Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 6:59 pm

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਦੇ ਮਹਿੰਦਰਾ ਇਨਕਲੇਵ ਵਿਚ ਬਿਲਡਿੰਗ ਡਿੱਗਣ ਨਾਲ ਕਈ ਲੋਕ ਹੇਠਾਂ ਦੱਬੇ

ਦਿੱਲੀ ਦੇ ਮਹਿੰਦਰਾ ਇਨਕਲੇਵ ਵਿਚ ਬਿਲਡਿੰਗ ਡਿੱਗਣ ਨਾਲ ਕਈ ਲੋਕ ਹੇਠਾਂ ਦੱਬੇ

ਦਿੱਲੀ ਦੇ ਮਹਿੰਦਰਾ ਇਨਕਲੇਵ ਵਿਚ ਬਿਲਡਿੰਗ ਡਿੱਗਣ ਨਾਲ ਕਈ ਲੋਕ ਹੇਠਾਂ ਦੱਬੇ
ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਮਾਡਲ ਟਾਊਨ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੋਂ ਦੇ ਮਹਿੰਦਰੂ ਐਨਕਲੇਵ ਇਲਾਕੇ ਵਿੱਚ ਇੱਕ ਇਮਾਰਤ ਡਿੱਗਣ ਕਾਰਨ ਹਫੜਾ-ਦਫੜੀ ਮੱਚ ਗਈ। ਫਿਲਹਾਲ ਇੱਥੇ ਕਈ ਲੋਕਾਂ ਦੇ ਦੱਬੇ ਹੋਣ ਦਾ ਸ਼ੱਕ ਹੈ। ਦਿੱਲੀ ਫਾਇਰ ਸਰਵਿਸ ਨੂੰ ਵੀ ਹਾਦਸੇ ਦੀ ਸੂਚਨਾ ਦੇ ਦਿੱਤੀ ਗਈ ਹੈ । ਮੌਕੇ `ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਫਿਲਹਾਲ ਤਿੰਨ ਲੋਕਾਂ ਨੂੰ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ ਹੈ। ਬਾਕੀ ਲੋਕਾਂ ਦੀ ਭਾਲ ਵੀ ਜਾਰੀ ਹੈ। ਦਰਅਸਲ, ਮਾਨਸੂਨ ਸੀਜ਼ਨ ਦੌਰਾਨ ਦਿੱਲੀ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਪਿਛਲੇ 2-3 ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਦਿੱਲੀ ਦੇ ਕਈ ਇਲਾਕਿਆਂ `ਚ ਪਾਣੀ ਭਰ ਗਿਆ ਹੈ । ਭਾਰੀ ਮੀਂਹ ਕਾਰਨ ਕਈ ਥਾਵਾਂ `ਤੇ ਅੰਡਰਪਾਸ ਪਾਣੀ `ਚ ਭਰ ਗਏ ਹਨ ਅਤੇ ਕਈ ਥਾਵਾਂ `ਤੇ ਟ੍ਰੈਫਿਕ ਜਾਮ ਵੀ ਦੇਖਣ ਨੂੰ ਮਿਲਿਆ ਹੈ । ਦਿੱਲੀ ਅਤੇ ਆਸਪਾਸ ਦੇ ਕਈ ਇਲਾਕਿਆਂ `ਚ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਇਹ ਇਮਾਰਤ ਬਹੁਤ ਹੀ ਖਸਤਾ ਹਾਲਤ ਵਿੱਚ ਸੀ। ਇਸ ਤੋਂ ਪਹਿਲਾਂ ਵੀ ਦੇਸ਼ ਦੇ ਕਈ ਰਾਜਾਂ ਤੋਂ ਅਜਿਹੀਆਂ ਖ਼ਬਰਾਂ ਸਾਹਮਣੇ ਆ ਚੁੱਕੀਆਂ ਹਨ ਜਿੱਥੇ ਜ਼ਿਆਦਾ ਬਰਸਾਤ ਕਾਰਨ ਅਜਿਹੀਆਂ ਖਸਤਾਹਾਲ ਇਮਾਰਤਾਂ ਢਹਿ ਜਾਂਦੀਆਂ ਹਨ ।

Advertisement
Advertisement
Advertisement
Advertisement
Scroll to Top