Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:44 am

+91 90915 01313 , +91 90916 01313

punjabbanni@gmail.com
punjabbani@yahoo.com

ਮਾਮਲਾ ਪਿੰਡ ਗੁਰੂ ਕੀ ਵਡਾਲੀ ਤੋਂ ਨਿਸ਼ਾਨ ਸਾਹਿਬ ਪੁੱਟਣ ਦਾ

ਮਾਮਲਾ ਪਿੰਡ ਗੁਰੂ ਕੀ ਵਡਾਲੀ ਤੋਂ ਨਿਸ਼ਾਨ ਸਾਹਿਬ ਪੁੱਟਣ ਦਾ

ਮਾਮਲਾ ਪਿੰਡ ਗੁਰੂ ਕੀ ਵਡਾਲੀ ਤੋਂ ਨਿਸ਼ਾਨ ਸਾਹਿਬ ਪੁੱਟਣ ਦਾ
ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਦੇ ਪਿੰਡ ਗੁਰੂ ਕੀ ਵਡਾਲੀ ਵਿਚ ਨਿਸ਼ਾਨ ਸਾਹਿਬ ਨੂੰ ਕੁਝ ਲੋਕਾਂ ਦੁਆਰਾ ਪੁੱਟ ਦਿੱਤੇ ਜਾਣ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ ਸਬੰਧੀ ਜਦੋਂ ਗੁਰੂ ਕੀ ਵਡਾਲੀ ਪਿੰਡ ਵਾਸੀ ਪਹਿਲੀ ਧਿਰ ਨੇ ਗੱਲਬਾਤ ਦੌਰਾਨ ਦੱਸਿਆ ਕਿ 1975 ਤੋਂ ਲਗਾਤਾਰ ਉਹ ਇਸ ਜ਼ਮੀਨ ਨੂੰ ਵਰਤ ਰਹੇ ਹਨ ਤੇ ਸ਼ੁਰੂ `ਚ ਇਹ ਪੰਚਾਇਤੀ ਜ਼ਮੀਨ ਸੀ ਜਿਸ ਨੂੰ ਕਿ ਮੌਜੂਦਾ ਸਰਪੰਚ ਵੱਲੋਂ ਉਨ੍ਹਾਂ ਨੂੰ ਵਰਤਨ ਲਈ ਦਿੱਤੀ ਗਿਆ ਸੀ। ਪਹਿਲੀ ਧਿਰ ਨੇ ਦੱਸਿਆ ਕਿ ਇਸ ਦੇ ਕਾਗਜ਼ਾਤ ਵੀ ਉਨ੍ਹਾਂ ਦੇ ਕੋਲ ਮੌਜੂਦ ਹਨ। ਪੰਚਾਇਤੀ ਜ਼ਮੀਨ ਤੋਂ ਬਾਅਦ ਇਹ ਜ਼ਮੀਨ ਕਾਰਪਰੇਸ਼ਨ ਦੇ ਅੰਦਰ ਆਉਂਦੀ ਹੈ ਪਰ ਲੋਕ ਲਗਾਤਾਰ ਇਸ ਜ਼ਮੀਨ ਨੂੰ ਵਰਤਦੇ ਰਹੇ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਰਲ ਕੇ ਇਸ ਜ਼ਮੀਨ `ਤੇ ਕਬਜ਼ਾ ਕਰਨ ਲਈ ਨਿਸ਼ਾਨ ਸਾਹਿਬ ਲਗਾ ਦਿੱਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਬੇਨਤੀ ਕੀਤੀ ਅਤੇ ਉਨ੍ਹਾਂ ਕਿਹਾ ਕਿ ਮਰਿਆਦਾ ਅਨੁਸਾਰ ਨਿਸ਼ਾਨ ਸਾਹਿਬ ਜਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸਾਫ਼ ਸੁਥਰੀ ਜਗ੍ਹਾ ਤੇ ਹੋਣਾ ਚਾਹੀਦਾ ਹੈ ਪਰ ਇਹ ਜਗ੍ਹਾ ਸਾਫ਼ ਨਹੀਂ ਹੈ ਅਤੇ ਨਾ ਹੀ ਕੋਈ ਇੱਥੇ ਕੋਈ ਸੇਵਾ ਕਰਦਾ ਹੈ। ਨਿਸ਼ਾਨ ਸਾਹਿਬ ਇਸ ਥਾਂ ਤੇ ਲਗਾਉਣ ਦਾ ਆਲੇ ਦੁਆਲੇ ਦੇ ਲੋਕਾਂ ਨੇ ਵੀ ਇਤਰਾਜ਼ ਕੀਤਾ। ਉਨ੍ਹਾਂ ਕਿਹਾ ਉਨ੍ਹਾਂ ਪੂਰੀ ਗੁਰੂ ਮਰਿਆਦਾ ਅਨੁਸਾਰ ਅਰਦਾਸ ਕਰਕੇ ਇਸ ਨਿਸ਼ਾਨ ਸਾਹਿਬ ਜੀ ਨੂੰ ਉਤਾਰਿਆ ਹੈ ਅਤੇ ਵੀਡੀਓ ਵਿੱਚ ਸਿਰਫ਼ ਇੱਕ ਪਾਸਾ ਹੀ ਦਿਖਾਈ ਦੇ ਰਿਹਾ ਹੈ ਜਦਕਿ ਉਸਦਾ ਅਸਲੀ ਪਾਸਾ ਦਿਖਾਇਆ ਹੀ ਨਹੀਂ ਗਿਆ ਹੈ। ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਉਨ੍ਹਾਂ ਅਰਦਾਸ ਕੀਤੀ ਅਤੇ ਮਰਿਆਦਾ ਅਨੁਸਾਰ ਹੀ ਇਸ ਨੂੰ ਉਤਾਰਿਆ ਹੈ ਤੇ ਕਿਸੇ ਤਰ੍ਹਾਂ ਦੀ ਵੀ ਕੋਈ ਵੀ ਬੇਅਦਬੀ ਨਹੀਂ ਕੀਤੀ ਗਈ।

Advertisement
Advertisement
Advertisement
Advertisement
Scroll to Top