗਮ ਸਫਾਈ ਕਰਮਚਾਰੀਆਂ ਦੀਆਂ ਤਰੱਕੀਆਂ ਨਹੀਂ ਕੀਤੀਆਂ ਗਈਆਂ। ਇਨ੍ਹਾਂ ਕਰਮਚਾਰੀਆਂ ਨੂੰ ਇਨ੍ਹਾਂ ਦੇ ਅਧਿਕਾਰਾਂ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ, ਜਿਸ ਕਾਰਨ ਇਨ੍ਹਾਂ ਸਫਾਈ ਕਰਮਚਾਰੀਆਂ ਵਿੱਚ ਦਿਨ ਪ੍ਰਤੀ ਦਿਨ ਮਾਯੁਸੀ ਫੈਲਦੀ ਜਾ ਰਹੀ ਹੈ ਜਿਹੜੀ ਕਿ ਉਹਨਾਂ ਦੇ ਪਰਿਵਾਰਾਂ ਲਈ ਹਾਨੀਕਾਰਕ ਸਿੱਧ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਨਗਰ ਨਿਗਮ ਦੇ ਕੁਝ ਅਧਿਕਾਰੀਆਂ ਨੇ ਆਪਣੇ ਕੁਝ ਚਹੇਤੇ ਅਨਪੜ ਤੇ ਅਯੋਗ ਉਨ੍ਹਾਂ ਕਰਮਚਾਰੀਆਂ ਨੂੰ ਆਰਜੀ ਦਰੋਗੇ ਬਣਾ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ਸਫਾਈ ਸੇਵਕਾਂ ਦੀਆਂ ਨਾ ਹਾਜਰੀਆਂ ਲਗਾਉਣੀਆਂ ਆਉਂਦਿਆਂ ਹਨ ਅਤੇ ਨਾ ਹੀ ਲਿਖਣਾ ਪੜਨਾ ਆਉਂਦਾ ਹੈ। ਜਦੋਂ ਕਿ ਪੱਦਉੱਨਤੀ ਦੀ ਕਾਬਲਿਅਤ ਰੱਖਣ ਵਾਲੇ ਸਫਾਈ ਕਰਮਚਾਰੀਆਂ ਨੂੰ ਕੋਈ ਤਰਜੀਹ ਨਹੀਂ ਦਿੱਤੀ ਗਈ। ਭਾਰਤੀਯ ਵਾਲਮੀਕਿ ਧਰਮ ਸਮਾਜ ਸੰਗਠਨ ਆਗੁਆਂ ਨੇ ਨਗਰ ਨਿਗਮ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਪਟਿਆਲਾ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਨੂੰ ਉਨ੍ਹਾਂ ਦੀ ਵਿੱਦਿਅਕ ਯੋਗਤਾ ਅਤੇ ਸੀਨੀਅਰਤਾ ਮੁਤਾਬਕ ਹੀ ਤਰੱਕੀਆਂ ਨੂੰ ਤਰਜੀਹ ਦਿੱਤੀ ਜਾਵੇ। ਜੇਕਰ ਯੋਗ ਸਫਾਈ ਕਰਮਚਾਰੀਆਂ ਨੂੰ ਤਰੱਕੀਆਂ ਦੇਣ ਸਮੇਂ ਭੇਦਭਾਵ ਜਾਂ ਅਣਗਹਿਲੀ ਕੀਤੀ ਗਈ ਤਾਂ ਇਸ ਮਾਮਲੇ ਨੂੰ ਲੈ ਕੇ ਮਾਨਯੋਗ ਅਦਾਲਤ ਵਿੱਚ ਜਾਣ ਲਈ ਭਾਵਾਧਸ ਸੰਗਠਨ ਨੂੰ ਮਜਬੂਰ ਹੋਣਾ ਪਵੇਗਾ। ਇਸ ਮੌਕੇ ਗੋਬਿੰਦ ਵੈਦ, ਸੋਹਣ ਸਿੰਘ ਸਿੱਧੂ, ਸ਼ਾਰਦਾ ਰਾਣੀ ਮੈਂਬਰ ਵੂਮੈਨ ਕਾਊਂਸਲਰ, ਮੁੱਕਦਰ, ਸੋਨੂੰ ਭਲਵਾਨ, ਡੈਨੀ ਲਾਹੋਰੀਆ, ਸੁਖਦੇਵ ਸਿੰਘ ਬੰਟੀ, ਮਨੋਜ ਕੁਮਾਰ ਵਿੱਕੀ, ਹਰਪ੍ਰੀਤ ਸਿੰਘ ਬੱਬੂ, ਹਰਭਜਨ ਸਿੰਘ, ਬਲਜੀਤ ਸਿੰਘ, ਸੰਦੀਪ ਕੌਰ ਅਤੇ ਮਨਦੀਪ ਸਿੰਘ ਸਿੱਧੂ ਆਦਿ ਹਾਜਰ ਸਨ।

Advertisement
Advertisement
Advertisement
Advertisement
Scroll to Top