Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:26 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਦਰ ਨਾਭਾ ਪੁਲਸ ਨੇ ਕੀਤਾ ਤਿੰਨ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

ਥਾਣਾ ਸਦਰ ਨਾਭਾ ਪੁਲਸ ਨੇ ਕੀਤਾ ਤਿੰਨ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

ਥਾਣਾ ਸਦਰ ਨਾਭਾ ਪੁਲਸ ਨੇ ਕੀਤਾ ਤਿੰਨ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ
ਨਾਭਾ, 13 ਅਗਸਤ () : ਥਾਣਾ ਸਦਰ ਨਾਭਾ ਦੀ ਪੁਲਸ ਨੇ ਸਿ਼ਕਾਇਤਕਰਤਾ ਚੰਚਲ ਕੁਮਾਰ ਪੁੱਤਰ ਗੋਪਾਲ ਦਾਸ ਵਾਸੀ ਬਠਿੰਡੀਆ ਮੁਹੱਲਾ ਨਾਭਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 454, 380, 448, 511, 120 ਬੀ ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਨੀਰਜ ਖੰਨਾ ਪੁੱਤਰ ਅਮਰਦਾਸ ਖੰਨਾ ਵਾਸੀ ਮਕਾਨ ਨੰ. 10/19-ਸੀ ਦੁਲੱਦੀ ਗੇਟ ਨਾਭਾ, ਵਿਕਾਸ ਜਿੰਦਲ ਪੁੱਤਰ ਓਮ ਪ੍ਰਕਾਸ਼ ਵਾਸੀ ਪ੍ਰੀਤ ਵਿਹਾਰ ਨਾਭਾ, ਪ੍ਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਪਿੰਡ ਘਮਰੋਦਾ ਥਾਣਾ ਸਦਰ ਨਾਭਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਚੰਚਲ ਕੁਮਾਰ ਨੇ ਦੱਸਿਆ ਕਿ ਉਸ ਨੇ ਵਿਕਾਸ ਜਿੰਦਲ ਨਾਲ ਉਸਦੇ ਸਵੀਮਿੰਗ ਪੂਲ ਜੋ ਕਿ ਸ਼ਾਂਤੀ ਇੰਨਕਲੇਵ ਨਾਭਾ ਵਿਖੇ ਹੈ ਨੂੰ ਚਲਾਉਣ ਲਈ 11 ਮਹੀਨੇ ਲਈ 17,50,000 ਰੁਪਏ ਵਿੱਚ ਡੀਲ ਕੀਤੀ ਸੀ।ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸ ਵੱਲੋ ਸਵੀਮਿੰਗ ਪੂਲ ਤੇ ਕਰੀਬ 50 ਲੱਖ ਰੁਪਏ ਦਾ ਖਰਚ ਕੀਤਾ ਗਿਆ ਸੀ ਅਤੇ ਵਿਕਾਸ ਜਿੰਦਲ ਨੇ ਸਵੀਮਿੰਗ ਪੂਲ ਠੇਕੇ ਤੇ ਦੇਣ ਸਮੇ ਇਹ ਵਾਅਦਾ ਕੀਤਾ ਸੀ ਕਿ ਉਹ ਪਹਿਲਾਂ 11 ਮਹੀਨਿਆਂ ਦਾ ਇਕਰਾਰਨਾਮਾ ਕਰ ਲੈਂਦੇ ਹਨ ਅਤੇ ਬਾਅਦ ਵਿੱਚ ਇਸ ਨੂੰ ਵਧਾ ਕੇ 10 ਸਾਲ ਦਾ ਕੀਤਾ ਜਾਵੇਗਾ ਅਤੇ ਜਦੋ ਬਾਅਦ ਵਿੱਚ ਉਸ ਨੇ ਐਗਰੀਮੈਂਟ ਅੱਗੇ ਵਧਾਉਣ ਲਈ ਕਿਹਾ ਤਾਂ ਵਿਕਾਸ ਜਿੰਦਲ ਨੇ ਡੀਲ ਅੱਗੇ ਨਹੀ ਵਧਾਈ ਅਤੇ5 ਦਸੰਬਰ 2023 ਨੂੰ ਸਵੀਮਿੰਗ ਪੂਲ ਦੇ ਜਿੰਦਰੇ ਤੋੜ ਕੇ ਬਾਕੀ ਉਪਰੋਕਤ ਵਿਅਕੀਆਂ ਨਾਲ ਰਲ ਕੇ ਉੱਥੇ ਪਿਆ ਸਮਾਨ ਚੋਰੀ ਕਰ ਲਿਆ, ਜਿਸਦੀ ਕੀਮਤ 50 ਲੱਖ ਰੁਪਏ ਦੇ ਕਰੀਬ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top