ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਅਗਸਤ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਅਗਸਤ ਨੂੰ
ਪਟਿਆਲਾ, 12 ਅਗਸਤ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਅਜਾਇਲ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 13 ਅਗਸਤ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਅਜਾਇਲ ਕੰਪਨੀ ਪਟਿਆਲਾ ਦੇ ਵੈਲਨੇੱਸ ਦੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਅਤੇ ਉਮਰ 18-26 ਸਾਲ ਹੋਵੇ, ਉਹ ਇਸ ਪਲੇਸਮੈਂਟ ਡਰਾਈਵ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ/ ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਿੰਨੀ ਸਕੱਤਰੇਤ ਬਲਾਕ ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ ।