Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 6:35 am

+91 90915 01313 , +91 90916 01313

punjabbanni@gmail.com
punjabbani@yahoo.com

ਜੇਲ ਵਿਚ ਬੰਦ ਪਤੀ ਦੀ ਮੌਤ ਦੇ ਮਾਮਲੇ ਵਿਚ ਪਤਨੀ ਨੇ ਹਾਈਕੋਰਟ ਪਹੁੰਚ ਕੀਤੀ ਸੀ. ਬੀ. ਆਈ. ਜਾਂਚ ਦੀ ਮੰਗ

ਜੇਲ ਵਿਚ ਬੰਦ ਪਤੀ ਦੀ ਮੌਤ ਦੇ ਮਾਮਲੇ ਵਿਚ ਪਤਨੀ ਨੇ ਹਾਈਕੋਰਟ ਪਹੁੰਚ ਕੀਤੀ ਸੀ. ਬੀ. ਆਈ. ਜਾਂਚ ਦੀ ਮੰਗ

ਜੇਲ ਵਿਚ ਬੰਦ ਪਤੀ ਦੀ ਮੌਤ ਦੇ ਮਾਮਲੇ ਵਿਚ ਪਤਨੀ ਨੇ ਹਾਈਕੋਰਟ ਪਹੁੰਚ ਕੀਤੀ ਸੀ. ਬੀ. ਆਈ. ਜਾਂਚ ਦੀ ਮੰਗ
ਚੰਡੀਗੜ੍ਹ : ਪੰਜਾਬਦੇ ਰੋਪੜ ਜਿ਼ਲੇ ਦੀ ਜੇਲ੍ਹ ਵਿੱਚ ਬੰਦ ਕੈਦੀ ਚਰਨਪ੍ਰੀਤ ਸਿੰਘ ਚੰਨੀ ਦੀ ਹੋਈ ਮੌਤ ਦੇ ਮਾਮਲੇ ਵਿਚ ਜਾਂਚ ਦੀ ਮੰਗ ਸੀ. ਬੀ. ਆਈ. ਤੋਂ ਕਰਵਾਏ ਜਾਣ ਨੂੰ ਲੈ ਕੇ ਉਸਦੀ ਪਤਨੀ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਖੇ ਪਹੁੰਚ ਕੀਤੀ ਹੈ। ਦੱਸਣਯੋਗ ਹੈ ਕਿ ਰੋਪੜ ਜੇਲ ਵਿਚ ਬੰਦ ਚਰਨਪ੍ਰੀਤ ਸਿੰਘ ਚੰਨੀ ਦੀ ਮੌਤ ਪਿਛਲੇ ਮਹੀਨੇ 24 ਜੁਲਾਈ ਨੂੰ ਹੋ ਗਈ ਸੀ ਅਤੇ ਕੈਦੀ ਚਰਨਪ੍ਰੀਤ ਸਿੰਘ ਚੰਨੀ ਜੇਲ ਵਿਚ ਐਨ. ਡੀ. ਪੀ. ਐਸ. ਕੇਸ ਤਹਿਤ ਬੰਦ ਸੀ।
ਜੇਲ ਅੰਦਰ ਚਰਨਪ੍ਰੀਤ ਚੰਨੀ ਦੀ ਮੌਤ ਦੇ ਮਾਮਲੇ ਸਬੰਧੀ ਉਸ ਸਮੇਂ ਖੁਲਾਸਾ ਹੋਇਆ ਜਦੋਂ ਚਰਨਪ੍ਰੀਤ ਸਿੰਘ ਚੰਨੀ ਨਾਲ ਹੀ ਜੇਲ ਵਿਚ ਬੰਦ ਇਕ ਕੈਦੀ ਨੇ ਜੇਲ ਤੋਂ ਬਾਹਰ ਆ ਕੇ ਮ੍ਰਿਤਕ ਚਰਨਪ੍ਰੀਤ ਚੰਨੀ ਦੀ ਪਤਨੀ ਨੂੰ ਸਾਰੀ ਗੱਲਬਾਤ ਦੱਸੀ। ਉਸਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਨੇ ਉਸੇ ਦਿਨ ਚਰਨਪ੍ਰੀਤ ਨਾਲ ਬੰਦ ਤਿੰਨ ਕੈਦੀਆਂ ਦੀ ਕੁੱਟਮਾਰ ਕੀਤੀ ਸੀ, ਜਿਸ ਤੋਂ ਬਾਅਦ ਚਰਨਪ੍ਰੀਤ ਦੀ ਵੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ। ਸਾਰਾ ਮਾਮਲਾ ਪੁਲਿਸ ਅਤੇ ਮ੍ਰਿਤਕ ਦੀ ਪੁਰਾਣੀ ਰੰਜਿਸ਼ ਦਾ ਹੈ। ਹਾਈਕੋਰਟ ਵਿੱਚ ਦਾਈਰ ਪਟੀਸ਼ਨ ਵਿੱਚ ਮ੍ਰਿਤਕ ਦੀ ਪਤਨੀ ਨੇ ਇਲਜ਼ਾਮ ਲਾਇਆ ਹੈ ਕਿ ਪੁਲਿਸ ਪਿਛਲੇ ਸਮੇਂ ਵਿੱਚ ਉਸਦੇ ਪਤੀ ਨੂੰ ਤੰਗ ਪਰੇਸ਼ਾਨ ਕਰਦੀ ਰਹੀ ਹੈ ਅਤੇ ਉਸਦੇ ਖਿਲਾਫ ਝੂਠੇ ਮੁਕੱਦਮੇ ਦਰਜ ਕਰ ਰਹੀ ਸੀ, ਹੁਣ ਪੁਲਿਸ ਇਸ ਮਾਮਲੇ ਨੂੰ ਰਫਾ-ਦਫਾ ਕਰਨਾ ਚਾਹੁੰਦੀ ਹੈ, ਇਸ ਲਈ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਕਰਨੀ ਚਾਹੀਦੀ ਹੈ।ਹਾਈ ਕੋਰਟ ਨੇ ਹੁਣ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਸੀਬੀਆਈ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

Advertisement
Advertisement
Advertisement
Advertisement
Scroll to Top