Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 10:20 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਸੂਚਨਾ ਕਮਿਸ਼ਨ ਵਿੱਚ ਇਸ ਮਹੀਨੇ ਨਿਯੁਕਤ ਕੀਤੇ ਜਾਣਗੇ ਸੂਚਣਾ ਕਮਿਸ਼ਨਰ, ਜਨਹਿੱਤ ਪਟੀਸ਼ਨ ਦਾ ਫੈਸਲਾ

ਪੰਜਾਬ ਰਾਜ ਸੂਚਨਾ ਕਮਿਸ਼ਨ ਵਿੱਚ ਇਸ ਮਹੀਨੇ ਨਿਯੁਕਤ ਕੀਤੇ ਜਾਣਗੇ ਸੂਚਣਾ ਕਮਿਸ਼ਨਰ, ਜਨਹਿੱਤ ਪਟੀਸ਼ਨ ਦਾ ਫੈਸਲਾ

ਪੰਜਾਬ ਰਾਜ ਸੂਚਨਾ ਕਮਿਸ਼ਨ ਵਿੱਚ ਇਸ ਮਹੀਨੇ ਨਿਯੁਕਤ ਕੀਤੇ ਜਾਣਗੇ ਸੂਚਣਾ ਕਮਿਸ਼ਨਰ, ਜਨਹਿੱਤ ਪਟੀਸ਼ਨ ਦਾ ਫੈਸਲਾ
ਹਾਈ ਕੋਰਟ ਦੀ ਸਖਤੀ ਤੋਂ ਬਾਅਦ ਪੰਜਾਬ ਸਰਕਾਰ ਨੂੰ ਦੇਣਾ ਪਿਆ ਭਰਤੀ ਦਾ ਭਰੋਸਾ
ਚੰਡੀਗੜ੍ਹ : ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕਰਕੇ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਮੰਗ ਕੀਤੀ ਸੀ ਅਤੇ ਕਿਹਾ ਸੀ ਕਿ ਕਮਿਸ਼ਨ ਵਿੱਚ ਦਸ ਪਲੱਸ ਇੱਕ ਮੈਂਬਰ ਨਿਯੁਕਤ ਕੀਤੇ ਜਾਂਦੇ ਹਨ, ਜਿਨ੍ਹਾਂ ਵਿੱਚੋਂ ਇੱਕ ਮੁੱਖ ਸੂਚਨਾ ਕਮਿਸ਼ਨਰ ਹੁੰਦਾ ਹੈ ਪਰ ਮੌਜੂਦਾ ਸਮੇਂ ਵਿੱਚ ਮੁੱਖ ਸੂਚਣਾ ਕਮਿਸ਼ਨਰ ਤੋਂ ਇਲਾਵਾ ਬਾਕੀ ਸਾਰੀਆਂ ਅਸਾਮੀਆਂ ਮੈਂਬਰਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਇਸ ਕਾਰਨ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਸਰਕਾਰ ਲਗਾਤਾਰ ਇਸ ਭਰਤੀ ਲਈ ਟਾਲਮਟੋਲ ਕਰ ਰਹੀ ਸੀ । ਪਿਛਲੀ ਸੁਣਵਾਈ ਦੌਰਾਨ ਕੋਰਟ ਵੱਲ਼ੋ ਸਖਤੀ ਦਿਖਾਉਣ ਤੇ ਸਰਕਾਰ ਨੂੰ ਹੁਣ ਕਮਿਸ਼ਨਰਾਂ ਦੀਆਂ ਅਸਾਮੀਆਂ ਭਰਨ ਦਾ ਭਰੋਸਾ ਦੇਣਾ ਪਿਆ ਹੈ। ਸਰਕਾਰ ਦੇ ਭਰੋਸੇ ਤੋਂ ਬਾਅਦ ਹਾਈ ਕੋਰਟ ਨੇ ਜਨਹਿੱਤ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਅਸਾਮੀਆਂ ਉਤੇ ਨਿਯੁਕਤੀਆਂ 30 ਅਗਸਤ ਤੱਕ ਕਰ ਦਿੱਤੀਆਂ ਜਾਣਗੀਆਂ ।

Advertisement
Advertisement
Advertisement
Advertisement
Scroll to Top