Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:19 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਪ੍ਰਬੰਧਕਾਂ ਨੇ ਜ਼ਮਾਨਤ ’ਤੇ ਆਏ ਬੰਦੀ ਸਿੰਘ ਭਾਈ ਗੁਰਮੀਤ ਸਿੰਘ ਨਾਲ ਕੀਤੀ ਮੁਲਾਕਾਤ

ਗੁਰਦੁਆਰਾ ਪ੍ਰਬੰਧਕਾਂ ਨੇ ਜ਼ਮਾਨਤ ’ਤੇ ਆਏ ਬੰਦੀ ਸਿੰਘ ਭਾਈ ਗੁਰਮੀਤ ਸਿੰਘ ਨਾਲ ਕੀਤੀ ਮੁਲਾਕਾਤ

ਗੁਰਦੁਆਰਾ ਪ੍ਰਬੰਧਕਾਂ ਨੇ ਜ਼ਮਾਨਤ ’ਤੇ ਆਏ ਬੰਦੀ ਸਿੰਘ ਭਾਈ ਗੁਰਮੀਤ ਸਿੰਘ ਨਾਲ ਕੀਤੀ ਮੁਲਾਕਾਤ
ਸ਼ੋ੍ਰਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਕਾਰਜਸ਼ੀਲ : ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ
ਪਟਿਆਲਾ 16 ਅਗਸਤ () : ਬੁੜੈਲ ਜੇਲ੍ਹ ਵਿਚ ਨਜ਼ਰਬੰਦ ਇੰਜੀਨੀਅਰ ਭਾਈ ਗੁਰਮੀਤ ਸਿੰਘ ਨੂੰ ਪੱਕੀ ਜ਼ਮਾਨਤ ਮਿਲਣ ਤੋਂ ਬਾਅਦ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਨੇ ਭਾਈ ਗੁਰਮੀਤ ਸਿੰਘ ਦੇ ਗ੍ਰਹਿ ਵਿਖੇ ਜਾ ਕੇ ਮੁਲਾਕਾਤ ਕੀਤੀ । ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਭਾਈ ਗੁਰਮੀਤ ਸਿੰਘ ਨੂੰ ਜ਼ਮਾਨਤ ’ਤੇ ਮਿਲਣ ’ਤੇ ਸਿਰੋਪਾਓ ਦੀ ਬਖਸ਼ਿਸ਼ ਕੀਤੀ। ਜ਼ਿਕਰਯੋਗ ਹੈ ਕਿ ਇੰਜੀਨੀਅਰ ਭਾਈ ਗੁਰਮੀਤ ਸਿੰਘ ਨੂੰ ਮਿਲਦੀ ਆ ਰਹੀ ਪੈਰੋਲ ਤੋਂ ਬਾਅਦ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ 28 ਸਾਲਾਂ ਬਾਅਦ ਪੱਕੀ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ । ਇਸ ਮੌਕੇ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਦੱਸਿਆ ਕਿ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਲਗਾਤਾਰ ਕਾਰਜਸ਼ੀਲ ਹੈ । ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਗਲਤ ਰਵੱਈਆ ਕਾਰਨ ਮਨੁੱਖੀ ਅਧਿਕਾਰਾਂ ਘਾਣ ਹੋ ਰਿਹਾ ਹੈ ਅਤੇ ਹੋ ਰਹੀ ਅਜਿਹੀ ਅਣਦੇਖੀ ਪ੍ਰਤੀ ਸਰਕਾਰਾਂ ਅਤੇ ਅਦਾਲਤਾਂ ਨੂੰ ਸੁਚਾਰੂ ਕਦਮ ਚੁੱਕਣ ਦੀ ਲੋੜ ਹੈ । ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਕਿਹਾ ਕਿ ਸਬੰਧਤ ਅਦਾਲਤਾਂ ਨੂੰ ਚੱਲ ਰਹੇ ਕੇਸਾਂ ਦੀ ਢੁੱਕਵੇਂ ਸਮੇਂ ’ਤੇ ਪੈਰਵਾਈ ਕਰਕੇ ਹੋਰਨਾਂ ਬੰਦੀ ਸਿੰਘਾਂ ਪ੍ਰਤੀ ਜਲਦ ਫੈਸਲੇ ਦੇਣੇ ਚਾਹੀਦੇ ਹਨ। ਇਸ ਦੌਰਾਨ ਭਾਈ ਗੁਰਮੀਤ ਸਿੰਘ ਨੇ ਕਿਹਾ ਕਿ ਪ੍ਰਮਾਤਮਾ ਨੇ ਹੀ ਅਜਿਹੀ ਬਿਧ ਬਣਾਈ ਹੈ ਕਿ ਜੁਡੀਸ਼ਰੀ ਵੱਲੋਂ ਪੱਕੀ ਰਿਹਾਈ ਪ੍ਰਤੀ ਫੈਸਲੇ ਦੇਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਫੈਸਲੇ ਹੋਰਨਾਂ ਬੰਦੀ ਸਿੰਘਾਂ ’ਤੇ ਵੀ ਲਾਗੂ ਹੋਣ, ਜਿਸ ਨਾਲ ਹੋਰਨਾਂ ਦੀ ਰਿਹਾਈ ਵੀ ਸੰਭਵ ਹੋ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਤਾ ਸੁਰਜੀਤ ਕੌਰ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਸੁਰਜੀਤ ਸਿੰਘ ਕੌਲੀ, ਹਰਵਿੰਦਰ ਸਿੰਘ ਕਾਹਲਵਾਂ, ਜਗਮੀਤ ਸਿੰਘ ਆਦਿ ਸਮੇਤ ਸਟਾਫ ਮੈਂਬਰ ਆਦਿ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top