Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:40 am

+91 90915 01313 , +91 90916 01313

punjabbanni@gmail.com
punjabbani@yahoo.com

ਆਸਾਰਾਮ ਨੂੰ ਰਾਜਸਥਾਨ ਹਾਈ ਕੋਰਟ ਨੇ ਇਲਾਜ ਲਈ ਦਿੱਤੀ ਸੱਤ ਦਿਨਾਂ ਦੀ ਪੈਰੋਲ

ਆਸਾਰਾਮ ਨੂੰ ਰਾਜਸਥਾਨ ਹਾਈ ਕੋਰਟ ਨੇ ਇਲਾਜ ਲਈ ਦਿੱਤੀ ਸੱਤ ਦਿਨਾਂ ਦੀ ਪੈਰੋਲ

ਆਸਾਰਾਮ ਨੂੰ ਰਾਜਸਥਾਨ ਹਾਈ ਕੋਰਟ ਨੇ ਇਲਾਜ ਲਈ ਦਿੱਤੀ ਸੱਤ ਦਿਨਾਂ ਦੀ ਪੈਰੋਲ
ਰਾਜਸਥਾਲ : ਯੌਨ ਸ਼ੋਸ਼ਣ ਦੇ ਦੋਸ਼ਾਂ ਵਿੱਚ ਜੋਧਪੁਰ ਕੇਂਦਰੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਆਸਾਰਾਮ ਨੂੰ ਅਦਾਲਤ ਤੋਂ ਸੱਤ ਦਿਨਾਂ ਦੀ ਪੈਰੋਲ ਮਿਲ ਗਈ ਹੈ। ਆਸਾਰਾਮ ਨੂੰ ਰਾਜਸਥਾਨ ਹਾਈ ਕੋਰਟ ਨੇ ਇਲਾਜ ਲਈ ਪੈਰੋਲ ਦਿੱਤੀ ਹੈ। ਆਸਾਰਾਮ ਦੀ ਸਿਹਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪੈਰੋਲ ਦਿੱਤੀ ਗਈ ਹੈ। ਆਸਾਰਾਮ ਪੁਲਿਸ ਹਿਰਾਸਤ `ਚ ਇਲਾਜ ਲਈ ਮਹਾਰਾਸ਼ਟਰ ਜਾਵੇਗਾ। ਆਸਾਰਾਮ ਦਾ ਇਲਾਜ ਮਹਾਰਾਸ਼ਟਰ ਵਿੱਚ ਹੋਵੇਗਾ। ਹਾਈ ਕੋਰਟ ਦੇ ਜਸਟਿਸ ਡਾ. ਪੁਸ਼ਪੇਂਦਰ ਸਿੰਘ ਭਾਟੀ ਦੀ ਡਿਵੀਜ਼ਨ ਬੈਂਚ ਨੇ ਅੰਤਰਿਮ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲ ਹੀ ਵਿੱਚ ਜੋਧਪੁਰ ਕੇਂਦਰੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਆਸਾਰਾਮ ਦੀ ਸਿਹਤ ਇੱਕ ਵਾਰ ਫਿਰ ਵਿਗੜ ਗਈ। ਆਸਾਰਾਮ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਜੋਧਪੁਰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਆਸਾਰਾਮ ਦੀ ਮੈਡੀਕਲ ਜਾਂਚ ਤੋਂ ਬਾਅਦ ਉਸ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ। ਆਸਾਰਾਮ ਦੀ ਖਰਾਬ ਸਿਹਤ ਦੀ ਸੂਚਨਾ ਮਿਲਦੇ ਹੀ ਹਸਪਤਾਲ ਦੇ ਆਲੇ-ਦੁਆਲੇ ਉਨ੍ਹਾਂ ਦੇ ਸਮਰਥਕਾਂ ਦੀ ਭੀੜ ਇਕੱਠੀ ਹੋ ਗਈ, ਜਿਸ ਤੋਂ ਬਾਅਦ ਵੱਡੀ ਗਿਣਤੀ `ਚ ਪੁਲਿਸ ਨੂੰ ਤਾਇਨਾਤ ਕਰ ਦਿੱਤਾ ਗਿਆ।ਜਾਣਕਾਰੀ ਮੁਤਾਬਕ ਆਸਾਰਾਮ ਨੂੰ ਸ਼ੁੱਕਰਵਾਰ ਸ਼ਾਮ ਨੂੰ ਛਾਤੀ `ਚ ਦਰਦ ਮਹਿਸੂਸ ਹੋਇਆ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਏਮਜ਼ ਹਸਪਤਾਲ ਲਿਜਾਇਆ ਗਿਆ। ਉੱਥੇ ਜ਼ਰੂਰੀ ਮੈਡੀਕਲ ਟੈਸਟ ਕੀਤੇ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ `ਚ ਭਰਤੀ ਕਰਵਾਇਆ ਗਿਆ। ਪੁਣੇ ਦੇ ਮਾਧਵਬਾਗ ਹਸਪਤਾਲ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਅਪ੍ਰੈਲ ਮਹੀਨੇ ਵਿੱਚ ਜੋਧਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਸਾਰਾਮ ਦੇ ਦਿਲ ਦਾ ਆਯੁਰਵੈਦਿਕ ਵਿਧੀ ਨਾਲ ਇਲਾਜ ਕੀਤਾ ਗਿਆ ਸੀ। ਹੁਣ ਇੱਕ ਵਾਰ ਫਿਰ ਆਸਾਰਾਮ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕਰਕੇ ਏਮਜ਼ ਹਸਪਤਾਲ ਲਿਆਂਦਾ ਗਿਆ। ਉਹ ਲੰਬੇ ਸਮੇਂ ਤੋਂ ਛਾਤੀ `ਚ ਦਰਦ ਦੀ ਸ਼ਿਕਾਇਤ ਕਰ ਰਹੇ ਸਨ।ਆਪਣੇ ਆਪ ਨੂੰ ਸੰਤ ਕਹਾਉਣ ਵਾਲੇ ਆਸਾਰਾਮ `ਤੇ ਇੱਕ ਨਾਬਾਲਗ ਨਾਲ ਬਲਾਤਕਾਰ ਕਰਨ ਦਾ ਇਲਜ਼ਾਮ ਲੱਗਾ ਸੀ, ਜਿਸ `ਚ ਉਹ ਦੋਸ਼ੀ ਪਾਇਆ ਗਿਆ ਸੀ। ਪੀੜਤਾ ਨੇ ਆਸਾਰਾਮ `ਤੇ 2013 `ਚ ਜੋਧਪੁਰ ਦੇ ਆਸ਼ਰਮ `ਚ ਉਸ ਨਾਲ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਸੀ। ਉਸ ਸਮੇਂ ਉਹ ਨਾਬਾਲਗ ਸੀ। ਉਸ ਦੀ ਉਮਰ ਸਿਰਫ਼ 16 ਸਾਲ ਸੀ। ਆਸਾਰਾਮ ਇਸ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਆਸਾਰਾਮ ਇਸ ਮਾਮਲੇ ਵਿੱਚ ਹੁਣ ਤੱਕ 11 ਸਾਲ ਦੀ ਸਜ਼ਾ ਕੱਟ ਚੁੱਕੇ ਹਨ। ਆਸਾਰਾਮ ਬਾਪੂ ਨੂੰ 31 ਅਗਸਤ 2013 ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਸ ਨੇ ਕਈ ਵਾਰ ਜੇਲ੍ਹ ਤੋਂ ਬਾਹਰ ਆ ਕੇ ਜ਼ਮਾਨਤ ਲੈਣ ਦੀ ਕੋਸ਼ਿਸ਼ ਕੀਤੀ ਪਰ ਉਹ ਅਸਫਲ ਰਿਹਾ।

Advertisement
Advertisement
Advertisement
Advertisement
Scroll to Top