Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:02 pm

+91 90915 01313 , +91 90916 01313

punjabbanni@gmail.com
punjabbani@yahoo.com

ਪੋਸਕੋ ਐਕਟ ਤਹਿਤ ਜਿਣਸੀ ਸੋ਼ਸ਼ਣ ਦੇ ਅਪਰਾਧ ਨੂੰ ਲਿੰਗ ਆਘਾਰਤ ਮੰਨਣ ਤੋਂ ਦਿੱਲੀ ਹਾਈਕੋਰਟ ਨੇ ਇਨਕਾਰ ਕੀਤਾ

ਪੋਸਕੋ ਐਕਟ ਤਹਿਤ ਜਿਣਸੀ ਸੋ਼ਸ਼ਣ ਦੇ ਅਪਰਾਧ ਨੂੰ ਲਿੰਗ ਆਘਾਰਤ ਮੰਨਣ ਤੋਂ ਦਿੱਲੀ ਹਾਈਕੋਰਟ ਨੇ ਇਨਕਾਰ ਕੀਤਾ

ਪੋਸਕੋ ਐਕਟ ਤਹਿਤ ਜਿਣਸੀ ਸੋ਼ਸ਼ਣ ਦੇ ਅਪਰਾਧ ਨੂੰ ਲਿੰਗ ਆਘਾਰਤ ਮੰਨਣ ਤੋਂ ਦਿੱਲੀ ਹਾਈਕੋਰਟ ਨੇ ਇਨਕਾਰ ਕੀਤਾ
ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬਣੀ ਦਿੱਲੀ ਹਾਈ ਕੋਰਟ ਨੇ ਪੋਕਸੋ ਐਕਟ ਤਹਿਤ ਜਿਣਸੀ ਸ਼ੋਸ਼ਣ ਦੇ ਅਪਰਾਧ ਨੂੰ ਲਿੰਗ ਆਧਾਰਿਤ ਮੰਨਣ ਤੋਂ ਇਨਕਾਰ ਕਰਦਿਆਂ ਆਪਣੇ ਫੈਸਲੇ `ਚ ਕਿਹਾ ਕਿ ਇਸ ਨੂੰ ਔਰਤ ਖਿਲਾਫ ਵੀ ਲਾਗੂ ਕੀਤਾ ਜਾ ਸਕਦਾ ਹੈ। ਜਸਟਿਸ ਅਨੂਪ ਜੈਰਾਮ ਭਾਂਭਾਨੀ ਨੇ ਕਿਹਾ ਕਿ ਐਕਟ ਦੀ ਧਾਰਾ 3 ਵਿਚ `ਉਹ` ਸ਼ਬਦ ਲਿਖਿਆ ਗਿਆ ਹੈ ਪਰ ਇਸ ਦਾ ਅਰਥ ਸੀਮਤ ਨਹੀਂ ਹੈ। ਪੋਸਕੋ ਐਕਟ `ਚ ਇਸ ਦੀ ਪਰਿਭਾਸ਼ਾ ਨਹੀਂ ਦਿੱਤੀ ਗਈ ਹੈ। ਇਸ ਦਾ ਮਤਲਬ ਇਹ ਨਹੀਂ ਕਿ ਇਹ ਸ਼ਬਦ ਸਿਰਫ਼ ਮਰਦਾਂ ਲਈ ਹੈ। ਜਸਟਿਸ ਨੇ ਕਿਹਾ ਕਿ ਪੋਸਕੋ ਦੀ ਧਾਰਾ 3 ਅਤੇ 5 ਵਿੱਚ ਜਿ਼ਕਰ ਕੀਤੇ ਗਏ ਕੰਮ ਅਪਰਾਧੀ ਦੇ ਲਿੰਗ ਦੀ ਪ੍ਰਵਾਹ ਕੀਤੇ ਬਿਨਾਂ ਅਪਰਾਧ ਹਨ, ਬਸ਼ਰਤ ਇਹ ਹੈ ਕਿ ਐਕਟ ਕਿਸੇ ਬੱਚੇ `ਤੇ ਕੀਤਾ ਗਿਆ ਹੋਵੇ। ਉਪਰੋਕਤ ਟਿੱਪਣੀ ਕਰਦਿਆਂ ਉਨ੍ਹਾਂ ਦੀ ਧਾਰਾ 6 (ਗੰਭੀਰ ਜਿਣਸ਼ੀ ਸ਼ੋਸ਼ਣ) ਤਹਿਤ ਇਕ ਔਰਤ ਖਿਲਾਫ ਦੋਸ਼ ਤੈਅ ਕਰਨ ਦੇ ਟ੍ਰਾਇਲ ਕੋਰਟ ਦੇ ਆਦੇਸ਼ ਨੂੰ ਬਰਕਰਾਰ ਰੱਖਿਆ ਤੇ ਉਸਦੀ ਅਪੀਲ ਨੂੰ ਖਾਰਜ ਕਰ ਦਿੱਤਾ। ਜੱਜ ਨੇ ਕਿਹਾ ਕਿ ਹਾਲਾਂਕਿ ਇਸ ਮਾਮਲੇ `ਚ ਐੱਫਆਈਆਰ ਦਰਜ ਕਰਨ `ਚ ਦੇਰ ਹੋਈ ਹੈ ਪਰ ਔਰਤ `ਤੇ ਲੱਗੇ ਦੋਸ਼ਾਂ ਨੂੰ ਰੱਦ ਕਰਨ ਦਾ ਕੋਈ ਮਤਲਬ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਡਾਕਟਰ ਦੀ ਰਾਏ `ਚ ਅਤੇ ਬੱਚੇ ਦੇ ਬਿਆਨ ਅਨੁਸਾਰ ਔਰਤ ਦਾ ਉਸ ਨਾਲ ਜਿਨਸੀ ਸ਼ੋਸ਼ਣ ਕਰਨ ਦਾ ਕੋਈ ਇਰਾਦਾ ਨਹੀਂ ਸੀ, ਇਸ ਬਾਰੇ ਸੁਣਵਾਈ ਦੌਰਾਨ ਫੈਸਲਾ ਕੀਤਾ ਜਾਵੇਗਾ। ਫਿਲਹਾਲ ਔਰਤ ਨੂੰ ਬਰੀ ਨਹੀਂ ਕੀਤਾ ਜਾ ਸਕਦਾ। ਜਸਟਿਸ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਔਰਤ ਵਿਰੁੱਧ ‘ਗੰਭੀਰ ਜਿਣਸੀ ਸ਼ੋਸ਼ਣ’ ਦਾ ਅਪਰਾਧ ਦਰਜ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top