Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:48 am

+91 90915 01313 , +91 90916 01313

punjabbanni@gmail.com
punjabbani@yahoo.com

ਸੁਤੰਤਰਤਾ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ.,ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਸੁਤੰਤਰਤਾ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ.,ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਸੁਤੰਤਰਤਾ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ.,ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ
ਡੀਜੀਪੀ ਗੌਰਵ ਯਾਦਵ ਨੇ ਐਵਾਰਡ ਜੇਤੂਆਂ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ
ਚੰਡੀਗੜ੍ਹ, 14 ਅਗਸਤ : ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 78ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਮੈਡਲ (ਜੀਐਮ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ । ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ, ਜਿਸ ਵਿੱਚ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਸੰਦੀਪ ਗੋਇਲ, ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਬਿਕਰਮਜੀਤ ਸਿੰਘ ਬਰਾੜ, ਡੀਐਸਪੀ ਰਾਜਨ ਪਰਮਿੰਦਰ ਸਿੰਘ, ਇੰਸਪੈਕਟਰ ਪੁਸ਼ਵਿੰਦਰ ਸਿੰਘ, ਐਸ ਆਈ ਜਸਪ੍ਰੀਤ ਸਿੰਘ, ਐਸਆਈ ਗੁਰਪ੍ਰੀਤ ਸਿੰਘ ਅਤੇ ਕਾਂਸਟੇਬਲ ਸੁਖਰਾਜ ਸਿੰਘ ਸ਼ਾਮਲ ਹਨ, ਨੂੰ ਬਹਾਦਰੀ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ । ਆਈਪੀਐਸ ਅਧਿਕਾਰੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਅਤੇ ਪੀਪੀਐਸ ਅਧਿਕਾਰੀ ਏਆਈਜੀ ਫਲਾਇੰਗ ਸਕੁਐਡ ਵਿਜੀਲੈਂਸ ਬਿਊਰੋ ਮਨਮੋਹਨ ਕੁਮਾਰ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ । ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 13 ਅਧਿਕਾਰੀਆਂ/ਕਰਮਚਾਰੀਆਂ ਵਿੱਚ ਕਮਾਂਡੈਂਟ ਤੀਜੀ ਕਮਾਂਡੋ ਬਟਾਲੀਅਨ ਜਗਵਿੰਦਰ ਸਿੰਘ, ਡੀਐਸਪੀ ਕ੍ਰਾਈਮ ਚੰਡੀਗੜ੍ਹ ਗੁਰਬਖਸ਼ੀਸ਼ ਸਿੰਘ ਮਾਨ, ਡੀਐਸਪੀ ਐਸਪੀਯੂ ਸੰਜੀਵ ਕੁਮਾਰ ਸਮੇਤ ਤਿੰਨ ਪੀਪੀਐਸ ਅਧਿਕਾਰੀ ਅਤੇ ਇੰਸਪੈਕਟਰ ਅਮਰਬੀਰ ਸਿੰਘ, ਇੰਸਪੈਕਟਰ ਸੁਖਬੀਰ ਸਿੰਘ, ਇੰਸਪੈਕਟਰ ਨਰਿੰਦਰ ਕੁਮਾਰ, ਐਸਆਈ ਦਲਜੀਤ ਸਿੰਘ, ਐਸਆਈ ਰਣਜੋਤ ਸਿੰਘ, ਐਸਆਈ ਬਲਬੀਰ ਸਿੰਘ, ਐਸਆਈ ਰਵਿੰਦਰ ਸਿੰਘ, ਐਸਆਈ ਨਰੇਸ਼ ਕੁਮਾਰ, ਏਐਸਆਈ ਮੁਹੰਮਦ ਰਮਜ਼ਾਨ ਅਤੇ ਏਐਸਆਈ ਗੁਰਦੇਵ ਸਿੰਘ ਸ਼ਾਮਲ ਹਨ । ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ ।

Advertisement
Advertisement
Advertisement
Advertisement
Scroll to Top