Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:18 am

+91 90915 01313 , +91 90916 01313

punjabbanni@gmail.com
punjabbani@yahoo.com

ਮੰਦਰ ਵਿਚ ਸ਼ਰਧਾਲੂਆਂ ਵਲੋਂ ਚੜ੍ਹਾਏ ਜਾਂਦੇ ਚੜ੍ਹਾਵੇ ਨੂੰ ਚੋਰੀ ਕਰਲ ਵਾਲੇ ਪਤੀ ਪਤਨੀ ਲੋਕਾਂ ਕੀਤੇ ਕਾਬੂ

ਮੰਦਰ ਵਿਚ ਸ਼ਰਧਾਲੂਆਂ ਵਲੋਂ ਚੜ੍ਹਾਏ ਜਾਂਦੇ ਚੜ੍ਹਾਵੇ ਨੂੰ ਚੋਰੀ ਕਰਲ ਵਾਲੇ ਪਤੀ ਪਤਨੀ ਲੋਕਾਂ ਕੀਤੇ ਕਾਬੂ

ਮੰਦਰ ਵਿਚ ਸ਼ਰਧਾਲੂਆਂ ਵਲੋਂ ਚੜ੍ਹਾਏ ਜਾਂਦੇ ਚੜ੍ਹਾਵੇ ਨੂੰ ਚੋਰੀ ਕਰਲ ਵਾਲੇ ਪਤੀ ਪਤਨੀ ਲੋਕਾਂ ਕੀਤੇ ਕਾਬੂ
ਮਾਛੀਵਾੜਾ ਸਾਹਿਬ : ਪੰਜਾਬ ਦੇ ਸ਼ਹਿਰ ਮਾਛੀਵਾੜਾ ਦੇ ਮੰਦਰ ਵਿਚ ਸ਼ਰਧਾਲੂਆਂ ਵਲੋਂ ਬੜੀ ਸ਼ਰਧਾ ਨਾਲ ਚੜਾਇਆ ਚੜ੍ਹਾਵਾ ਚੋਰੀ ਕਰਨ ਵਾਲੇ ਪਤੀ-ਪਤਨੀ ਨੂੰ ਅੱਜ ਲੋਕਾਂ ਵਲੋਂ ਕਾਬੂ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਪੁਲਸ ਦੇ ਹਵਾਲੇ ਵੀ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਉਧੋਵਾਲ ਦੇ ਵਾਸੀ ਪਤੀ-ਪਤਨੀ ਨੇ ਖਮਾਣੋ ਥਾਣਾ ਅਧੀਨ ਪੈਂਦੇ ਪਿੰਡ ਰਾਏਪੁਰ ਰਾਈਆਂ ਦੇ ਇਕ ਮੰਦਰ ਵਿਚ ਚੋਰੀ ਕੀਤੀ। ਇਹ ਦੋਵੇਂ ਪਤੀ-ਪਤਨੀ ਮੰਦਰ ਵਿਚ ਗਏ ਅਤੇ ਨਤਮਸਤਕ ਹੋਣ ਤੋਂ ਬਾਅਦ ਪਤੀ ਮੰਦਰ ਵਿਚ ਪਈ ਗੋਲਕ ’ਚੋਂ ਤਾਰ ਦੀ ਕੁੰਡੀ ਬਣਾ ਕੇ ਬੜੇ ਸ਼ਾਤਿਰ ਢੰਗ ਨਾਲ ਪੈਸੇ ਕੱਢਣ ਲੱਗ ਪਿਆ ਜਦਕਿ ਪਤਨੀ ਆਸ-ਪਾਸ ਨਜ਼ਰ ਰੱਖਦੀ ਸੀ ਕਿ ਕੋਈ ਆ ਨਾ ਜਾਵੇ। ਇਨ੍ਹਾਂ ਦੋਵਾਂ ਪਤੀ-ਪਤਨੀ ਦੀ ਮੰਦਰ ’ਚੋਂ ਚੋਰੀ ਕਰਨ ਦੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ। ਇਹ ਦੋਵੇਂ ਪਤੀ-ਪਤਨੀ ਕੱਲ੍ਹ ਮਾਛੀਵਾੜਾ ਥਾਣਾ ਅਧੀਨ ਪੈਂਦੇ ਪਿੰਡ ਸ਼ੇਰਪੁਰ ਬੇਟ ਦੇ ਮੰਦਰ ਵਿਚ ਵੀ ਚੋਰੀ ਕਰਨ ਲਈ ਆ ਵੜੇ ਪਰ ਉੱਥੇ ਲੋਕਾਂ ਨੇ ਕਾਬੂ ਕਰ ਲਿਆ ਅਤੇ ਇਨ੍ਹਾਂ ਨੂੰ ਪੁਲਸ ਦੇ ਸਪੁਰਦ ਕਰ ਦਿੱਤਾ।

Advertisement
Advertisement
Advertisement
Advertisement
Scroll to Top