Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:13 am

+91 90915 01313 , +91 90916 01313

punjabbanni@gmail.com
punjabbani@yahoo.com

ਹਰੇਕ ਵਰਦੀਧਾਰੀ ਦੇਸ਼ ਸਮਾਜ ਦੇ ਰਖਵਾਲੇ, ਇਨ੍ਹਾਂ ਦਾ ਧੰਨਵਾਦ ਕਰੋ : ਡਾਕਟਰ ਰਾਕੇਸ਼ ਵਰਮੀ

ਹਰੇਕ ਵਰਦੀਧਾਰੀ ਦੇਸ਼ ਸਮਾਜ ਦੇ ਰਖਵਾਲੇ, ਇਨ੍ਹਾਂ ਦਾ ਧੰਨਵਾਦ ਕਰੋ : ਡਾਕਟਰ ਰਾਕੇਸ਼ ਵਰਮੀ

ਹਰੇਕ ਵਰਦੀਧਾਰੀ ਦੇਸ਼ ਸਮਾਜ ਦੇ ਰਖਵਾਲੇ, ਇਨ੍ਹਾਂ ਦਾ ਧੰਨਵਾਦ ਕਰੋ : ਡਾਕਟਰ ਰਾਕੇਸ਼ ਵਰਮੀ
ਪਟਿਆਲਾ : ਦੇਸ਼ ਦੁਨੀਆਂ ਵਿੱਚ ਦੇਸ਼ ਸਮਾਜ ਘਰ ਪਰਿਵਾਰਾਂ ਮਾਨਵਤਾ ਅਤੇ ਵਾਤਾਵਰਨ ਦੀ ਸੁਰੱਖਿਆ ਬਚਾਉ ਮਦਦ ਸਨਮਾਨ ਉੱਨਤੀ ਖੁਸ਼ਹਾਲੀ ਲਈ ਹਰੇਕ ਵਰਦੀਧਾਰੀ ਇਨਸਾਨ ਇਮਾਨਦਾਰੀ ਵਫ਼ਾਦਾਰੀ ਨਾਲ ਆਪਣੇ ਫਰਜ਼ ਜ਼ੁਮੇਵਾਰੀਆਂ ਨਿਭਾਉਣ ਲਈ ਯਤਨਸ਼ੀਲ ਰਹਿੰਦੇ ਹਨ ਇਸ ਲਈ ਇਨ੍ਹਾਂ ਦਾ ਧੰਨਵਾਦ ਅਤੇ ਸਨਮਾਨ ਕਰਨਾ ਚੰਗੇ ਇਨਸਾਨਾਂ ਦੇ ਗੁਣ ਪ੍ਰਗਟ ਹੁੰਦੇ ਹਨ ਇਹ ਵਿਚਾਰ ਡੈਡੀਕੇਟਿਡ ਬ੍ਰਦਰਜ਼ ਗਰੁੱਪ ਦੇ ਪ੍ਰਧਾਨ ਡਾਕਟਰ ਰਾਕੇਸ਼ ਵਰਮੀ ਅਤੇ ਸਕੱਤਰ ਹਰਪ੍ਰੀਤ ਸੰਧੂ ਨੇ ਪਟਿਆਲਾ ਐਨ ਸੀ ਸੀ ਗਰਲਜ ਬਟਾਲੀਅਨ ਦੇ 6 ਅਫ਼ਸਰਾਂ ਅਤੇ 9 ਜੂਨੀਅਰ ਅਤੇ ਸੀਨੀਅਰ ਕੇਡਿਟਜ ਨੂੰ ਭਾਰਤ ਮਾਤਾ ਦੇ ਅਸਲ ਸਪੁਤਰਾਂ ਵਜੋਂ ਸਨਮਾਨਿਤ ਕਰਦੇ ਹੋਏ ਪ੍ਰਗਟ ਕੀਤੇ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਹਰ ਮਹੀਨੇ ਡੀ ਬੀ ਜੀ ਸੰਸਥਾ ਵਲੋਂ ਅਜਿਹੇ ਵਿਦਵਾਨ ਗਿਆਨਵਾਨ ਅਤੇ ਕਰਮਯੋਗੀ ਲੋਕਾਂ ਅਤੇ ਕੀਮਤੀ ਜਾਨਾਂ ਬਚਾਉਣ ਵਾਲੇ ਫ਼ਰਿਸ਼ਤਿਆਂ ਨੂੰ ਪ੍ਰਸ਼ੰਸਾ ਪੱਤਰ, ਧਰਤੀ ਤੇ ਫ਼ਰਿਸ਼ਤੇ ਆਏ ਅਤੇ ਗੋਲਡ ਮੈਡਲ ਦੇਕੇ ਸਨਮਾਨਿਤ ਕੀਤਾ ਜਾਂਦਾ ਹੈ। ਇਸ ਮੌਕੇ ਮਨਜੀਤ ਕੌਰ ਆਜ਼ਾਦ ਅਤੇ ਸ਼੍ਰੀ ਕਾਕਾ ਰਾਮ ਵਰਮਾ ਨੇ ਕਿਹਾ ਕਿ ਚੰਗੇ ਮਿਹਨਤੀ ਵਿਦਿਆਰਥੀਆਂ ਅਧਿਆਪਕਾਂ ਨਾਗਰਿਕਾਂ ਪੁਲਿਸ ਫਾਇਰ ਬ੍ਰਿਗੇਡ ਕਰਮਚਾਰੀਆਂ ਅਤੇ ਐਮਰਜੈਂਸੀ ਸਮੇਂ ਪੀੜਤਾਂ ਦੀ ਸਹਾਇਤਾ ਕਰਨ ਵਾਲਿਆਂ ਨੂੰ ਹਰ ਮਹੀਨੇ ਸਨਮਾਨਿਤ ਕਰਕੇ, ਦੇਸ਼ ਸਮਾਜ ਸਿਖਿਆ ਸੰਸਥਾਵਾਂ ਵਿਖ਼ੇ ਮਦਦਗਾਰ ਫਰਿਸਤੇ ਤਿਆਰ ਹੋ ਰਹੇ ਹਨ। ਤਾਂ ਜੋ ਕਿਸੇ ਵੀ ਕੁਦਰਤੀ ਜਾਂ ਮਨੁੱਖੀ ਆਫ਼ਤ ਹਾਦਸਿਆਂ ਦੁਰਘਟਨਾਵਾਂ ਦਿਲ ਦੇ ਦੌਰੇ ਅਨਜਾਇਨਾ ਕਾਰਡੀਅਕ ਅਰੈਸਟ ਬੇਹੋਸ਼ੀ ਸਮੇਂ ਕੀਮਤੀ ਜਾਨਾਂ ਬਚਾਈਆਂ ਜਾਣ, ਜਿਸ ਹਿੱਤ ਸ਼੍ਰੀ ਕਾਕਾ ਰਾਮ ਵਰਮਾ ਚੀਫ਼ ਟ੍ਰੇਨਰ ਫ਼ਸਟ ਏਡ ਸਿਹਤ ਸੇਫਟੀ ਜਾਗਰੂਕਤਾ ਮਿਸ਼ਨ ਅਤੇ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਟ੍ਰੇਨਰ ਵਲੋਂ ਸਿਖਿਆ ਸੰਸਥਾਵਾਂ ਪੁਲਿਸ ਫੈਕਟਰੀਆਂ ਅਤੇ ਸੜਕ ਸੁਰੱਖਿਆ ਫੋਰਸ ਦੇ ਜਵਾਨਾਂ ਨੂੰ ਟ੍ਰੇਨਿੰਗ ਦੇਣ ਲਈ ਜੰਗੀ ਪੱਧਰ ਤੇ ਹਰਰੋਜ ਯਤਨਸ਼ੀਲ ਰਹਿੰਦੇ ਹਨ।

Advertisement
Advertisement
Advertisement
Advertisement
Scroll to Top