Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:09 am

+91 90915 01313 , +91 90916 01313

punjabbanni@gmail.com
punjabbani@yahoo.com

ਅੰਡਰ-17 (ਮੁੰਡੇ) ਕ੍ਰਿਕਟ ਟੂਰਨਾਮੈਂਟ ਵਿੱਚ ਬੁੱਢਾ ਦਲ ਸਕੂਲ ਨੇ ਪਹਿਲਾ, ਬ੍ਰਿਟਿਸ਼ ਸਕੂਲ ਨੇ ਦੂਜਾ ਅਤੇ ਪਲੇ ਵੇਜ਼ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ

ਅੰਡਰ-17 (ਮੁੰਡੇ) ਕ੍ਰਿਕਟ ਟੂਰਨਾਮੈਂਟ ਵਿੱਚ ਬੁੱਢਾ ਦਲ ਸਕੂਲ ਨੇ ਪਹਿਲਾ, ਬ੍ਰਿਟਿਸ਼ ਸਕੂਲ ਨੇ ਦੂਜਾ ਅਤੇ ਪਲੇ ਵੇਜ਼ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ

ਅੰਡਰ-17 (ਮੁੰਡੇ) ਕ੍ਰਿਕਟ ਟੂਰਨਾਮੈਂਟ ਵਿੱਚ ਬੁੱਢਾ ਦਲ ਸਕੂਲ ਨੇ ਪਹਿਲਾ, ਬ੍ਰਿਟਿਸ਼ ਸਕੂਲ ਨੇ ਦੂਜਾ ਅਤੇ ਪਲੇ ਵੇਜ਼ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ
ਪਟਿਆਲਾ ()- ਜ਼ੋਨ ਪਟਿਆਲਾ-2 ਦਾ ਜ਼ੋਨਲ ਕ੍ਰਿਕਟ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਚੱਲ ਰਿਹਾ ਹੈ। ਜ਼ੋਨਲ ਕ੍ਰਿਕਟ ਟੂਰਨਾਮੈਂਟ ਅੰਡਰ-17 (ਮੁੰਡੇ) ਵਿੱਚ ਬੁੱਢਾ ਦਲ ਪਬਲਿਕ ਸਕੂਲ ਨੇ ਪਹਿਲਾ, ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਦੂਜਾ ਅਤੇ ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਕ੍ਰਿਕਟ ਟੂਰਨਾਮੈਂਟ ਅੰਡਰ-17 (ਮੁੰਡੇ) ਦੇ ਫਾਈਨਲ ਮੈਚ ਦੌਰਾਨ ਸ੍ਰੀ ਰਜਿੰਦਰ ਧੀਮਾਨ (ਐੱਮ.ਡੀ. ਬਲਾਕ ਐਗਰੋ ਇੰਡਸਟਰੀ ਪਟਿਆਲਾ ਅਤੇ ਵਾਈਸ ਪ੍ਰੈਜੀਡੇਂਟ ਸਪੇਅਰ ਪਾਰਟਸ ਡੀਲਰ ਐਸੋਸੀਏਸ਼ਨ ਪਟਿਆਲਾ) , ਸ੍ਰੀ ਰਜੇਸ਼ ਮੰਡੋਰਾ ਜੀ (ਮਿਉਂਸੀਪਲ ਕੌਸਲਰ) ਅਤੇ ਸ੍ਰੀ ਆਗਿਆਕਾਰ ਸਿੰਘ ਜੀ ਵਿਸ਼ੇਸ਼ ਤੌਰ ਤੇ ਪਹੁੰਚੇ। ਸ੍ਰੀ ਬਲਵਿੰਦਰ ਸਿੰਘ ਜੱਸਲ ਨੇ ਸ੍ਰੀ ਰਜਿੰਦਰ ਧੀਮਾਨ ਜੀ, ਸ੍ਰੀ ਰਜੇਸ਼ ਮੰਡੋਰਾ ਜੀ ਅਤੇ ਸ੍ਰੀ ਆਗਿਆਕਾਰ ਸਿੰਘ ਜੀ ਦਾ ਟੂਰਨਾਮੈਂਟ ਵਿੱਚ ਪਹੁੰਚਣ ਤੇ ਸਨਮਾਨ ਕੀਤਾ। ਸ੍ਰੀ ਰਜਿੰਦਰ ਧੀਮਾਨ ਜੀ ਨੇ ਬੱਚਿਆਂ ਨੂੰ ਖੇਡਾਂ ਦੇ ਜੀਵਨ ਵਿੱਚ ਮਹੱਤਤਾ ਬਾਰੇ ਦੱਸਿਆ।ਸ੍ਰੀ ਰਜਿੰਦਰ ਧੀਮਾਨ ਜੀ ਨੇ ਕਿਹਾ ਕਿ ਹਰੇਕ ਬੱਚੇ ਨੂੰ ਕਿਸੇ ਨਾ ਕਿਸੇ ਖੇਡ ਵਿੱਚ ਭਾਗ ਜ਼ਰੂਰ ਲੈਣਾ ਚਾਹੀਦਾ ਹੈ ਕਿਉਕਿ ਖੇਡਾਂ ਨਾਲ ਬੱਚਿਆਂ ਦਾ ਸਰੀਰਿਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। ਸ੍ਰੀ ਰਜਿੰਦਰ ਧੀਮਾਨ ਜੀ ਨੇ ਜੇਤੂ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀ ਹਰੀਸ਼ ਸਿੰਘ(ਪੀ.ਟੀ.ਆਈ.), ਸ੍ਰੀ ਅਨਿਲ ਕੁਮਾਰ (ਡੀ.ਪੀ.ਈ.), ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.), ਸ੍ਰੀ ਸਤਵਿੰਦਰ ਸਿੰਘ (ਡੀ.ਪੀ.ਈ), ਸ੍ਰੀ
ਦੀਪਇੰਦਰ ਸਿੰਘ (ਪੀ.ਟੀ.ਆਈ) , ਸ੍ਰੀ ਪ੍ਰਵੀਨ ਕੁਮਾਰ (ਕ੍ਰਿਕਟ ਕੋਚ), ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਗੁਰਦੀਪ ਸਿੰਘ, ਸ੍ਰੀ ਹਰਿੰਦਰ ਸਿੰਘ ਅਤੇ ਹੋਰ ਅਧਿਆਪਕ ਮੌਜੂਦ ਸਨ ।

Advertisement
Advertisement
Advertisement
Advertisement
Scroll to Top