Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 6:59 pm

+91 90915 01313 , +91 90916 01313

punjabbanni@gmail.com
punjabbani@yahoo.com

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਿੰਡ ਨੱਥੂਮਾਜਰਾ ਵਿਖੇ “ਤੀਆਂ ਦੇ ਰੰਗ, ਨਾਰੀ ਸ਼ਕਤੀਕਰਨ ਦੇ ਸੰਗ” ਤੀਆਂ ਦਾ ਤਿਉਹਾਰ ਮਨਾਇਆ‌

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਿੰਡ ਨੱਥੂਮਾਜਰਾ ਵਿਖੇ “ਤੀਆਂ ਦੇ ਰੰਗ, ਨਾਰੀ ਸ਼ਕਤੀਕਰਨ ਦੇ ਸੰਗ” ਤੀਆਂ ਦਾ ਤਿਉਹਾਰ ਮਨਾਇਆ‌

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਿੰਡ ਨੱਥੂਮਾਜਰਾ ਵਿਖੇ “ਤੀਆਂ ਦੇ ਰੰਗ, ਨਾਰੀ ਸ਼ਕਤੀਕਰਨ ਦੇ ਸੰਗ” ਤੀਆਂ ਦਾ ਤਿਉਹਾਰ ਮਨਾਇਆ‌
ਰਾਜਪੁਰਾ, ਪਟਿਆਲਾ, 10 ਅਗਸਤ : ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨੇ “ਤੀਆਂ ਦੇ ਰੰਗ, ਨਾਰੀ ਸ਼ਕਤੀਕਰਨ ਦੇ ਸੰਗ” ਵਿਸ਼ੇ ਉਪਰ ਪਿੰਡ ਨੱਥੂਮਾਜਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ। ਇਸ ਮੌਕੇ ਤੀਆਂ ਦੇ ਤਿਉਹਾਰ ਨੂੰ ਦਰਸਾਉਂਦੇ ਹੋਏ ਪੰਜਾਬ ਦੇ ਅਮੀਰ ਸੱਭਿਆਚਾਰ, ਵਿਰਸੇ ਅਤੇ ਪਰੰਪਰਾਵਾਂ ਨੂੰ ਦਿਲਚਸਪ ਢੰਗ ਨਾਲ ਪੇਸ਼ ਕਰਦਿਆਂ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਮੌਕੇ ਹਰ ਉਮਰ ਦੀਆਂ ਔਰਤਾਂ ਨੇ ਲੋਕ ਨਾਚ ਗਿੱਧਾ ਪਾ ਕੇ ਇਸ ਤਿਉਹਾਰ ਨੂੰ ਮਨਾਇਆ । ਕ੍ਰਿਸ਼ੀ ਵਿਗਿਆਨ ਕੇਂਦਰ ਦੇ ਪ੍ਰੋਫੈਸਰ ਕਮ ਇੰਚਾਰਜ (ਗ੍ਰਹਿ ਵਿਗਿਆਨ) ਨੇ ਦੱਸਿਆ ਕਿ ਇਸ ਸਾਲ ਸਬੱਬ ਨਾਲ ਕੌਮੀ ਹੈਂਡਲੂਮ ਦਿਵਸ ਵੀ ਅਸੀਂ ਤੀਆਂ ਦੇ ਤਿਉਹਾਰ ਮੌਕੇ ਇਸ ਤ‌੍ਰਿਜਣ ਵਿਖੇ ਪੰਜਾਬੀ ਰਵਾਇਤੀ ਸ਼ਿਲਪਕਾਰੀ ਫੁ਼ਲਕਾਰੀ ਦੇ ਨਾਲ ਇਕੱਠੇ ਮਨਾ ਰਹੇ ਹਾਂ। ਉਨ੍ਹਾਂ ਨੇ ਪਿੰਡ ਦੀਆਂ ਔਰਤਾਂ ਨੂੰ ਗਹਿਣੇ, ਗਿਫਟ ਹੈਂਪਰ, ਪੋਟਲੀ ਪਰਸ ਵਰਗੇ ਨਵੀਨਤਾਕਾਰੀ ਉਤਪਾਦ ਬਣਾਉਣ ਲਈ ਸ਼ਿਲਪਕਾਰੀ ਦੀ ਮਾਰਕੀਟਿੰਗ ਦਾ ਵਿਸਤਾਰ ਕਰਨ ਲਈ ਪ੍ਰੇਰਤ ਕੀਤਾ। ਉਨ੍ਹਾਂ ਕਿਹਾ ਕਿ ਤਕਨਾਲੋਜੀ ਨੂੰ ਨਾਲ ਜੋੜਕੇ ਰਵਾਇਤੀ ਕਾਰੀਗਰਾਂ ਦੇ ਹੁਨਰ ਦਾ ਵਿਕਾਸ ਹੋਵੇਗਾ ਤਾਂ ਦਸਤਕਾਰੀ ਵੀ ਹੋਰ ਵਧੇਗੀ । ਬਾਗਬਾਨੀ ਦੇ ਪ੍ਰੋਫੈਸਰ ਰਚਨਾ ਸਿੰਗਲਾ ਨੇ ਫ਼ਲਾਂ ਦੇ ਪੌਸ਼ਟਿਕ ਮੁੱਲ ਅਤੇ ਫ਼ਲਾਂ ਦੇ ਪੌਦਿਆਂ ਦੀ ਚੋਣ, ਟੋਏ ਪੁੱਟਣ, ਉਚਿਤ ਦੂਰੀ ਉਪਰ ਪੌਦੇ ਲਗਾਉਣ ਬਾਅਦ ਇਨ੍ਹਾਂ ਦੀ ਦੇਖਭਾਲ ਬਾਰੇ ਮਾਰਗਦਰਸ਼ਨ ਕੀਤਾ। ਇਸ ਦੌਰਾਨ ਜੀਵਨ ਦੇ ਸਾਰੇ ਖੇਤਰਾਂ ਵਿੱਚ ਔਰਤਾਂ ਦੀ ਸਵੈ-ਨਿਰਭਰਤਾ ਦੀ ਮਹੱਤਤਾ ‘ਤੇ ਵੀ ਵਿਚਾਰ ਕੀਤਾ ਗਿਆ। ਇਸ ਮੌਕੇ ਅਮਰਜੀਤ ਕੌਰ ਅਤੇ ਅਰਸਲੀਨ ਕੌਰ ਨੇ ਰਵਾਇਤੀ ਤ੍ਰਿੰਜਨ ਦ੍ਰਿਸ਼ ਨੂੰ ਪ੍ਰਦਰਸ਼ਿਤ ਕੀਤਾ।

Advertisement
Advertisement
Advertisement
Advertisement
Scroll to Top