Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:18 am

+91 90915 01313 , +91 90916 01313

punjabbanni@gmail.com
punjabbani@yahoo.com

ਝੋਨੇ ਵਿਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ : ਮੁੱਖ ਖੇਤੀਬਾੜੀ ਅਫ਼ਸਰ

ਝੋਨੇ ਵਿਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ : ਮੁੱਖ ਖੇਤੀਬਾੜੀ ਅਫ਼ਸਰ

ਝੋਨੇ ਵਿਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ: ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 16 ਅਗਸਤ : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਝੋਨੇ ਦੀ ਫ਼ਸਲ ਵਿਚੋਂ ਕੁਝ ਮਧਰੇ ਬੂਟਿਆਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਬੂਟਿਆਂ ਦੇ ਮਧਰੇਪਣ ਦੇ ਕਈ ਕਾਰਣ ਹੋ ਸਕਦੇ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਇਸ ਬਾਰੇ ਪੂਰੀ ਤਰ੍ਹਾਂ ਸੁਚੇਤ ਹਨ ਅਤੇ ਇਸ ਦੀ ਛਾਣਬੀਣ ਕਰ ਰਹੇ ਹਨ। ਇਸ ਦੌਰਾਨ ਕਈ ਥਾਵਾਂ ਤੇ ਜ਼ਿੰਕ ਦੀ ਘਾਟ ਦੇਖਣ ਨੂੰ ਮਿਲੀ ਹੈ ਜੋ ਕਿ ਮਧਰੇਪਣ ਦਾ ਇਕ ਕਾਰਨ ਹੋ ਸਕਦਾ ਹੈ। ਇਸ ਤੋਂ ਇਲਾਵਾ ਬੂਟਿਆਂ ਦਾ ਮਧਰਾ ਰਹਿ ਜਾਣਾ ਝੋਨੇ ਦੇ ਇੱਕ ਨਵੇਂ ਵਿਸ਼ਾਣੂ ਰੋਗ ਝੋਨੇ ਦੇ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਫੈਲਦਾ ਹੈ ਅਤੇ ਝੋਨੇ ਦੀਆਂ ਮੌਜੂਦਾ ਸਾਰੀਆਂ ਕਿਸਮਾਂ ਉੱਤੇ ਹਮਲਾ ਕਰ ਸਕਦਾ ਹੈ। ਇਸ ਰੋਗ ਨਾਲ ਪ੍ਰਭਾਵਿਤ ਬੂਟੇ ਮਧਰੇ, ਉਹਨਾਂ ਦੇ ਪੱਤੇ ਨੋਕਦਾਰ ਅਤੇ ਜੜ੍ਹਾਂ ਘੱਟ ਡੂੰਘੀਆਂ ਰਹਿ ਜਾਂਦੀਆਂ ਹਨ। ਪ੍ਰਭਾਵਿਤ ਬੂਟਿਆਂ ਦੀ ਉਚਾਈ ਆਮ ਬੂਟਿਆਂ ਨਾਲੋਂ ਅੱਧੀ ਜਾਂ ਇੱਕ-ਤਿਹਾਈ ਰਹਿ ਜਾਂਦੀ ਹੈ। ਰੋਗ ਦੇ ਜ਼ਿਆਦਾ ਹਮਲੇ ਕਾਰਨ ਕਈ ਵਾਰ ਬੂਟੇ ਮੁਰਝਾ ਕੇ ਸੁੱਕ ਵੀ ਜਾਂਦੇ ਹਨ।ਉਹਨਾਂ ਦੱਸਿਆ ਕਿ ਇਸ ਬਿਮਾਰੀ ਵਾਲੇ ਬੂਟਿਆਂ ਨੂੰ ਪੁੱਟ ਕੇ ਖੇਤ ਵਿਚ ਡੂੰਘਾ ਦੱਬ ਦੇਣਾ ਚਾਹੀਦਾ ਹੈ । ਡਾ. ਕੇ.ਐਸ.ਸੂਰੀ ਪ੍ਰਮੁੱਖ ਕੀਟ ਵਿਗਿਆਨੀ, ਪੀ.ਏ.ਯੂ. ਨੇ ਜਾਣਕਾਰੀ ਦਿੱਤੀ ਕਿ ਖੇਤ ਵਿਚ ਇਸ ਰੋਗ ਨੂੰ ਫੈਲਾਉਣ ਵਾਲੇ ਕੀੜੇ (ਚਿੱਟੀ ਪਿੱਠ ਵਾਲੇ ਟਿੱਡੇ) ਦੀ ਸੁਚੱਜੀ ਰੋਕਥਾਮ ਲਈ ਝੋਨੇ ਦੀ ਫ਼ਸਲ ਦਾ ਸਮੇਂ-ਸਮੇਂ ਸਿਰ ਨਿਰੀਖਣ ਕਰਦੇ ਰਹੋ। ਟਿੱਡੇ ਦੀ ਆਮਦ ਵੇਖਣ ਲਈ ਰਾਤ ਨੂੰ ਖੇਤ ਨੇੜੇ ਬਲਬ ਜਗ੍ਹਾ ਕੇ ਰੱਖੋ। ਜੇਕਰ ਟਿੱਡੇ ਦੀ ਆਮਦ ਨਜ਼ਰ ਆਉਂਦੀ ਹੈ ਤਾਂ ਕਿਸੇ ਵੀ ਕੀਟਨਾਸ਼ਕ ਜਿਵੇਂ ਕਿ 94 ਮਿ.ਲਿ. ਪੈਕਸਾਲੋਨ 10 ਐਸ.ਸੀ. ਜਾਂ 60 ਗ੍ਰਾਮ ਉਲਾਲਾ 50 ਡਬਲਯੂ ਜੀ ਜਾਂ 80 ਗ੍ਰਾਮ ਓਸੀਨ/ਟੋਕਨ/ਡੋਮਿਨੇਂਟ 20 ਐਸ.ਜੀ. ਜਾਂ 120 ਗ੍ਰਾਮ ਚੈੱਸ 50 ਡਬਲਯੂ ਜੀ ਜਾਂ 400 ਮਿ.ਲਿ. ਆਰਕੈਸਟਰਾ 10 ਐਸ.ਸੀ. ਜਾਂ 300 ਮਿ.ਲਿ. ਇਮੇਜਿਨ 10 ਐਸ.ਸੀ. ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 100 ਲੀਟਰ ਪਾਣੀ ਵਿਚ ਘੋਲ ਕੇ ਬੂਟਿਆਂ ਦੇ ਮੁੱਢਾਂ ਤੇ ਛਿੜਕਾਅ ਕਰੋ। ਸੁਚੱਜੀ ਰੋਕਥਾਮ ਵਾਸਤੇ ਪਿੱਠੂ ਪੰਪ ਅਤੇ ਗੋਲ ਨੋਜਲ ਦਾ ਇਸਤੇਮਾਲ ਕਰੋ। ਕੀਟਨਾਸ਼ਕਾਂ ਦਾ ਸਪਰੇਅ ਸਿਰਫ਼ ਲੋੜ ਮੁਤਾਬਿਕ ਹੀ ਕਰਨਾ ਚਾਹੀਦਾ ਹੈ।

Advertisement
Advertisement
Advertisement
Advertisement
Scroll to Top