Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:14 am

+91 90915 01313 , +91 90916 01313

punjabbanni@gmail.com
punjabbani@yahoo.com

ਚੇਤਨ ਸਿੰਘ ਜੌੜਾਮਾਜਰਾ ਨੇ ਕੇਕ ਕੱਟ ਕੇ ਮਨਾਇਆ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ

ਚੇਤਨ ਸਿੰਘ ਜੌੜਾਮਾਜਰਾ ਨੇ ਕੇਕ ਕੱਟ ਕੇ ਮਨਾਇਆ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ

ਚੇਤਨ ਸਿੰਘ ਜੌੜਾਮਾਜਰਾ ਨੇ ਕੇਕ ਕੱਟ ਕੇ ਮਨਾਇਆ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ
ਆਪ ਸੁਪਰੀਮੋ ਵਿਰੁੱਧ ਦਮਨਕਾਰੀ ਨੀਤੀਆਂ ਲਈ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੂੰ ਕਰੜੇ ਹੱਥੀਂ ਲਿਆ
ਪਟਿਆਲਾ, 16 ਅਗਸਤ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ ਆਪਣੇ ਦਫ਼ਤਰ ਵਿਖੇ ਮਨਾਇਆ। ਮੰਤਰੀ ਨੇ ਕੇਕ ਕੱਟ ਕੇ ਸ੍ਰੀ ਕੇਜਰੀਵਾਲ ਨੂੰ ਨਿੱਘੀਆ ਸ਼ੁਭਕਾਮਨਾਵਾਂ ਦਿੱਤੀਆਂ। ਸ੍ਰੀ ਕੇਜਰੀਵਾਲ ਦੀ ਜਲਦੀ ਰਿਹਾਈ ਦੀ ਕਾਮਨਾ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਆਪਣੇ ਸਿਆਸੀ ਵਿਰੋਧੀਆਂ ਵਿਰੁੱਧ ਕਾਨੂੰਨ ਲਾਗੂਕਰਨ ਏਜੰਸੀਆਂ ਦੀ ਦੁਰਵਰਤੋਂ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਬੰਦ ਕਰਵਾਉਣਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੁਚੇਤ ਕੀਤਾ ਕਿ ਦੇਸ਼ ਦੇ ਲੋਕ ਭਾਜਪਾ ਦੀਆਂ ਕੋਝੀਆਂ ਕਾਰਵਾਈਆਂ ਨੂੰ ਨਹੀਂ ਭੁੱਲਣਗੇ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਮੂੰਹ ਤੋੜ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਸਿਆਸੀ ਵਿਰੋਧੀਆਂ ਪ੍ਰਤੀ ਆਪਣੀਆਂ ਦਮਨਕਾਰੀ ਨੀਤੀਆਂ ਦੇ ਨਤੀਜੇ ਭੁਗਤਣੇ ਪੈਣਗੇ। ਸ. ਜੌੜਾਮਾਜਰਾ ਨੇ ਭਰੋਸਾ ਪ੍ਰਗਟਾਇਆ ਕਿ ‘ਆਪ’ ਪਾਰਟੀ ਦੇ ਮੁਖੀ ਜਲਦੀ ਹੀ ਜੇਲ ਵਿੱਚੋਂ ਰਿਹਾਅ ਹੋਣਗੇ ਕਿਉਂ ਜੋ ਕੇਂਦਰੀ ਏਜੰਸੀਆਂ ਕੋਲ ਉਨ੍ਹਾਂ ਵਿਰੁੱਧ ਕੋਈ ਸਬੂਤ ਨਹੀਂ ਹੈ।ਇਸ ਮੌਕੇ
ਸੁਰਜੀਤ ਸਿੰਘ ਫੌਜੀ, ਬਿੱਟੂ ਦਿੜਬਾ, ਮਦਨ ਮਿੱਤਲ ਤੇ ਬਲਜਿੰਦਰ ਸਿੰਘ ਦਾਨੀਪੁਰ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top