Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 11:19 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰੀ ਪ੍ਰੋਜੈਕਟ ਬਿਨਾਂ ਦੇਰੀ ਦੇ ਮੁਕੰਮਲ ਕੀਤੇ ਜਾਣ : ਰਾਜਪਾਲ

ਕੇਂਦਰੀ ਪ੍ਰੋਜੈਕਟ ਬਿਨਾਂ ਦੇਰੀ ਦੇ ਮੁਕੰਮਲ ਕੀਤੇ ਜਾਣ : ਰਾਜਪਾਲ

ਕੇਂਦਰੀ ਪ੍ਰੋਜੈਕਟ ਬਿਨਾਂ ਦੇਰੀ ਦੇ ਮੁਕੰਮਲ ਕੀਤੇ ਜਾਣ : ਰਾਜਪਾਲ
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸਾਸ਼ਕ ਗੁਲਾਬ ਚੰਦ ਕਟਾਰੀਆ ਵਲੋਂ ਪੰਜਾਬ ਵਿੱਚ ਚੱਲ ਰਹੇ ਕੇਂਦਰੀ ਪ੍ਰੋਜੈਕਟਾਂ ਬਾਰੇ ਪ੍ਰਗਤੀ ਰਿਪੋਰਟ ਲੈਣ ਲਈ ਰਾਸ਼ਟਰੀ ਰਾਜ ਮਾਰਗ ਅਥਾਰਟੀ, ਰੇਲਵੇ ਅਧਕਿਾਰੀਆਂ, ਏਅਰਪੋਰਟ ਅਥਾਰਟੀ ਅਤੇ ਬੀ.ਐਸ.ਐਨ.ਐਲ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਰਾਜਪਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਕੇਂਦਰੀ ਪ੍ਰੋਜੈਕਟਾਂ ਨੂੰ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਕਿਸੇ ਪ੍ਰੋਜੈਕਟ ਨੂੰ ਨੇਪਰੇ ਚਾੜਨ ਵਿੱਚ ਕੋਈ ਵੀ ਦਿਕੱਤ ਆਂਉਦੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਲਿਖਤੀ ਤੌਰ ‘ਤੇ ਸੂਚਿਤ ਕੀਤਾ ਜਾਵੇ ਤਾਂ ਜੋ ਅਜਿਹੇ ਮਸਲੇ ਪਹਿਲ ਦੇ ਅਧਾਰ ‘ਤੇ ਕੇਂਦਰ ਅਤੇ ਸੂਬਾ ਸਰਕਾਰ ਦੀ ਸਹਾਇਤਾ ਨਾਲ ਹੱਲ ਕਰਵਾਏ ਜਾ ਸਕਣ।
ਇਸ ਮੌਕੇ ਰਾਜਪਾਲ ਨੇ ਕਿਹਾ ਕਿ ਸਾਰੇ ਕੇਂਦਰੀ ਪ੍ਰੋਜੈਕਟਾਂ ਦੀ ਪ੍ਰਗਤੀ ਰਿਪੋਰਟ ਲੈਣ ਲਈ ਹਰ ਤਿੰਨ ਮਹੀਨੇ ਬਾਅਦ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਾਰੇ ਪ੍ਰੋਜੈਕਟਾਂ ਬਾਰੇ ਸਮੇਂ ਸਮੇਂ ‘ਤੇ ਉਨ੍ਹਾਂ ਨੂੰ ਲਖਿਤੀ ਤੌਰ ‘ਤੇ ਜਾਣੂ ਕਰਵਾਇਆ ਜਾਵੇ। ਇਸ ਮੌਕੇ ਰਾਪਜਾਲ ਵਲੋਂ ਚੰਡੀਗੜ੍ਹ ਵਿੱਚ ਵਧ ਰਹੀ ਟਰੈਫਿਕ ਦੀ ਸਮੱਸਆ ਿਦਾ ਜ਼ਿਕਰ ਕਰਨ ‘ਤੇ ਰਾਸ਼ਟਰੀ ਰਾਜ ਮਾਰਗ ਅਥਾਰਟੀ ਦੇ ਅਧਕਿਾਰੀਆਂ ਨੇ ਦੱਸਆ ਕਿ ਪੰਚਕੁਲਾ ਤੋਂ ਸ਼ਿਮਲੇ ਨੂੰ ਜੋੜਨ ਅਤੇ ਮਾਜਰੀ ਤੋਂ ਬੱਦੀ ਨੂੰ ਜੋੜਨ ਵਾਲੇ ਰਾਸ਼ਟਰੀ ਰਾਜ ਮਾਰਗਾਂ ਦੇ ਬਣਨ ਨਾਲ ਇਹ ਸਮੱਸਆ ਿਕਾਫੀ ਹੱਦ ਤੱਕ ਕੰਟਰੋਲ ਵਿਚ ਆ ਜਾਵੇਗੀ। ਇਸ ਮੌਕੇ ਰਾਜਪਾਲ ਨੇ ਕਹਿਾ ਕਿ ਉਦੇਪੁਰ-ਚੰਡੀਗੜ੍ਹ-ਜੰਮੂ ਸੈਰ ਸਪਾਟੇ ਲਈ ਕਾਫੀ ਮਹੱਤਵਪੂਰਨ ਸ਼ਹਰਿ ਹਨ, ਜਿਸ ਨੂੰ ਦੇਖਦਿਆਂ ਜੰਮੂ ਤਵੀ ਰੇਲ ਨੂੰ ਰੋਜਾਨਾਂ ਕਰਨ ਬਾਰੇ ਪ੍ਰਸਤਾਵ ਤਿਆਰ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨਵੇਂ ਬਣ ਰਹੇ ਅੰਮ੍ਰਤਿ ਸਟੇਸ਼ਨਾਂ ਅਤੇ ਨਵੀਆਂ ਵਿਛ ਰਹੀਆਂ ਰੇਲ ਲਾਈਨਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਮੀਟਿੰਗ ਦੌਰਾਨ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨੇ ਚੰਡੀਗੜ੍ਹ ਤੋਂ ਸਿੱਧਾ ਸ਼ਹੀਦ ਭਗਤ ਸਿੰਘ ਅੰਤਰਾਸ਼ਟਰੀ ਏਅਰਪੋਰਟ ਨੂੰ ਜੋੜਨ ਵਾਲੀ ਪ੍ਰਸਤਾਵਿਤ ਸੜਕ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਆ ਿਕਿ ਇਸ ਸੜਕ ਦੇ ਬਨਣ ਨਾਲ ਚੰਡੀਗੜ੍ਹ ਤੋਂ ਏਅਰਪੋਰਟ ਤੱਕ 10 ਕਿਲੋਮੀਟਰ ਦੀ ਦੂਰੀ ਘੱਟ ਜਾਵੇਗੀ। ਬੀ.ਐਸ.ਐਨ.ਐਲ ਦੇ ਅਧਿਕਾਰੀਆਂ ਨੇ ਵੀ ਇਸ ਮੌਕੇ ਆਪਣੇ ਚੱਲ ਰਹੇ ਪ੍ਰੋਜੈਕਟਾਂ ਬਾਰੇ ਰਾਜਪਾਲ ਨੂੰ ਜਾਣਕਾਰੀ ਦਿੱਤੀ।

Advertisement
Advertisement
Advertisement
Advertisement
Scroll to Top