Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:05 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਿਸ਼ਾਨ ’ਤੇ ਚੜ੍ਹਾਏ ਗਏ ‘ਬਸੰਤੀ’ ਰੰਗ ਦੇ ਚੌਲੇ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਿਸ਼ਾਨ ’ਤੇ ਚੜ੍ਹਾਏ ਗਏ ‘ਬਸੰਤੀ’ ਰੰਗ ਦੇ ਚੌਲੇ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਿਸ਼ਾਨ ’ਤੇ ਚੜ੍ਹਾਏ ਗਏ ‘ਬਸੰਤੀ’ ਰੰਗ ਦੇ ਚੌਲੇ
ਸਿੰਘ ਸਾਹਿਬ ਦੇ ਆਦੇਸ਼ ਸਮੁੱਚੇ ਰੂਪ ਵਿਚ ਗੁਰੂ ਘਰਾਂ ’ਚ ਹੋਣਗੇ ਲਾਗੂ : ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ
ਪਟਿਆਲਾ 10 ਅਗਸਤ : ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਜਾਰੀ ਹੋਏ ਆਦੇਸ਼ ਅਨੁਸਾਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ‘ਬਸੰਤੀ’ ਰੰਗ ਦੇ ਨਿਸ਼ਾਨ ’ਤੇ ਚੌਲੇ ਚੜ੍ਹਾਏ ਗਏ। ਇਸ ਮੌਕੇ ਭਾਈ ਭੁਪਿੰਦਰਪਾਲ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਬਸੰਤੀ ਰੰਗ ਦੇ ਚੌਲੇ ਨਿਸ਼ਾਨ ਸਾਹਿਬ ’ਤੇ ਚੜ੍ਹਾਉਣ ਦਾ ਮਹਾਨ ਕਾਰਜ ਕੀਤਾ ਗਿਆ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ’ਤੇ ਬਾਅਦ ਪ੍ਰਬੰਧ ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨ ਵਿਖੇ ਚੌਲੇ ਚੜ੍ਹਾਉਣ ਦਾ ਕਾਰਜ ਕੀਤਾ ਗਿਆ ਇਸ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ ਅਤੇ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਏ ਆਦੇਸ਼ਾਂ ਅਨੁਸਾਰ ਹੁਣ ਗੁਰੂ ਘਰਾਂ ’ਚ ਕੇਸਰੀ ਰੰਗ ਦੇ ਚੌਲੇ ਦੀ ਬਜਾਏ ਬਸੰਤੀ ਰੰਗ ਦੀ ਚੌਲੇ ਨਿਸ਼ਾਨ ’ਤੇ ਚੜਾਏ ਜਾਣਗੇ ਅਤੇ ਸੰਗਤਾਂ ਨੂੰ ਵੀ ਆਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਮੌੇਕੇ ਬੀਬੀ ਕੁਲਦੀਪ ਕੌਰ ਟੌਹੜਾ ਨੇ ਕਿਹਾ ਕਿ ਸਿੰਘ ਸਾਹਿਬ ਦੇ ਇਹ ਆਦੇਸ਼ ਸਮੁੱਚੇ ਰੂਪ ਵਿਚ ਸਾਰੇ ਗੁਰੂ ਘਰਾਂ ਲਈ ਹਨ ਚਾਹੇ ਗੁਰੂ ਘਰ ਸ਼ਹਿਰ, ਪਿੰਡ ਕਸਬਿਆਂ ਅਤੇ ਨਗਰਾਂ ਵਿਚ ਹੋਣ, ਉਥੇ ਹੀ ਬਸੰਤੀ ਰੰਗ ਦੇ ਚੌਲੇ ਚੜਾਉਣ ਦਾ ਕਾਰਜ ਸੰਗਤਾਂ ਨੂੰ ਕਰਨਾ ਹੋਵੇਗਾ। ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਅਪੀਲ ਕੀਤੀ ਕਿ ਸੰਗਤ ਅੱਗੇ ਤੋਂ ਗੁਰੂ ਘਰ ਵਿਚ ਬਸੰਤੀ ਰੰਗ ਦੇ ਚੌਲੇ ਚੜਾਉਣ ਨੂੰ ਤਰਜੀਹ ਦੇਵੇ। ਇਸ ਉਪਰੰਤ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਨੇ ਵੀ ਅਪੀਲ ਕੀਤੀ ਕਿ ਸੰਗਤ ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਜਾਰੀ ਹੋਏ ਆਦੇਸ਼ਾਂ ਦੀ ਪਾਲਣਾ ਕਰਨ ਵਿਚ ਆਪਣਾ ਅਹਿਮ ਯੋਗਦਾਨ ਪਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਸੁਰਜੀਤ ਸਿੰਘ ਕੌਲੀ, ਆਤਮ ਪ੍ਰਕਾਸ਼ ਸਿੰਘ ਬੇਦੀ, ਮਨਦੀਪ ਭਲਵਾਨ, ਭਾਈ ਦਰਸ਼ਨ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ ਆਦਿ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top