Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:39 am

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਜੀ. ਪੀ. ਸੀ. ਦਾ ਵਫਦ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਮਿਲਿਆ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐੱਸ ਐੱਸ ਸਾਰੋਂ ਨੂੰ

ਐਸ. ਜੀ. ਪੀ. ਸੀ. ਦਾ ਵਫਦ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਮਿਲਿਆ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐੱਸ ਐੱਸ ਸਾਰੋਂ ਨੂੰ

ਐਸ. ਜੀ. ਪੀ. ਸੀ. ਦਾ ਵਫਦ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਮਿਲਿਆ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐੱਸ ਐੱਸ ਸਾਰੋਂ ਨੂੰ
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਲਈ ਬਣ ਰਹੀਆਂ ਵੋਟਾਂ ’ਚ ਯੋਗ ਸਿੱਖ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਅਤੇ ਇਸ ਕਾਰਜ ਨੂੰ ਪਾਰਦਰਸ਼ੀ ਤਰੀਕੇ ਨਾਲ ਕਰਨ ਦੀ ਮੰਗ ਲੈ ਕੇ ਸ਼੍ਰੋਮਣੀ ਕਮੇਟੀ ਦਾ ਇਕ ਵਫਦ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐੱਸ ਐੱਸ ਸਾਰੋਂ ਨੂੰ ਮਿਲਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਸਟਿਸ ਐੱਸ ਐੱਸ ਸਾਰੋਂ ਨੂੰ ਪੱਤਰ ਸੌਂਪ ਕੇ ਸਰਕਾਰੀ ਅਧਿਕਾਰੀਆਂ ਵੱਲੋਂ ਵੋਟਾਂ ਬਣਾਉਣ ਸਮੇਂ ਨਿਯਮਾਂ ਦੀ ਅਣਦੇਖੀ ਕਰਦਿਆਂ ਬਿਨਾਂ ਤਸਦੀਕ ਕੀਤੇ ਗਲਤ ਵੋਟਾਂ ਬਣਾਉਣ ਦੇ ਮਾਮਲੇ ਨੂੰ ਸੰਜ਼ੀਦਗੀ ਨਾਲ ਲੈਣ ਲਈ ਕਿਹਾ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਸੰਗਤਾਂ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ ਕਿ ਸਰਕਾਰੀ ਅਧਿਕਾਰੀ ਗੁਰਦੁਆਰਾ ਚੋਣਾਂ ਲਈ ਰਜਿਸਟ੍ਰੇਸ਼ਨ ਵਾਸਤੇ ਨਿਰਧਾਰਤ ਨਿਯਮਾਂ ਦੀ ਅਣਦੇਖੀ ਕਰ ਰਹੇ ਹਨ। ਵੋਟਾਂ ਬਣਾਉਣ ਵਾਲੇ ਸਰਕਾਰੀ ਕਰਮਚਾਰੀ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਵੋਟਰ ਸੂਚੀਆਂ ਵਿੱਚੋਂ ਨਾਮ ਚੁੱਕ ਕੇ ਨਿਯਮਾਂ ਨੂੰ ਅਣਦੇਖਾ ਕਰਦਿਆਂ ਵੋਟਾਂ ਬਣਾ ਰਹੇ ਹਨ, ਜਿਸ ਨਾਲ ਸਾਬਤ ਸੂਰਤ ਸਿੱਖ ਵਾਲੀ ਸ਼ਰਤ ਦੀ ਉਲੰਘਣਾ ਹੋਣ ਦਾ ਖ਼ਦਸ਼ਾ ਹੈ। ਉਨ੍ਹਾ ਮੰਗ ਕੀਤੀ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾ ਵੱਲੋਂ ਇਸ ਮਾਮਲੇ ਵਿੱਚ ਤੁਰੰਤ ਸਖ਼ਤ ਆਦੇਸ਼ ਜਾਰੀ ਕੀਤੇ ਜਾਣ ਤਾਂ ਜੋ ਇਹ ਯਕੀਨੀ ਬਣ ਸਕੇ ਕਿ ਕਿਸੇ ਵੀ ਗੈਰ ਸਿੱਖ ਅਤੇ ਪਤਿਤ ਦੀ ਵੋਟ ਨਾ ਬਣੇ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਲਈ ਮੈਂਬਰ ਚੁਨਣ ਵਾਸਤੇ ਨਿਯਮਾਂ ਅਨੁਸਾਰ ਵੋਟਰ ਰਜਿਸਟ੍ਰੇਸ਼ਨ ਯਕੀਨੀ ਬਣਾਉਣਾ ਗੁਰਦੁਆਰਾ ਚੋਣ ਕਮਿਸ਼ਨ ਦਾ ਮੁੱਢਲਾ ਫ਼ਰਜ਼ ਹੈ ਅਤੇ ਸੰਗਤ ਦੇ ਇਤਰਾਜ਼ਾਂ ਤੇ ਖ਼ਦਸ਼ਿਆਂ ਵੱਲ ਕਮਿਸ਼ਨ ਉਚੇਚੇ ਤੌਰ ’ਤੇ ਧਿਆਨ ਦੇਵੇ। ਕਮਿਸ਼ਨਰ ਨੂੰ ਸ਼ੌਪੇ ਪੱਤਰ ਰਾਹੀਂ ਇਹ ਵੀ ਮੰਗ ਕੀਤੀ ਗਈ ਕਿ ਸਿੱਖ ਤੇ ਸਾਬਤ ਸੂਰਤ ਵੋਟਰਾਂ ਤੱਕ ਪਹੁੰਚ ਨੂੰ ਯਕੀਨੀ ਕਰਨ ਲਈ ਆਦੇਸ਼ ਦਿੱਤੇ ਜਾਣ ਅਤੇ ਹਰ ਵੋਟਰ ਦੀ ਪਛਾਣ ਤਸਦੀਕ ਕਰਨ ਦੇ ਨਾਲ-ਨਾਲ ਉਸ ਦੀ ਤਾਜ਼ਾ ਫੋਟੋ ਫਾਰਮ ਨਾਲ ਲੈ ਕੇ ਹੀ ਵੋਟਾਂ ਬਣਾਈਆਂ ਜਾਣ।

Advertisement
Advertisement
Advertisement
Advertisement
Scroll to Top