Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:30 am

+91 90915 01313 , +91 90916 01313

punjabbanni@gmail.com
punjabbani@yahoo.com

ਫ਼ਸਲੀ ਰਹਿੰਦ –ਖੂੰਹਦ ਦੀ ਸੁਚੱਜੀ ਸੰਭਾਲ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਪ ਲਗਾਇਆ

ਫ਼ਸਲੀ ਰਹਿੰਦ –ਖੂੰਹਦ ਦੀ ਸੁਚੱਜੀ ਸੰਭਾਲ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਪ ਲਗਾਇਆ

ਫ਼ਸਲੀ ਰਹਿੰਦ –ਖੂੰਹਦ ਦੀ ਸੁਚੱਜੀ ਸੰਭਾਲ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਪ ਲਗਾਇਆ
ਪਟਿਆਲਾ, 16 ਅਗਸਤ : ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਡਾ. ਜਸਵਿੰਦਰ ਸਿੰਘ ਦੇ ਪ੍ਰਬੰਧਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਪਿੰਡ ਗਾਜੇਵਾਸ ਵਿਖੇ ਲਗਾਇਆ ਗਿਆ । ਕੈਂਪ ਦੌਰਾਨ ਬਲਾਕ ਖੇਤੀਬਾੜੀ ਅਫ਼ਸਰ ਡਾ ਸਤੀਸ਼ ਕੁਮਾਰ ਨੇ ਦੱਸਿਆ ਕਿ ਬਲਾਕ ਸਮਾਣਾ ਵਿੱਚ ਸਾਲ 2022 ਨਾਲੋਂ 2023 ਵਿੱਚ ਅੱਗ ਵਿੱਚ ਘਟਨਾਵਾਂ ਬਹੁਤ ਹੱਦ ਤੱਕ ਘੱਟ ਹੋਇਆ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਜਾਣ ਲਈ ਵੱਡੇ ਪੱਧਰ ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਚਾਲੂ ਸਾਲ ਦੌਰਾਨ ਫ਼ਸਲੀ ਰਹਿੰਦ –ਖੂੰਹਦ ਸੰਭਾਲ ਸਕੀਮ ਤਹਿਤ ਸਬਸਿਡੀ ਤੇ ਖੇਤੀ ਮਸ਼ੀਨਰੀ ਲੈਣ ਵਾਲੇ ਜਿਨ੍ਹਾਂ ਲਾਭਪਾਤਰੀ ਕਿਸਾਨਾਂ ਵੱਲੋਂ ਅਪਲਾਈ ਕੀਤਾ ਗਿਆ ਸੀ ਉਹਨਾਂ ਨੂੰ ਸਬਸਿਡੀ ਤੇ ਖੇਤੀ ਮਸ਼ੀਨਰੀ ਖਰੀਦਣ ਲਈ ਪ੍ਰਵਾਨਗੀ ਪੱਤਰ ਦਿੱਤੇ ਜਾ ਰਹੇ ਹਨ ।
ਇਸ ਮੌਕੇ ਡਾ . ਗੁਰਮੇਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਕਿਸਾਨਾਂ ਨੂੰ ਬੀਜਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਸਾਨਾਂ ਨੂੰ ਆਪਣਾ ਬੀਜ ਘਰ ਤਿਆਰ ਕਰਨ ਦੇ ਤਰੀਕੇ ਸਬੰਧੀ ਦੱਸਿਆ ਗਿਆ ਅਤੇ ਡਾ.ਅਮਨ ਸੰਧੂ ਵੱਲੋਂ ਖਾਦਾ ਦੀ ਸੁਚੱਜੀ ਵਰਤੋ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਡਾ.ਅਮਨਦੀਪ ਕੋਰ ਵੱਲੋਂ ਮਿੱਟੀ ਪਾਣੀ ਪਰਖ ਦੀ ਮਹੱਤਤਾ ਬਾਰੇ ਦੱਸਿਆ ਗਿਆ। ਡਾ. ਲਵਪ੍ਰੀਤ ਸਿੰਘ ਵੱਲੋਂ ਝੋਨੇ/ਬਾਸਮਤੀ ਤੇ/ਕੀੜੇ ਮਕੌੜਿਆਂ ਦੇ ਹਮਲੇ ਤੇ ਰੋਕਥਾਮ ਸੰਬੰਧੀ ਜਾਣੂ ਕਰਵਾਇਆ ਅਤੇ ਡਾ ਰਵਿੰਦਰਪਾਲ ਸਿੰਘ ਚੱਠਾ ਵੱਲੋਂ ਕਿਸਾਨਾਂ ਨੂੰ ਪੀ.ਐਮ ਕਿਸਾਨ ਨਿਧੀ ਯੋਜਨਾ ਸਕੀਮ ਅਤੇ ਵਿਭਾਗ ਵਿੱਚ ਚੱਲ ਰਹੀਆਂ ਵੱਖ ਵੱਖ ਸਕੀਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹਾਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਣ ਸਬੰਧੀ ਸਹੁੰ ਚਕਵਾਈ ਗਈ।
ਇਸ ਮੌਕੇ ਹੋਰਨਾ ਤੋ ਇਲਾਵਾ ਹਰਜਿੰਦਰ ਸਿੰਘ, ਗੁਰਦੇਵ ਸਿੰਘ ਟਿਵਾਣਾ ਅਤੇ ਅਗਾਂਹਵਧੂ ਕਿਸਾਨ ਪ੍ਰਭਜੀਤ ਸਿੰਘ, ਭਗਵਾਨ ਸਿੰਘ, ਗੁਰਚਰਨ ਸਿੰਘ ਨਮਾਦਾ, ਚਮਕੌਰ ਸਿੰਘ ਖੱਤਰੀਵਾਲਾ, ਮਨਜੀਤ ਸਿੰਘ ਆਦਿ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ ਅਤੇ ਖੇਤੀਬਾੜੀ ਵਿਭਾਗ ਸਮਾਣਾ ਦਾ ਸਟਾਫ਼ ਹਾਜ਼ਰ ਸੀ ।

Advertisement
Advertisement
Advertisement
Advertisement
Scroll to Top