Breaking News ਵਿਧਾਇਕ ਗੁਰਲਾਲ ਘਨੌਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਤੇਪਲਾ ਅਤੇ ਥੂਹਾ ਪਿੰਡਾਂ ’ਚ ਲੱਖਾਂ ਰੁਪਏ ਦੀ ਗਰਾਂਟਾਂ ਦੇ ਵਿਕਾਸ ਕਾਰਜ ਲੋਕ ਅਰਪਿਤਰਿਸ਼ਵਤ ਲੈਂਦਿਆਂ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਗ੍ਰਿਫ਼ਤਾਰਵਿਜੀਲੈਂਸ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਲਿਤਾਂ ਤੇ ਅਨੁਸੂਚਿਤ ਜਨਜਾਤੀਆਂ ਦੇ ਹੱਕ ‘ਚ ਲਿਆ ਇਤਿਹਾਸਕ ਤੇ ਵੱਡਾ ਫੈਸਲਾ-ਵਿਧਾਇਕ ਜੌੜਾਮਾਜਰਾ ਤੇ ਬਾਜ਼ੀਗਰਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ-ਡਾ. ਬਲਜੀਤ ਕੌਰਵਿਧਾਇਕਾ ਨੀਨਾ ਮਿੱਤਲ ਨੇ ਰਾਜਪੁਰਾ ਦੇ ਤਿੰਨ ਪ੍ਰਾਇਮਰੀ ਸਕੂਲਾਂ 'ਚ 22 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਪ੍ਰਤਾਪ ਬਾਜਵਾ ਨੂੰ ਮਿਲੀ ਗ੍ਰਿਫਤਾਰੀ `ਤੇ ਰੋਕ ਲੱਗਣ ਵਾਲੀ ਰਾਹਤ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਵਿਚ ਲਏ ਗਏ ਵੱਡੇ ਤੇ ਅਹਿਮ ਫ਼ੈਸਲੇ

ਦੁਆਰਾ: Punjab Bani ਪ੍ਰਕਾਸ਼ਿਤ :Wednesday, 14 August, 2024, 04:40 PM

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਵਿਚ ਲਏ ਗਏ ਵੱਡੇ ਤੇ ਅਹਿਮ ਫ਼ੈਸਲੇ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪ੍ਰੈਸ ਕਾਨਫਰੰਸ ਕਰਦਿਆਂ ਪੰਜਾਬ ਕੈਬਿਨੇਟ ਵੱਲੋਂ ਲਏ ਗਏ ਫੈਸਲਿਆਂ ਬਾਰੇ ਦੱਸਿਆ ਗਿਆ। ਪੰਜਾਬ ਫਾਇਰ ਸੇਫਟੀ ਐਕਟ ਵਿੱਚ ਸੋਧ ‘ਤੇ ਮੁਹਰ ਲਗਾਈ ਗਈ ਹੈ। ਦੱਸ ਦੇਈਏ ਕਿ ਫਾਇਰ ਸੇਫਟੀ ਪਰਮਿਸ਼ਨ ਦੀ ਮਿਆਦ ਵਧਾਈ ਗਈ ਹੈ। ਫਾਇਰ ਸੇਫ਼ਟੀ ਵਿੱਚ ਮਹਿਲਾਵਾਂ ਨੂੰ ਭਰਤੀ ਵਿੱਚ ਰਿਆਇਤ ਦਾ ਫੈਸਲਾ ਲਿਆ ਗਿਆ ਹੈ। 1 ਸਾਲ ਦੀ ਥਾਂ ਹੁਣ 3 ਸਾਲ ਲਈ ਹੋਵੇਗੀ। ਇਸ ਤੋਂ ਇਲਾਵਾ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਵਿਧਾਨਸਭਾ ਦੇ ਮਾਨਸੂਨ ਇਜਲਾਸ ਦੀਆਂ ਤਰੀਕਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਵਿਧਾਨਸਭਾ ਦਾ ਮਾਨਸੂਨ ਇਜਲਾਸ 2 ਤੋਂ 4 ਸਤੰਬਰ ਤੱਕ ਹੋਵੇਗਾ। ਫੈਮਿਲੀ ਕੋਰਟ ਵਿੱਚ ਕਾਊਂਸਲਰ ਦਾ ਭੱਤਾ 600 ਰੁਪਏ ਪ੍ਰਤੀ ਦਿਨ ਕੀਤਾ ਗਿਆ ਹੈ। ਇਹ ਭੱਤਾ 75 ਰੁਪਏ ਤੋਂ ਵਧਾ ਕੇ 600 ਰੁਪਏ ਕੀਤਾ ਗਿਆ ਹੈ।