Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 10:04 am

+91 90915 01313 , +91 90916 01313

punjabbanni@gmail.com
punjabbani@yahoo.com

ਰਾਜਸਥਾਨ ਦੇ ਹਨੂੰਮਾਨਗੜ੍ਹ ਜਿ਼ਲੇ ਵਿਚ ਕਾਰ ਨਹਿਰ ਵਿਚ ਡਿੱਗਣ ਨਾਲ ਤਿੰਨ ਦੀ ਮੌਤ

ਰਾਜਸਥਾਨ ਦੇ ਹਨੂੰਮਾਨਗੜ੍ਹ ਜਿ਼ਲੇ ਵਿਚ ਕਾਰ ਨਹਿਰ ਵਿਚ ਡਿੱਗਣ ਨਾਲ ਤਿੰਨ ਦੀ ਮੌਤ

ਰਾਜਸਥਾਨ ਦੇ ਹਨੂੰਮਾਨਗੜ੍ਹ ਜਿ਼ਲੇ ਵਿਚ ਕਾਰ ਨਹਿਰ ਵਿਚ ਡਿੱਗਣ ਨਾਲ ਤਿੰਨ ਦੀ ਮੌਤ
ਰਾਜਸਥਾਨ : ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਘਟਨਾ ਵਾਪਰੀ ਹੈ। ਜਿੱਥੇ ਕਾਰ ਦੇ ਨਹਿਰ ਵਿੱਚ ਡਿੱਗਣ ਨਾਲ ਪਿਤਾ, ਪੁੱਤਰ ਅਤੇ ਪੋਤੇ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਰਾਠੀ ਖੇੜਾ ਦਾ ਰਹਿਣ ਵਾਲਾ ਇਮਾਮ ਮਰਗੂਬ ਆਲਮ ਆਪਣੇ ਬੇਟੇ ਨੂੰ ਕਾਰ ਚਲਾਉਣਾ ਸਿਖਾ ਰਿਹਾ ਸੀ। ਉਸ ਦੇ ਨਾਲ 5 ਸਾਲ ਦਾ ਪੋਤਾ ਵੀ ਸੀ। ਇਸ ਦੌਰਾਨ ਅਚਾਨਕ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਖਿੜਕੀ ਦੇ ਸ਼ੀਸ਼ੇ ਨਹੀਂ ਖੁੱਲ੍ਹ ਸਕੇ ਅਤੇ ਦਮ ਘੁਟਣ ਕਾਰਨ ਤਿੰਨਾਂ ਦੀ ਮੌਕੇ `ਤੇ ਹੀ ਮੌਤ ਹੋ ਗਈ।ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ `ਤੇ ਪਹੁੰਚੀ ਡਿਜਾਸਟਰ ਮੈਨੇਜਮੈਂਟ ਟੀਮ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਅਤੇ ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਹੈ। ਮ੍ਰਿਤਕਾਂ ਦੀ ਪਛਾਣ ਸਾਨੀਬ ਅਲੀ (18), ਇਮਾਮ ਮਰਗੂਬ ਆਲਮ (52) ਅਤੇ ਮੁਹੰਮਦ ਹਸਨੈਨ (5) ਵਜੋਂ ਹੋਈ ਹੈ। ਸਾਰੇ ਰਾਠੀ ਖੇੜਾ ਪਿੰਡ ਦੇ ਰਹਿਣ ਵਾਲੇ ਸਨ। ਸਾਨੀਬ ਅਲੀ ਇਮਾਮ ਮਰਗੌਬ ਆਲਮ ਦੇ ਛੋਟੇ ਪੁੱਤਰ ਸਨ। ਮੁਹੰਮਦ ਹਸਨੈਨ ਗੁਲਾਬ ਮੁਸਤਫਾ ਦਾ ਪੁੱਤਰ ਸੀ। ਗੁਲਾਬ ਮੁਸਤਫਾ ਮਰਗੂਬ ਆਲਮ ਦਾ ਵੱਡਾ ਪੁੱਤਰ ਹੈ। ਮੁਸਤਫਾ ਮਲੋਟ ਵਿੱਚ ਸਥਿਤ ਇੱਕ ਮਸਜਿਦ ਵਿੱਚ ਮੌਲਵੀ ਹੈ।

Advertisement
Advertisement
Advertisement
Advertisement
Scroll to Top