Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 9:35 am

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ

ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ

ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ
ਯੂਨੀਅਨ ਆਗੂਆਂ ਨੂੰ ਭਰਤੀ ਪ੍ਰਕਿਰਿਆ ਸਬੰਧੀ ਸੁਣਵਾਈ ਅਧੀਨ ਮਾਮਲੇ ਦੀ ਜ਼ੋਰਦਾਰ ਪੈਰਵੀ ਕਰਨ ਦਾ ਭਰੋਸਾ
ਚੰਡੀਗੜ੍ਹ, 29 ਅਗਸਤ : ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੇ ਆਗੂਆਂ ਸਮੇਤ ਐਡਵੋਕੇਟ ਜਨਰਲ, ਪੰਜਾਬ ਨਾਲ ਮੁਲਾਕਾਤ ਕੀਤੀ ਗਈ ਅਤੇ ਮੁਲਾਕਾਤ ਦੌਰਾਨ ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਸਬੰਧੀ ਹਾਈ ਕੋਰਟ ਵਿੱਚ ਸੁਣਵਾਈ ਅਧੀਨ ਮਾਮਲੇ ਦੀ ਪੈਰਵੀ ਜ਼ੋਰਦਾਰ ਢੰਗ ਨਾਲ ਕੀਤੀ ਜਾਵੇਗੀ । ਇਹ ਮੀਟਿੰਗ ਉਚੇਰੀ ਸਿੱਖਿਆ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ 1158 ਸਹਾਇਕ ਪ੍ਰੋਫੈਸਰ ਯੂਨੀਅਨ ਵੱਲੋਂ ਹਾਈਕੋਰਟ ਵਿੱਚ ਭਰਤੀ ਸਬੰਧੀ ਚੱਲ ਰਹੇ ਕੇਸ ਬਾਰੇ ਪੰਜਾਬ ਸਰਕਾਰ ਦੇ ਸਟੈਂਡ ਪ੍ਰਤੀ ਪ੍ਰਗਟਾਏ ਜਾ ਰਹੇ ਤੋਖਲਿਆਂ ਨੂੰ ਦੂਰ ਕਰਨ ਲਈ ਅੱਜ ਇੱਥੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨਾਲ ਯੂਨੀਅਨ ਆਗੂਆਂ ਦੀ ਮੀਟਿੰਗ ਕਰਵਾਈ ਗਈ। ਜਿਸ ਦੌਰਾਨ ਯੂਨੀਅਨ ਆਗੂਆਂ ਨੇ ਅਪਣੀਆਂ ਸਾਰੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ । ਹਰਜੋਤ ਸਿੰਘ ਬੈਂਸ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੂਰੀ ਸੁਚੇਤ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ । ਸਿੱਖਿਆ ਮੰਤਰੀ ਅਤੇ ਐਡਵੋਕੇਟ ਜਨਰਲ ਵਲੋਂ ਯੂਨੀਅਨ ਆਗੂਆਂ ਨੂੰ ਭਰੋਸਾ ਦਵਾਇਆ ਗਿਆ ਕਿ ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿੱਚ ਜ਼ੋਰਦਾਰ ਢੰਗ ਨਾਲ ਪੈਰਵੀ ਕੀਤੀ ਜਾਵੇਗੀ । ਇਸ ਮਾਮਲੇ ਦੀ ਅਗਲੀ ਸੁਣਵਾਈ 3 ਦਸੰਬਰ, 2024 ਨੂੰ ਹੈ ।

Advertisement
Advertisement
Advertisement
Advertisement
Scroll to Top