Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 2:11 am

+91 90915 01313 , +91 90916 01313

punjabbanni@gmail.com
punjabbani@yahoo.com

ਪੁਲਿਸ ਲਾਈਨ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਹੋਈ

ਪੁਲਿਸ ਲਾਈਨ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਹੋਈ

ਪੁਲਿਸ ਲਾਈਨ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਹੋਈ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
15 ਅਗਸਤ ਨੂੰ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਲਹਿਰਾਉਣਗੇ ਕੌਮੀ ਝੰਡਾ
ਸੰਗਰੂਰ, 13 ਅਗਸਤ : ਪੁਲਿਸ ਲਾਈਨ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ 78ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਵਜੋਂ ਅੱਜ ਪੁਲਿਸ ਲਾਈਨ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਹੋਈ ਜਿਸ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਦੇਸ਼ ਦੀ ਆਨ ਤੇ ਸ਼ਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਤੋਂ ਪਹਿਲਾਂ ਉਨਾਂ ਨੇ ਪੁਲਿਸ ਲਾਈਨ ਵਿਖੇ ਸਥਿਤ ਸ਼ਹੀਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਵੀ ਉਨ੍ਹਾਂ ਦੇ ਨਾਲ ਸਨ । ਅੱਜ ਅੰਤਿਮ ਰਿਹਰਸਲ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਮੁੱਖ ਮਹਿਮਾਨ ਵੱਲੋਂ ਪਰੇਡ ਵਿੱਚ ਸ਼ਾਮਲ ਟੁਕੜੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਬਾਅਦ ਵਿੱਚ ਪਰੇਡ ਕਮਾਂਡਰ ਡੀ.ਐਸ.ਪੀ ਦਿੜਬਾ ਪ੍ਰਿਥਵੀ ਸਿੰਘ ਚਹਿਲ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਨੇ ਸ਼ਾਨਦਾਰ ਮਾਰਚ ਪਾਸਟ ਕੀਤਾ। ਇਸ ਉਪਰੰਤ ਵੱਖ-ਵੱਖ ਸਭਿਆਚਾਰਕ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ’ਤੇ ਆਧਾਰਿਤ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ। ਸਮਾਪਤੀ ਮੌਕੇ ਅਕਾਲ ਅਕੈਡਮੀ ਚੀਮਾ ਦੀਆਂ ਵਿਦਿਆਰਥਣਾਂ ਵੱਲੋਂ ਰਾਸ਼ਟਰੀ ਗਾਣ ਦੀ ਪੇਸ਼ਕਾਰੀ ਕੀਤੀ ਗਈ । ਇਸ ਉਪਰੰਤ ਪੁਲਿਸ ਲਾਈਨ ਸਟੇਡੀਅਮ ਵਿਖੇ ਹੀ ਵੱਖ ਵੱਖ ਪ੍ਰਬੰਧਾਂ ਨੂੰ ਨੇਪਰੇ ਚੜਾਉਣ ਲਈ ਕਾਰਜਸ਼ੀਲ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ 15 ਅਗਸਤ ਨੂੰ ਕੈਬਨਿਟ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ । ਉਹਨਾਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਲੋੜਵੰਦਾਂ ਨੂੰ ਟਰਾਈ ਸਾਈਕਲਾਂ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਸ਼ਖਸ਼ੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ । ਅੱਜ ਅੰਤਿਮ ਰਿਹਰਸਲ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਸਿਖਲਾਈ ਅਧੀਨ ਡਾ. ਅਦਿਤਿਆ ਸ਼ਰਮਾ, ਉਪ ਮੰਡਲ ਮੈਜਿਸਟਰੇਟ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਪ੍ਰਸ਼ਾਸਨ ਅਤੇ ਪੁਲਿਸ ਦੇ ਹੋਰ ਅਧਿਕਾਰੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top