Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 10:21 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਜੋਸ਼ੋ ਖਰੋਸ਼ ਨਾਲ ਮਨਾਇਆ

ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਜੋਸ਼ੋ ਖਰੋਸ਼ ਨਾਲ ਮਨਾਇਆ

ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਜੋਸ਼ੋ ਖਰੋਸ਼ ਨਾਲ ਮਨਾਇਆ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਡਾ. ਗੁਰਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਸਖਸ਼ੀਅਤਾਂ ਨੇ ਕੀਤੀ ਸ਼ਿਰਕਤ
ਪੰਜਾਬ ਦੇ ਮਾਣਮੱਤੇ ਸਭਿਆਚਾਰ ਨੂੰ ਦਰਸਾਉਂਦੀਆਂ ਵਸਤਾਂ ਵਾਲੇ ਸੈਲਫੀ ਪੁਆਇੰਟ ਖਿੱਚ ਦਾ ਕੇਂਦਰ ਬਣੇ
ਧੂਰੀ/ਸੰਗਰੂਰ, 12 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲਾ ਪ੍ਰਸ਼ਾਸ਼ਨ ਸੰਗਰੂਰ ਦੇ ਸਹਿਯੋਗ ਨਾਲ ਧੂਰੀ ਵਿਖੇ ਤੀਆਂ ਦਾ ਤਿਉਹਾਰ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਇਸ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ, ਮਾਤਾ ਹਰਪਾਲ ਕੌਰ, ਭੈਣ ਮਨਪ੍ਰੀਤ ਕੌਰ, ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਸ਼ਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ ਅਤੇ ਇਸ ਪ੍ਰੋਗਰਾਮ ਨੂੰ ਪੰਜਾਬ ਦੇ ਰਵਾਇਤੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਉਪਰਾਲਾ ਕਰਾਰ ਦਿੱਤਾ । ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਧੀਆਂ ਵੱਲੋਂ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਕੇ ਨਾ ਕੇਵਲ ਆਪਣੇ ਮਾਪਿਆਂ ਬਲਕਿ ਸੂਬੇ ਅਤੇ ਦੇਸ਼ ਦਾ ਨਾਮ ਵੀ ਰੌਸ਼ਨ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਧੀਆਂ ਅੱਜ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ ਅਤੇ ਪੰਜਾਬ ਸਰਕਾਰ ਵੱਲੋਂ ਵੀ ਬੇਟੀਆਂ ਨੂੰ ਹਰ ਖੇਤਰ ਵਿੱਚ ਬਣਦਾ ਮਾਣ ਸਤਿਕਾਰ ਦੇਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ । ਉਹਨਾਂ ਕਿਹਾ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਜਿੱਥੇ ਪੰਜਾਬ ਵਿੱਚ ਲੜਕੀਆਂ ਦੀ ਅਨੁਪਾਤ ਦਰ ਵਧਾਉਣ ਦੇ ਦਿਸ਼ਾ ਵਿੱਚ ਯਤਨ ਕਰ ਰਹੇ ਹਾਂ ਓਥੇ ਹੀ ਸਾਡੀਆਂ ਬੱਚੀਆਂ ਵੀ ਆਪਣੀ ਮਿਹਨਤ ਅਤੇ ਲਗਨ ਨਾਲ ਵੱਡੀਆਂ ਮੱਲਾਂ ਮਾਰ ਰਹੀਆਂ ਹਨ। ਉਹਨਾਂ ਕਿਹਾ ਕਿ ਮਾਪਿਆਂ ਅਤੇ ਸਮਾਜ ਨੂੰ ਵੀ ਬੇਟੀਆਂ ਨੂੰ ਬੇਟਿਆਂ ਦੇ ਬਰਾਬਰ ਅਧਿਕਾਰ ਦੇਣੇ ਚਾਹੀਦੇ ਹਨ ਅਤੇ ਇਸ ਸਬੰਧ ਵਿਚ ਕੋਈ ਭੇਦ ਭਾਵ ਨਹੀਂ ਕਰਨਾ ਚਾਹੀਦਾ । ਸਮਾਗਮ ਦੌਰਾਨ ਸਾਰਾ ਮਾਹੌਲ ਪੰਜਾਬ ਦੇ ਰਵਾਇਤੀ ਰੰਗ ਵਿਚ ਰੰਗਿਆ ਹੋਇਆ ਸੀ। ਪੰਜਾਬ ਦੇ ਮਾਣਮੱਤੇ ਸਭਿਆਚਾਰ ਨੂੰ ਦਰਸਾਉਂਦੀਆਂ ਵਸਤਾਂ ਦੇ ਪ੍ਰਦਰਸ਼ਨ ਵਾਲੇ ਸੈਲਫੀ ਪੁਆਇੰਟ ਖਿੱਚ ਦਾ ਕੇਂਦਰ ਬਣੇ ਰਹੇ । ਮੁੱਖ ਮਹਿਮਾਨ ਸਮੇਤ ਸਾਰੀਆਂ ਸਖਸ਼ੀਅਤਾਂ ਨੇ ਤੀਆਂ ਦੇ ਤਿਓਹਾਰ ਦੌਰਾਨ ਪ੍ਰਦਰਸ਼ਿਤ ਕੀਤੇ ਵਾਣ ਵਾਲੇ ਮੰਜੇ, ਹੱਥ ਨਾਲ ਬੁਣੀਆਂ ਪੱਖੀਆਂ, ਚਰਖੇ, ਫੁਲਕਾਰੀਆਂ, ਬਾਗ਼ , ਛੱਜ, ਚੁੱਲ੍ਹਾ, ਕੁੰਡਾ ਸੋਟਾ, ਸਜਾਵਟੀ ਭਾਂਡੇ, ਪੀੜ੍ਹੀਆਂ ਆਦਿ ਨੂੰ ਦੇਖਿਆ ਅਤੇ ਤਸਵੀਰਾਂ ਖਿਚਵਾ ਕੇ ਸਦੀਵੀ ਯਾਦ ਦਾ ਹਿੱਸਾ ਬਣਾਇਆ । ਸਮਾਗਮ ਦੌਰਾਨ ਪੰਜਾਬ ਦੀ ਨਾਮਵਰ ਗਾਇਕਾ ਗੁਰਲੇਜ਼ ਅਖਤਰ ਨੇ ਆਪਣੇ ਗੀਤਾਂ ਨਾਲ ਸਰੋਤਿਆਂ ਦਾ ਮਨੋਰੰਜਨ ਕੀਤਾ । ਸਮਾਗਮ ਦੌਰਾਨ ਪ੍ਰਸ਼ਾਸ਼ਨਿਕ, ਪੁਲਿਸ, ਸਿਆਸੀ ਆਗੂਆਂ ਦੀਆਂ ਪਤਨੀਆਂ ਤੇ ਪਰਿਵਾਰਕ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ ਅਤੇ ਤੀਆਂ ਦੇ ਤਿਉਹਾਰ ਦਾ ਅਨੰਦ ਮਾਣਿਆ । ਸਮਾਗਮ ਦੌਰਾਨ ਸਪੈਸ਼ਲ ਚੀਫ ਸੈਕਟਰੀ ਰਾਜੀ ਪੀ. ਸ਼੍ਰੀਵਾਸਤਵ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਸਪੈਸ਼ਲ ਸਕੱਤਰ ਕੇਸ਼ਵ ਹਿੰਗੋਨੀਆ, ਜੁਆਇੰਟ ਸਕੱਤਰ ਆਨੰਦ ਸਾਗਰ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਹੋਰ ਸ਼ਖਸ਼ੀਅਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Advertisement
Advertisement
Advertisement
Advertisement
Scroll to Top