Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 11:18 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ
ਕਮਿਸ਼ਨ ਦੇ ਦਖਲ ਤੋਂ ਬਾਅਦ ਪੁਲਿਸ ਨੇ ਕੀਤਾ ਪਰਚਾ ਦਰਜ, ਦੋਸ਼ੀ ਗ੍ਰਿਫਤਾਰ
ਨਾਬਾਲਗ ਲੜਕੀ ਨੂੰ ਛੇੜਨ ਸਮੇਂ ਪਰਿਵਾਰ ਵੱਲੋਂ ਵਿਰੋਧ ਕਰਨ ਤੇ ਵਿਅਕਤੀ ਨੇ ਕੀਤਾ ਸੀ ਹਮਲਾ
ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਦੇ ਇੱਕ ਪਿੰਡ ਵਿੱਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਖਬਰਾਂ ਦਾ ਸਖਤ ਨੋਟਿਸ ਲਿਆ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਬੀਤੇ ਦਿਨੀ ਜਿਲ੍ਹਾ ਮੁਕਤਸਰ ਦੇ ਇੱਕ ਪਿੰਡ ਵਿੱਚ ਵਿਅਕਤੀ ਵੱਲੋਂ ਨਾਬਾਲਗ ਲੜਕੀ ਨਾਲ ਛੇੜਛਾੜ ਕੀਤੀ ਗਈ ਅਤੇ ਜਦੋਂ ਲੜਕੀ ਦੇ ਪਰਿਵਾਰ ਨੇ ਉਸਦਾ ਵਿਰੋਧ ਕੀਤਾ ਤਾਂ ਵਿਅਕਤੀ ਨੇ ਪਰਿਵਾਰ ਦੀਆਂ ਛੇ ਧੀਆਂ ਅਤੇ ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ । ਇਸ ਘਟਨਾ ਉਪਰੰਤ ਇਹ ਪਰਿਵਾਰ ਹਸਪਤਾਲ ਵਿੱਚ ਇਲਾਜ ਲਈ ਦਾਖਲ ਵੀ ਰਿਹਾ । ਚੇਅਰਪਰਸਨ ਗਿੱਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਮਾਂ ਬੀਤਣ ਦੇ ਬਾਵਜੂਦ ਵੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੰਬੰਧਿਤ ਪੁਲਿਸ ਥਾਣੇ ਵੱਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ ਸੀ। ਉਨ੍ਹਾ ਦੱਸਿਆ ਕਿ ਕਮਿਸ਼ਨ ਦੇ ਦਖਲ ਤੋਂ ਬਾਅਦ ਦੋਸ਼ੀ ਵਿਅਕਤੀ ਵਿਰੁੱਧ ਪੁਲਿਸ ਨੇ ਪਰਚਾ ਦਰਜ ਕਰ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ । ਚੇਅਰਪਰਸਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਿਲਾਵਾਂ ਵਿਰੁੱਧ ਕਿਸੇ ਤਰ੍ਹਾਂ ਦਾ ਜੁਰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਹਰ ਮਹਿਲਾ ਨੂੰ ਉਸਦਾ ਬਣਦਾ ਮਾਨ-ਸਨਮਾਨ ਦੇਣਾ ਸੂਬਾ ਸਰਕਾਰ ਦੀ ਪਹਿਲੀ ਜਿੰਮੇਵਾਰੀ ਹੈ। ਉਨ੍ਹਾ ਦੱਸਿਆ ਕਿ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਪੀੜਿਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹਈਆ ਕਰਵਾਈ ਜਾਵੇ।

Advertisement
Advertisement
Advertisement
Advertisement
Scroll to Top