Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 6:36 am

+91 90915 01313 , +91 90916 01313

punjabbanni@gmail.com
punjabbani@yahoo.com

ਸੂਬੇ ਵਿੱਚ 90 ਫੀਸਦੀ ਖ਼ਪਤਕਾਰ ਮੁਫ਼ਤ ਬਿਜਲੀ ਦੀ ਸਹੂਲਤ ਦਾ ਆਨੰਦ ਲੈ ਰਹੇ ਹਨ : ਹਰਭਜਨ ਸਿੰਘ

ਸੂਬੇ ਵਿੱਚ 90 ਫੀਸਦੀ ਖ਼ਪਤਕਾਰ ਮੁਫ਼ਤ ਬਿਜਲੀ ਦੀ ਸਹੂਲਤ ਦਾ ਆਨੰਦ ਲੈ ਰਹੇ ਹਨ : ਹਰਭਜਨ ਸਿੰਘ

ਸੂਬੇ ਵਿੱਚ 90 ਫੀਸਦੀ ਖ਼ਪਤਕਾਰ ਮੁਫ਼ਤ ਬਿਜਲੀ ਦੀ ਸਹੂਲਤ ਦਾ ਆਨੰਦ ਲੈ ਰਹੇ ਹਨ : ਹਰਭਜਨ ਸਿੰਘ
– ਬਿਜਲੀ ਬੋਰਡ ਨੂੰ 1888 ਕਰੋੜ ਰੁਪਏ ਦੇ ਘਾਟੇ ਵਿੱਚੋਂ ਕੱਢ ਕੇ 900 ਕਰੋੜ ਰੁਪਏ ਲਾਭ ਵਿੱਚ ਲਿਆਂਦਾ – ਬਿਜਲੀ ਮੰਤਰੀ
– ਪਿੰਡ ਚੱਕ ਤਾਰੇਵਾਲਾ ਵਿਖੇ 66 ਕੇ ਵੀ ਸਬ ਸਟੇਸ਼ਨ ਅਤੇ ਪਿੰਡ ਡਗਰੂ ਵਿਖੇ ਉਪ ਮੰਡਲ ਡਗਰੂ ਦਫਤਰ ਦੀ ਬਿਲਡਿੰਗ ਦਾ ਨੀਂਹ ਪੱਥਰ ਰੱਖਿਆ
ਚੱਕ ਤਾਰੇਵਾਲਾ/ਡਗਰੂ (ਮੋਗਾ), 14 ਅਗਸਤ (000) – ਪੰਜਾਬ ਦੇ ਬਿਜਲੀ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਦਾਅਵੇ ਨਾਲ ਕਿਹਾ ਹੈ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਚੱਲਦਿਆਂ ਅੱਜ ਸੂਬੇ ਦੇ 90 ਫੀਸਦੀ ਖ਼ਪਤਕਾਰ ਮੁਫ਼ਤ ਬਿਜਲੀ ਦੀ ਸਹੂਲਤ ਦਾ ਆਨੰਦ ਲੈ ਰਹੇ ਹਨ। ਉਹ ਅੱਜ ਹਲਕਾ ਧਰਮਕੋਟ ਦੇ ਪਿੰਡ ਚੱਕ ਤਾਰੇਵਾਲਾ ਵਿਖੇ 66 ਕੇ ਵੀ ਸਬ ਸਟੇਸ਼ਨ ਅਤੇ ਪਿੰਡ ਡਗਰੂ ਵਿਖੇ ਉਪ ਮੰਡਲ ਦਫਤਰ ਦੀ ਬਿਲਡਿੰਗ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਲਈ ਵਿਸ਼ੇਸ਼ ਤੌਰ ਉੱਤੇ ਪਹੁੰਚੇ ਸਨ ।
ਵੱਖ ਵੱਖ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਸ੍ਰ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਚੋਣ ਵਾਅਦੇ ਪੂਰੇ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ। ਪੰਜਾਬ ਦੇਸ਼ ਦਾ ਉਹ ਸੂਬਾ ਹੈ ਜਿੱਥੇ ਬਿਨਾ ਕਿਸੇ ਵਿਤਕਰੇ ਤੋਂ ਖਪਤਕਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ । ਉਹਨਾਂ ਕਿਹਾ ਕਿ ਬਿਜਲੀ ਦੀ ਕਿੱਲਤ ਵੀ ਨਹੀਂ ਆਉਣ ਦਿੱਤੀ। ਬਿਜਲੀ ਦੀ ਮੰਗ ਪੂਰੀ ਕਰਨ ਲਈ ਪੈਦਾਵਾਰ ਵੀ ਵਧਾਈ ਹੈ। ਪਹਿਲੀ ਵਾਰ ਕਿਸੇ ਸਰਕਾਰ ਨੇ ਇਕ ਨਿੱਜੀ ਥਰਮਲ ਪਲਾਂਟ ਖਰੀਦਿਆ ਹੈ। ਸਾਲ 2015 ਤੋਂ ਬੰਦ ਪਈ ਕੋਲੇ ਦੀ ਪਛਵਾੜਾ ਖਾਣ (ਝਾਰਖੰਡ) ਨੂੰ ਮੁੜ ਚਾਲੂ ਕੀਤਾ ਹੈ। ਜਿਸ ਨਾਲ ਪੰਜਾਬ ਨੂੰ 1200 ਕਰੋੜ ਰੁਪਏ ਦਾ ਸਾਲਾਨਾ ਫਾਇਦਾ ਹੋਇਆ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਨੇ ਜਦੋਂ ਸੱਤਾ ਸੰਭਾਲੀ ਸੀ ਉਸ ਵੇਲੇ ਬਿਜਲੀ ਬੋਰਡ 1888 ਕਰੋੜ ਰੁਪਏ ਦੇ ਘਾਟੇ ਵਿੱਚ ਸੀ ਜੋ ਕਿ ਹੁਣ 900 ਕਰੋੜ ਰੁਪਏ ਵਾਧੇ ਵਿੱਚ ਹੈ । ਇਸ ਤੋਂ ਪਹਿਲਾਂ ਉਹਨਾਂ ਨੇ ਪਿੰਡ ਚੱਕ ਤਾਰੇਵਾਲਾ ਵਿਖੇ 66 ਕੇ ਵੀ ਸਬ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ। ਨਵੇਂ ਬਣ ਰਹੇ 66 ਕੇ.ਵੀ. ਸਬ ਸਟੇਸ਼ਨ ਤਾਰੇਵਾਲ ਅਧੀਨ ਉਪ ਮੰਡਲ ਭਿੰਡਰ ਕਲਾਂ ਵਿੱਚ ਲਗਭਗ 7 ਕਰੋੜ ਰੁਪਏ ਨਾਲ ਇਸ ਉਪ ਮੰਡਲ ਅਧੀਨ ਪੈਂਦੇ ਅਨੇਕਾਂ ਪਿੰਡ ਜਿਵੇਂ ਕਿ ਤਾਰੇਵਾਲਾ, ਜਿੰਦੜਾ, ਚੱਕ ਤਾਰੇਵਾਲਾ,ਇੱਜਤਵਾਲਾ, ਕੰਨੀਆਂ, ਘੱਟੀ ਜੱਟਾਂ, ਕੇਰਾਂ, ਸੋਸਾਇਟੀ, ਰੌਸ਼ਣਵਾਲਾ, ਨਸੀਰੇਵਾਲਾ ਇਹਨਾਂ ਪਿੰਡਾਂ ਨੂੰ ਸ਼ਹਿਰੀ ਅਤੇ ਦਿਹਾਤੀ ਸਪਲਾਈ ਨਿਰਵਿਘਨ ਦੇਣ ਵਿੱਚ ਇਸ ਸਬ ਸਟੇਸ਼ਨ ਦਾ ਬਹੁਤ ਵੱਡਾ ਯੋਗਦਾਨ ਹੋਵੇਗਾ। ਇਹ ਗ੍ਰਿਡ 9 ਮਹੀਨੇ ਵਿੱਚ ਮੁਕੰਮਲ ਹੋ ਜਾਵੇਗਾ।
ਇਸੇ ਤਰ੍ਹਾਂ ਉਪ ਮੰਡਲ ਡਗਰੂ ਦਫਤਰ ਦੀ ਬਿਲਡਿੰਗ ਲਗਭਗ 1 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਹੈ, ਇਸਦੀ ਪੁਰਾਣੀ ਬਿਲਡਿੰਗ ਸਰਵੇ-ਆਫ ਹੋ ਚੁੱਕੀ ਸੀ ਅਤੇ ਇਸ ਬਿਲਡਿੰਗ ਬਣਨ ਨਾਲ ਇਲਾਕੇ ਦੇ ਵੱਡਮੁੱਲੇ ਖਪਤਕਾਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਇਸ ਨਵੇਂ ਬਣ ਰਹੇ ਦਫਤਰ ਦਾ ਮਹੱਤਵਪੂਰਨ ਯੋਗਦਾਨ ਹੋਵੇਗਾ। ਇਹ ਇਮਾਰਤ ਵੀ 4 ਮਹੀਨੇ ਵਿੱਚ ਬਣ ਕੇ ਤਿਆਰ ਹੋ ਜਾਵੇਗੀ।
ਵੱਖ ਵੱਖ ਸਮਾਗਮਾਂ ਦੌਰਾਨ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਅਤੇ ਹਲਕਾ ਮੋਗਾ ਦੇ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਆਪਣੇ ਇਲਾਕੇ ਦੀਆਂ ਲੋੜਾਂ ਤੋਂ ਜਾਣੂ ਕਰਵਾਇਆ ਉਥੇ ਹੀ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਦਾ ਧੰਨਵਾਦ ਕੀਤਾ।
ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਹਰਮਨਦੀਪ ਸਿੰਘ ਬਰਾੜ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਦੀਪਕ ਅਰੋੜਾ, ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਚੰਨੀ, ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਸ੍ਰ ਹਰਜਿੰਦਰ ਸਿੰਘ ਰੋਡੇ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top