Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:05 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ਸਰਕਾਰ ਦੇਵੇਗੀ ਬਿਜਲੀ ਖਪਤਕਾਰਾਂ ਨੂੰ ਬਿਜਲੀ ਬਿੱਲ ਅੰਗੇ੍ਰਜੀ ਦੇ ਨਾਲ ਨਾਲ ਹਿੰਦ ਵਿਚ ਵੀ

ਹਰਿਆਣਾ ਸਰਕਾਰ ਦੇਵੇਗੀ ਬਿਜਲੀ ਖਪਤਕਾਰਾਂ ਨੂੰ ਬਿਜਲੀ ਬਿੱਲ ਅੰਗੇ੍ਰਜੀ ਦੇ ਨਾਲ ਨਾਲ ਹਿੰਦ ਵਿਚ ਵੀ

ਹਰਿਆਣਾ ਸਰਕਾਰ ਦੇਵੇਗੀ ਬਿਜਲੀ ਖਪਤਕਾਰਾਂ ਨੂੰ ਬਿਜਲੀ ਬਿੱਲ ਅੰਗੇ੍ਰਜੀ ਦੇ ਨਾਲ ਨਾਲ ਹਿੰਦ ਵਿਚ ਵੀ
ਚੰਡੀਗੜ੍ਹ : ਬਿਜਲੀ ਵਿਭਾਗ ਨੇ ਹਰਿਆਣਾ ਵਿੱਚ ਬਿਜਲੀ ਖਪਤਕਾਰਾਂ ਨੂੰ ਸਹੂਲਤ ਪ੍ਰਦਾਨ ਕੀਤੀ ਹੈ। ਦੱਸ ਦਈਏ ਕਿ ਹੁਣ ਸੂਬੇ ਵਿੱਚ ਬਿਜਲੀ ਦੇ ਬਿੱਲ ਅੰਗਰੇਜ਼ੀ ਦੇ ਨਾਲ-ਨਾਲ ਹਿੰਦੀ ਵਿੱਚ ਵੀ ਛਾਪੇ ਜਾਣਗੇ। ਬਿਜਲੀ ਖਪਤਕਾਰਾਂ ਨੂੰ ਅੰਗਰੇਜ਼ੀ ਵਿੱਚ ਪਾਏ ਜਾਣ ਵਾਲੇ ਸ਼ਬਦ ਪੜ੍ਹਨ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਲਈ ਉਹ ਆਪਣੇ ਬੱਚਿਆਂ ਜਾਂ ਹੋਰ ਅੰਗਰੇਜ਼ੀ ਬੋਲਣ ਵਾਲੇ ਲੋਕਾਂ ਦੀ ਮਦਦ ਨਾਲ ਇਨ੍ਹਾਂ ਬਿੱਲਾਂ ਬਾਰੇ ਜਾਣਕਾਰੀ ਹਾਸਲ ਕਰਦੇ ਸੀ।ਇਹ ਬਦਲਾਅ ਰਾਜ ਦੇ ਵਸਨੀਕਾਂ ਨੂੰ ਆਪਣੇ ਬਿਜਲੀ ਬਿੱਲਾਂ ਨੂੰ ਬਿਹਤਰ ਢੰਗ ਨਾਲ ਸਮਝਣ ਵਿੱਚ ਮਦਦ ਕਰੇਗਾ। ਜਿਸ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਘੱਟ ਹੋਣਗੀਆਂ। ਦਰਅਸਲ, ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਹਾਲ ਹੀ ਵਿਚ ਕੁਝ ਨਿਯਮਾਂ ਵਿਚ ਸੋਧ ਕੀਤੀ ਹੈ। ਜਿਸ ਕਾਰਨ ਨਵੇਂ ਹੁਕਮ ਵੀ ਜਾਰੀ ਕੀਤੇ ਗਏ ਹਨ। ਹੁਣ ਬਿਜਲੀ ਖਪਤਕਾਰਾਂ ਨੂੰ ਵੈੱਬ ਪੋਰਟਲ `ਤੇ ਹੀ ਨਵੇਂ ਬਿਜਲੀ ਕੁਨੈਕਸ਼ਨ ਜਾਂ ਪੁਰਾਣੇ ਕੁਨੈਕਸ਼ਨ `ਚ ਬਦਲਾਅ ਲਈ ਅਪਲਾਈ ਕਰਨਾ ਹੋਵੇਗਾ।ਦੱਸਣਯੋਗ ਕਿ ਬਿਜਲੀ ਕੁਨੈਕਸ਼ਨ ਲੈਣ ਦੀ ਪ੍ਰਕਿਰਿਆ ਨੂੰ ਵੀ ਸਰਲ ਕਰ ਦਿੱਤਾ ਗਿਆ ਹੈ। ਹੁਣ ਵੱਡੇ ਸ਼ਹਿਰਾਂ ਵਿੱਚ ਤਿੰਨ ਦਿਨ, ਛੋਟੇ ਕਸਬਿਆਂ ਵਿੱਚ ਸੱਤ ਦਿਨ ਅਤੇ ਪਿੰਡਾਂ ਵਿੱਚ ਪੰਦਰਾਂ ਦਿਨਾਂ ਵਿੱਚ ਨਵੇਂ ਬਿਜਲੀ ਕੁਨੈਕਸ਼ਨ ਜਾਰੀ ਕੀਤੇ ਜਾਣਗੇ। ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਨਿਯਮਾਂ ਵਿੱਚ ਸੋਧ ਕਰਕੇ ਇਸ ਸਬੰਧ ਵਿੱਚ ਹੁਕਮ ਜਾਰੀ ਕੀਤੇ ਹਨ। ਇਸ ਨਾਲ ਖਪਤਕਾਰਾਂ ਲਈ ਨਵੇਂ ਕੁਨੈਕਸ਼ਨ ਲੈਣਾ ਆਸਾਨ ਹੋ ਜਾਵੇਗਾ ਅਤੇ ਇਸ ਪ੍ਰਕਿਰਿਆ ਦੇ ਡਿਜੀਟਲੀਕਰਨ ਨਾਲ ਸਮੇਂ ਦੀ ਵੀ ਬੱਚਤ ਹੋਵੇਗੀ।ਡਿਮਾਂਡ ਨੋਟਿਸ ਦੀ ਪਾਲਣਾ ਤੋਂ ਬਾਅਦ ਬਿਜਲੀ ਸਪਲਾਈ ਸ਼ੁਰੂ ਕਰਨ ਦੀ ਸਮਾਂ ਸੀਮਾ ਵੀ ਨਿਰਧਾਰਤ ਕੀਤੀ ਗਈ ਹੈ, ਜੋ ਕਿ ਅਰਜ਼ੀ ਦੀ ਕਿਸਮ ਦੇ ਅਨੁਸਾਰ ਬਦਲਦੀ ਹੈ। ਜੇਕਰ ਇਸ ਪ੍ਰਕਿਰਿਆ ਵਿੱਚ ਦੇਰੀ ਹੁੰਦੀ ਹੈ ਤਾਂ ਪਾਵਰ ਕਾਰਪੋਰੇਸ਼ਨਾਂ ਨੂੰ ਨੂੰ ਸੂਚਿਤ ਕਰਨਾ ਹੋਵੇਗਾ।

Advertisement
Advertisement
Advertisement
Advertisement
Scroll to Top