Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:42 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਖੇਤੀ ਹਾਦਸਿਆਂ ਦੇ ਪੀੜਤਾਂ ਨੂੰ ਵਿੱਤੀ ਸਹਾਇਤਾ ਵਜੋਂ ਚੈਕ ਵੰਡੇ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਖੇਤੀ ਹਾਦਸਿਆਂ ਦੇ ਪੀੜਤਾਂ ਨੂੰ ਵਿੱਤੀ ਸਹਾਇਤਾ ਵਜੋਂ ਚੈਕ ਵੰਡੇ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਖੇਤੀ ਹਾਦਸਿਆਂ ਦੇ ਪੀੜਤਾਂ ਨੂੰ ਵਿੱਤੀ ਸਹਾਇਤਾ ਵਜੋਂ ਚੈਕ ਵੰਡੇ
ਵਿਧਾਇਕ ਭਰਾਜ ਨੇ 8 ਪਿੰਡਾਂ ਦੇ 10 ਪੀੜਿਤ ਪਰਿਵਾਰਾਂ ਨੂੰ ਦਿੱਤੀ ਸਹਾਇਤਾ ਰਾਸ਼ੀ
ਭਵਾਨੀਗੜ੍ਹ/ਸੰਗਰੂਰ, 10 ਅਗਸਤ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮਾਰਕੀਟ ਕਮੇਟੀ ਦਫ਼ਤਰ ਭਵਾਨੀਗੜ੍ਹ ਵਿਖੇ ਵੱਖ ਵੱਖ ਖੇਤੀ ਹਾਦਸਿਆਂ ਦੇ ਪੀੜਤਾਂ ਅਤੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਵਜੋਂ ਚੈਕ ਪ੍ਰਦਾਨ ਕੀਤੇ। ਇਸ ਮੌਕੇ 8 ਪਿੰਡਾਂ ਦੇ ਦਸ ਪੀੜਤ ਪਰਿਵਾਰਾਂ ਨੂੰ ਲਗਭਗ 11 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਪ੍ਰਦਾਨ ਕਰਦੇ ਹੋਏ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਚਲਾਈਆਂ ਜਾ ਰਹੀਆਂ ਵੱਖ ਵੱਖ ਯੋਜਨਾਵਾਂ ਤਹਿਤ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਬਣਦੇ ਲਾਭ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਇਸ ਦੌਰਾਨ ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਘਨੌੜ ਰਾਜਪੂਤਾਂ, ਝਨੇੜੀ, ਨਾਗਰਾ, ਸੰਤੋਖਪੁਰਾ, ਮੁਨਸ਼ੀ ਵਾਲਾ, ਭੱਟੀਵਾਲ ਕਲਾ, ਮੈਹਸਮਪੁਰ ਅਤੇ ਫਤਿਹਗੜ੍ਹ ਭਾਦਸੋਂ ਦੇ ਕਿਸਾਨ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈਕ ਪ੍ਰਦਾਨ ਕੀਤੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਤੀ ਮਸ਼ੀਨਰੀ ਕਾਰਨ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਮਦਦ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਸਮੇਂ ਸਮੇਂ ’ਤੇ ਸਬੰਧਤ ਵਿਭਾਗਾਂ ਦੁਆਰਾ ਪੜਤਾਲ ਕਰਵਾ ਕੇ ਤਰਜੀਹ ਦੇ ਆਧਾਰ ’ਤੇ ਇਹ ਚੈਕ ਪੀੜਤ ਪਰਿਵਾਰਾਂ ਨੂੰ ਸੌਂਪੇ ਜਾਂਦੇ ਹਨ। ਵਿਧਾਇਕ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਹ ਉਪਰਾਲੇ ਜਾਰੀ ਰੱਖੇ ਜਾਣਗੇ ਅਤੇ ਖੇਤੀ ਹਾਦਸਿਆਂ ਦਾ ਸ਼ਿਕਾਰ ਹੋਣ ਵਾਲਾ ਕੋਈ ਵੀ ਵਿਅਕਤੀ ਜਾਂ ਵਾਰਸ ਇਸ ਸੁਵਿਧਾ ਦਾ ਲਾਭ ਉਠਾਉਣ ਲਈ ਮਾਰਕੀਟ ਕਮੇਟੀ ਦਫ਼ਤਰ ਕੋਲ ਪਹੁੰਚ ਕਰ ਸਕਦਾ ਹੈ।ਇਸ ਮੌਕੇ ਸਕੱਤਰ ਕੁਲਵੰਤ ਸਿੰਘ ਅਤੇ ਭਵਾਨੀਗੜ੍ਹ ਦੇ ਸਮੂਹ ‘ਆਪ’ ਆਗੂ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top