Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:43 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਲਾਰੇਂਸ ਬਿਸ਼ਨੋਈ ਖਿਲਾਫ ਫੈਸਲਾਕੁੰਨ ਕਾਰਵਾਈ ਕਰੇ : ਵੜਿੰਗ

ਕੇਂਦਰ ਲਾਰੇਂਸ ਬਿਸ਼ਨੋਈ ਖਿਲਾਫ ਫੈਸਲਾਕੁੰਨ ਕਾਰਵਾਈ ਕਰੇ : ਵੜਿੰਗ

ਕੇਂਦਰ ਲਾਰੇਂਸ ਬਿਸ਼ਨੋਈ ਖਿਲਾਫ ਫੈਸਲਾਕੁੰਨ ਕਾਰਵਾਈ ਕਰੇ : ਵੜਿੰਗ
ਦਿੱਲੀ/ਚੰਡੀਗੜ੍ਹ, 10 ਅਗਸਤ : ਪੰਜਾਬ ਦੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਸਦ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਵਿਰੁੱਧ ਕੇਂਦਰ ਤੋਂ ਤੁਰੰਤ ਫੈਸਲਾਕੁੰਨ ਕਾਰਵਾਈ ਦੀ ਮੰਗ ਕਰਦਿਆਂ ਲੋਕ ਸਭਾ ‘ਚ ਜੇਲ ‘ਚ ਲਾਰੇਂਸ ਦੀ ਇੰਟਰਵਿਊ ਦਾ ਮੁੱਦਾ ਉਠਾਉਂਦੇ ਹੋਏ ਵੈਡਿੰਗ ਨੇ ਕਿਹਾ ਕਿ ਲਾਰੇਂਸ ਬਿਸ਼ਨੋਈ ਦੇਸ਼ ਭਰ ‘ਚ ਅੱਤਵਾਦ ਦਾ ਸਮਾਨਾਰਥੀ ਹੈ। ਉਹ ਜੇਲ੍ਹ ਵਿੱਚੋਂ ਇੱਕ ਵੱਡਾ ਅਪਰਾਧਿਕ ਨੈੱਟਵਰਕ ਚਲਾਉਂਦਾ ਹੈ। ਜੇਲ੍ਹ ਵਿੱਚ ਰਹਿੰਦਿਆਂ ਹੀ ਉਸਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚੀ ਅਤੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀਆਂ ਦਿੱਤੀਆਂ। ਜੇਲ੍ਹ ਤੋਂ ਹੀ ਉਹ ਪੰਜਾਬ ਦੇ ਕਾਰੋਬਾਰੀਆਂ ਤੋਂ ਪੈਸੇ ਵਸੂਲਦਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਮੌਜੂਦਾ ਪ੍ਰਸ਼ਾਸਨ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਿਹਾ ਹੈ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨੇ ਇਸ ਖ਼ਤਰਨਾਕ ਅਪਰਾਧੀ ਨੂੰ ਨੱਥ ਪਾਉਣ ਵਿੱਚ ਕੇਂਦਰ ’ਤੇ ਘੋਰ ਲਾਪਰਵਾਹੀ ਦਾ ਦੋਸ਼ ਵੀ ਲਾਇਆ।ਉਨ੍ਹਾਂ ਕਿਹਾ, ਕੀ ਇਹ ਸਾਡੀਆਂ ਉੱਚ ਸੁਰੱਖਿਆ ਵਾਲੀਆਂ ਜੇਲ੍ਹਾਂ ਦੀ ਸੁਰੱਖਿਆ ਹੈ? ਜੇ ਗੈਂਗਸਟਰ ਲਾਰੈਂਸ ਬਿਸ਼ਨੋਈ ਜੇਲ ਦੀਆਂ ਕੰਧਾਂ ਦੇ ਅੰਦਰੋਂ ਦੇਸ਼ ਵਿਚ ਦਹਿਸ਼ਤ ਮਚਾ ਸਕਦਾ ਹੈ ਤਾਂ ਆਮ ਨਾਗਰਿਕਾਂ ਦੀ ਸੁਰੱਖਿਆ ਬਾਰੇ ਅਸੀਂ ਕੀ ਕਹਿ ਸਕਦੇ ਹਾਂ। ਵੜਿੰਗ ਨੇ ਕੇਂਦਰ ਤੋਂ ਮੰਗ ਕੀਤੀ ਕਿ ਇਸ ਖਤਰੇ ਨੂੰ ਖਤਮ ਕਰਨ ਲਈ ਫੈਸਲਾਕੁੰਨ ਕਦਮ ਚੁੱਕੇ ਜਾਣ।

Advertisement
Advertisement
Advertisement
Advertisement
Scroll to Top