Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:45 pm

+91 90915 01313 , +91 90916 01313

punjabbanni@gmail.com
punjabbani@yahoo.com

ਚੀਫ ਜਸਟਿਸ ਨੇ ਟੇਕਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ

ਚੀਫ ਜਸਟਿਸ ਨੇ ਟੇਕਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ

ਚੀਫ ਜਸਟਿਸ ਨੇ ਟੇਕਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ
ਅੰਮ੍ਰਿਤਸਰ : ਭਾਰਤ ਦੇ ਚੀਫ ਜਸਟਿਸ ਧਨੰਜਯ ਵਾਈ. ਚੰਦਰਚੂੜ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਜਸਟਿਸ ਚੰਦਰਚੂੜ ਨੇ ਆਪਣੀਆਂ ਭਾਰਨਾਵਾਂ ਵਿਅਕਤ ਕਰਦਿਆਂ ਯਾਤਰੀ ਕਿਤਾਬ ਵਿੱਚ ਲਿਖਿਆ ਕਿ ਇਲਾਹੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਦੇ ਸੁਪਨਾ ਸਾਕਾਰ ਹੋਇਆ ਹੈ। ਦੇਸ਼ ਅਤੇ ਮਨੁੱਖਤਾ ਦੀ ਸੇਵਾ ਵਿੱਚ ਇੱਥੇ ਅਰਦਾਸ ਕਰਨ ਦੇ ਯੋਗ ਹੋਣ ਦਾ ਇੱਕ ਵਡਭਾਗਾ ਪਲ ਹੈ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ ਅਤੇ ਇਤਿਹਾਸਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਅਤੇ ਸੋਸ਼ਲ ਮੀਡੀਆ ਮੰਚਾਂ ਉੱਤੇ ਸਿੱਖਾਂ ਵਿਰੁੱਧ ਕੀਤੇ ਜਾ ਰਹੇ ਨਫ਼ਰਤੀ ਪ੍ਰਾਪੇਗੰਡਾ ਰੋਕਣ ਲਈ ਮੰਗ ਪੱਤਰ ਸੌਂਪਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਭਾਰਤ ਦੇਸ਼ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਪਰੰਤੂ ਕੁਝ ਸ਼ਰਾਰਤੀ ਲੋਕਾਂ ਵੱਲੋਂ ਜਾਣਬੁੱਝ ਕੇ ਸਿੱਖ ਸਿਧਾਂਤਾਂ, ਇਤਿਹਾਸ, ਮਰਯਾਦਾ ਅਤੇ ਪਛਾਣ ਆਦਿ ਨੂੰ ਲੈ ਕੇ ਸੋਸ਼ਲ ਮੀਡੀਆ ਮੰਚਾਂ ਉੱਤੇ ਨਫ਼ਰਤੀ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਬੀਤੇ ਸਮੇਂ ਵਿੱਚ ਹੋਏ ਜਨਰਲ ਇਜਲਾਸਾਂ ਦੌਰਾਨ ਮਤੇ ਪਾਸ ਕਰਕੇ ਵੀ ਭਾਰਤ ਅਤੇ ਸੂਬਾ ਸਰਕਾਰਾਂ ਨੂੰ ਭੇਜੇ ਗਏ ਹਨ ਪਰ ਸਿੱਖਾਂ ਖਿਲਾਫ ਨਫ਼ਰਤੀ ਵਰਤਾਰਾ ਲਗਾਤਾਰ ਜਾਰੀ ਹੈ। ਸਰਕਾਰਾਂ ਵੀ ਇਸ ਨੂੰ ਲੈ ਕੇ ਕੋਈ ਠੋਸ ਕਦਮ ਨਹੀਂ ਚੁੱਕ ਰਹੀਆਂ। ਐਡਵੋਕੇਟ ਧਾਮੀ ਨੇ ਚੀਫ਼ ਜਸਟਿਸ ਤੋਂ ਮੰਗ ਕੀਤੀ ਕੇ ਉਹ ਭਾਰਤੀ ਨਿਆਂ ਪ੍ਰਣਾਲੀ ਦੇ ਸਭ ਤੋਂ ਸਿਖਰਲੇ ਅਹੁਦੇ ’ਤੇ ਹੁੰਦਿਆਂ ਇਸ ਸੰਜੀਦਾ ਮਸਲੇ ਦਾ ਨੋਟਿਸ ਲੈਣ।

Advertisement
Advertisement
Advertisement
Advertisement
Scroll to Top