Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 6:41 am

+91 90915 01313 , +91 90916 01313

punjabbanni@gmail.com
punjabbani@yahoo.com

ਫਰਿਸ਼ਤੇ ਸਕੀਮ: ਸੁਤੰਤਰਤਾ ਦਿਵਸ ਮੌਕੇ, ਪੰਜਾਬ ਸਰਕਾਰ ਵੱਲੋਂ 16 ਫਰਿਸ਼ਤਿਆਂ ਨੂੰ ਪ੍ਰਸ਼ੰਸਾ ਪੱਤਰ, ਨਕਦ ਇਨਾਮ ਨਾਲ ਕੀਤਾ ਜਾਵੇਗਾ ਸਨਮਾਨਿਤ

ਫਰਿਸ਼ਤੇ ਸਕੀਮ: ਸੁਤੰਤਰਤਾ ਦਿਵਸ ਮੌਕੇ, ਪੰਜਾਬ ਸਰਕਾਰ ਵੱਲੋਂ 16 ਫਰਿਸ਼ਤਿਆਂ ਨੂੰ ਪ੍ਰਸ਼ੰਸਾ ਪੱਤਰ, ਨਕਦ ਇਨਾਮ ਨਾਲ ਕੀਤਾ ਜਾਵੇਗਾ ਸਨਮਾਨਿਤ

ਫਰਿਸ਼ਤੇ ਸਕੀਮ: ਸੁਤੰਤਰਤਾ ਦਿਵਸ ਮੌਕੇ, ਪੰਜਾਬ ਸਰਕਾਰ ਵੱਲੋਂ 16 ਫਰਿਸ਼ਤਿਆਂ ਨੂੰ ਪ੍ਰਸ਼ੰਸਾ ਪੱਤਰ, ਨਕਦ ਇਨਾਮ ਨਾਲ ਕੀਤਾ ਜਾਵੇਗਾ ਸਨਮਾਨਿਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪ੍ਰਮੁੱਖ ਫਰਿਸ਼ਤੇ ਸਕੀਮ ਦਾ ਉਦੇਸ਼ ਜਾਨਾਂ ਬਚਾਉਣ ਲਈ ਸੜਕ ਹਾਦਸੇ ਦੇ ਪੀੜਤਾਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਉਣਾ
ਸਿਹਤ ਮੰਤਰੀ ਵੱਲੋਂ ਸਾਰੇ ਡੀਸੀਜ਼ ਨੂੰ ਫਰਿਸ਼ਤਿਆਂ ਨੂੰ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ ਵਿੱਚ ਸੁਤੰਤਰਤਾ ਸਮਾਗਮਾਂ ਦੌਰਾਨ ਸਨਮਾਨਿਤ ਕਰਨ ਦੇ ਨਿਰਦੇਸ਼
ਚੰਡੀਗੜ੍ਹ, 14 ਅਗਸਤ : ਸੂਬੇ ਵਿੱਚ ਦੁਰਘਟਨਾਵਾਂ ਦੇ ਪੀੜਤਾਂ ਦੀ ਸਹਾਇਤਾ ਕਰਨ ਵਾਲੇ ਵਿਅਕਤੀਆਂ ਦੇ ਯਤਨਾਂ ਨੂੰ ਮਾਨਤਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੀ ਪ੍ਰਮੁੱਖ ‘ਫਰਿਸ਼ਤੇ’ ਸਕੀਮ ਤਹਿਤ ਸੁਤੰਤਰਤਾ ਦਿਵਸ-2024 ਮੌਕੇ 16 ਫਰਿਸ਼ਤਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਹਾਦਸੇ ਦੇ ਪੀੜਤਾਂ ਦੀ ਜਾਨ ਬਚਾਉਣ ਵਿੱਚ ਮਦਦ ਕਰਨ ਵਾਲੇ ਸਾਰੇ ਫਰਿਸ਼ਤਿਆਂ ਨੂੰ ਉਨ੍ਹਾਂ ਦੇ ਸਬੰਧਤ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਪ੍ਰਸ਼ੰਸਾ ਪੱਤਰ ਅਤੇ 2000 ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ ਇਸ ਮੌਕੇ ਸਨਮਾਨਿਤ ਕੀਤੇ ਜਾਣ ਵਾਲੇ ਫਰਿਸ਼ਤਿਆਂ ਵਿੱਚ ਫਤਿਹਗੜ੍ਹ ਸਾਹਿਬ ਤੋਂ ਵਰਿੰਦਰ ਸਿੰਘ ਅਤੇ ਜਗਤਾਰ ਸਿੰਘ; ਫਿਰੋਜ਼ਪੁਰ ਤੋਂ ਗੁਰਨਾਇਬ ਸਿੰਘ ਅਤੇ ਸੁਖਚੈਨ ਸਿੰਘ; ਜਲੰਧਰ ਤੋਂ ਅਨੂ ਕੁਮਾਰ, ਰਜਿੰਦਰ ਕੁਮਾਰ ਅਤੇ ਅਭਿਸ਼ੇਕ ਸ਼ਰਮਾ; ਮੋਗਾ ਤੋਂ ਹਰਪਾਲ ਸਿੰਘ ਅਤੇ ਰਜਨੀਤ ਕੌਰ; ਪਠਾਨਕੋਟ ਤੋਂ ਨੰਦ ਲਾਲ; ਪਟਿਆਲਾ ਤੋਂ ਅਰਜੁਨ, ਗੁਰਸੇਵਕ ਸਿੰਘ, ਹੈਪੀ, ਇਕਬਾਲ ਸਿੰਘ, ਲਵਪ੍ਰੀਤ ਅਤੇ ਵਿਨੋਦ ਕੁਮਾਰ ਸ਼ਾਮਲ ਹਨ । ਸਿਹਤ ਮੰਤਰੀ ਨੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਇਨ੍ਹਾਂ ਫਰਿਸ਼ਤਿਆਂ ਨੂੰ ਉਨ੍ਹਾਂ ਦੇ ਸਬੰਧਤ ਜ਼ਿਲਾ ਹੈੱਡਕੁਆਰਟਰ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਮਾਨਤਾ ਦਿੱਤੀ ਜਾਵੇਗੀ ਅਤੇ ਨਕਦ ਇਨਾਮ ਸਿੱਧੇ ਫਰਿਸ਼ਤਿਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਣਗੇ।
ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਣ ਵਾਲੀਆਂ ਦੀ ਮੌਤ ਦਰ ਨੂੰ ਘਟਾਉਣ ਅਤੇ ਉਪਲਬਧ ਸਰਕਾਰੀ/ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਤੁਰੰਤ, ਨਿਰਵਿਘਨ ਇਲਾਜ ਦੀ ਸਹੂਲਤ ਦੇਣ ਦੇ ਇਰਾਦੇ ਨਾਲ ਇਹ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਵਿੱਚ ਕੁੱਲ 180 ਸਰਕਾਰੀ ਅਤੇ 313 ਪ੍ਰਾਈਵੇਟ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਅੱਗੇ ਆਉਣ ਅਤੇ ਦੁਰਘਟਨਾ ਪੀੜਤਾਂ ਦੀ ਮਦਦ ਕਰਨ ਅਤੇ ਪੀੜਤਾਂ ਦੀ ਜਾਨ ਬਚਾਉਣ ਲਈ ਉਤਸ਼ਾਹਿਤ ਕਰਨ ਲਈ ਅਜਿਹੇ “ਫਰਿਸ਼ਤਿਆਂ” ਨੂੰ ਨਕਦ ਇਨਾਮ, ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਕਾਨੂੰਨੀ ਉਲਝਣਾਂ ਅਤੇ ਪੁਲਿਸ ਪੁੱਛਗਿੱਛ ਤੋਂ ਛੋਟ ਦਿੱਤੀ ਜਾਂਦੀ ਹੈ । ਜ਼ਿਕਰਯੋਗ ਹੈ ਕਿ ਇਹ ਸਕੀਮ ਰਾਜ ਸਿਹਤ ਏਜੰਸੀ (ਐਸ.ਐਚ.ਏ.) ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਬਬੀਤਾ ਕਲੇਰ ਦੀ ਅਗਵਾਈ ਅਤੇ ਡਿਪਟੀ ਡਾਇਰੈਕਟਰ ਐਸਐਚਏ-ਕਮ-ਨੋਡਲ ਅਫ਼ਸਰ ਫਰਿਸ਼ਤੇ ਸਕੀਮ ਸ਼ਰਨਜੀਤ ਕੌਰ ਦੀ ਦੇਖ-ਰੇਖ ਹੇਠ ਸਫ਼ਲਤਾਪੂਰਵਕ ਚੱਲ ਰਹੀ ਹੈ।

Advertisement
Advertisement
Advertisement
Advertisement
Scroll to Top