Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 23 Oct 2026 | 3:34 am

+91 90915 01313 , +91 90916 01313

punjabbanni@gmail.com
punjabbani@yahoo.com

ਜੰਮੂ ਕਸ਼ਮੀਰ: ਕਿਸ਼ਤਵਾੜ ਵਿੱਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਗੋਲੀਬਾਰੀ

ਜੰਮੂ ਕਸ਼ਮੀਰ: ਕਿਸ਼ਤਵਾੜ ਵਿੱਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਗੋਲੀਬਾਰੀ

ਜੰਮੂ ਕਸ਼ਮੀਰ: ਕਿਸ਼ਤਵਾੜ ਵਿੱਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਗੋਲੀਬਾਰੀ
ਜੰਮੂ, : ਜੰਮੂ ਕਸ਼ਮੀਰ ਦੇ ਕਿਸ਼ਤਵਾੜ ਵਿੱਚ ਜੰਗਲਾਤ ਵਾਲੇ ਇਲਾਕੇ ’ਚ ਅੱਜ ਸਵੇਰੇ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਅਧਿਕਾਰੀਆਂ ਨੇ ਹਾਲਾਂਕਿ, ਜ਼ਿਲ੍ਹੇ ਵਿੱਚ ਮਚੈਲ ਮਾਤਾ ਮੰਦਰ ਦੇ ਦਰਸ਼ਨਾਂ ਲਈ ਜਾਣ ਵਾਲੇ ਤੀਰਥ ਯਾਤਰੀਆਂ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਦੀ ਹਲਚਲ ਦੀ ਸੂਚਨਾ ਮਿਲਣ ਤੋਂ ਬਾਅਦ ਜਦੋਂ ਪੁਲੀਸ ਨੇ ਫੌਜ ਤੇ ਨੀਮ ਫੌਜੀ ਬਲਾਂ ਦੀ ਮਦਦ ਨਾਲ ਨੌਨੱਟਾ, ਨਾਗਸੈਨੀ ਪੇਆਸ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਕੁਝ ਦੇਰ ਲਈ ਗੋਲੀਬਾਰੀ ਵੀ ਹੋਈ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਵਾਧੂ ਸੁਰੱਖਿਆ ਬਲਾਂ ਨੂੰ ਭੇਜਿਆ ਗਿਆ ਹੈ ਅਤੇ ਸੰਘਣੇ ਜੰਗਲਾਂ ਵਿੱਚ ਭੱਜੇ ਅਤਿਵਾਦੀਆਂ ਦੀ ਭਾਲ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ। ਅਧਿਕਾਰੀਆਂ ਨੇ ਕਿਹਾ ਕਿ ਕਿਸ਼ਤਵਾੜ ਵਿੱਚ ਹੋਏ ਅੱਜ ਦੇ ਮੁਕਾਬਲੇ ਦਾ ਪਦਾਰ ਇਲਾਕੇ ਵਿੱਚ ਚੱਲ ਰਹੀ ਸਾਲਾਨਾ ਮਚੈਲ ਮਾਤਾ ਯਾਤਰਾ ’ਤੇ ਕੋਈ ਅਸਰ ਨਹੀਂ ਪਵੇਗਾ। ਇਕ ਅਧਿਕਾਰੀ ਨੇ ਕਿਹਾ, ‘‘ਨਾਗਸੈਨੀ ਦੇ ਪੇਆਸ ਵਿੱਚ ਸਵੇਰੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਹਤਿਆਤ ਦੇ ਤੌਰ ’ਤੇ ਆਵਾਜਾਈ ਤੇ ਸ਼ਰਧਾਲੂਆਂ ਦਾ ਆਉਣ-ਜਾਣਾ ਰੋਕ ਦਿੱਤਾ ਗਿਆ ਸੀ ਪਰ ਕੁਝ ਦੇਰ ਬਾਅਦ ਤੀਰਥ ਯਾਤਰਾ ਤੇ ਆਵਾਜਾਈ ਬਹਾਲ ਕਰ ਦਿੱਤੀ ਗਈ। ਘਬਰਾਉਣ ਦੀ ਕੋਈ ਲੋੜ ਨਹੀਂ ਹੈ।

Advertisement
Advertisement
Advertisement
Advertisement
Scroll to Top