Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 16 Oct 2026 | 4:02 am

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ਵਿਧਾਨ ਸਭਾ ਚੋਣਾਂ ਸਬੰਧੀ ਭਾਜਪਾ ਕੀਤਾ ਉਮੀਦਵਾਰਾਂ ਦੀ ਚੋਣ ਕਰਨ ਲਈ ਲਈ ਵਿਚਾਰ ਵਟਾਂਦਰਾ

ਹਰਿਆਣਾ ਵਿਧਾਨ ਸਭਾ ਚੋਣਾਂ ਸਬੰਧੀ ਭਾਜਪਾ ਕੀਤਾ ਉਮੀਦਵਾਰਾਂ ਦੀ ਚੋਣ ਕਰਨ ਲਈ ਲਈ ਵਿਚਾਰ ਵਟਾਂਦਰਾ

ਹਰਿਆਣਾ ਵਿਧਾਨ ਸਭਾ ਚੋਣਾਂ ਸਬੰਧੀ ਭਾਜਪਾ ਕੀਤਾ ਉਮੀਦਵਾਰਾਂ ਦੀ ਚੋਣ ਕਰਨ ਲਈ ਲਈ ਵਿਚਾਰ ਵਟਾਂਦਰਾ
ਨਵੀਂ ਦਿੱਲੀ : ਹਰਿਆਣਾ ਵਿਧਾਨ ਸਭਾ ਦੀਆਂ 1 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਵਾਸਤੇ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਪਾਰਟੀ ਦੇ ਸਿਖਰਲੇ ਆਗੂਆਂ ਵੱਲੋਂ ਇਥੇ ਪਾਰਟੀ ਪ੍ਰਧਾਨ ਜੇਪੀ ਨੱਢਾ ਦੀ ਰਿਹਾਇਸ਼ ’ਤੇ ਵਿਚਾਰ-ਚਰਚਾ ਕੀਤੀ ਜਾ ਰਹੀ ਹੈ।ਮੀਟਿੰਗ ਦੀ ਅਗਵਾਈ ਨੱਢਾ ਅਤੇ ਪਾਰਟੀ ਦੇ ਜਨਰਲ ਸਕੱਤਰ (ਜਥੇਬੰਦਕ) ਬੀਐੱਲ ਸੰਤੋਸ਼ ਵੱਲੋਂ ਕੀਤੀ ਜਾ ਰਹੀ ਹੈ। ਇਸ ਵਿਚ ਪਾਰਟੀ ਦੀ ਹਰਿਆਣਾ ਸਬੰਧੀ ਕੋਰ ਕਮੇਟੀ ਦੇ ਮੈਂਬਰਾਂ, ਸੂਬੇ ਲਈ ਚੋਣ ਇੰਚਾਰਜਾਂ ਧਰਮੇਂਦਰ ਪ੍ਰਧਾਨ ਤੇ ਬਿਪਲਵ ਦੇਵ, ਪਾਰਟੀ ਦੇ ਹਰਿਆਣਾ ਇੰਚਾਰਜ ਸਤੀਸ਼ ਪੂਨੀਆ, ਕੋ-ਇੰਚਾਰਜ ਸੁਰੇਂਦਰ ਨਾਗਰ, ਸਾਬਕਾ ਮੁੱਖ ਮੰਤਰੀ ਐੱਮਐੱਲ ਖੱਟਰ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸੂਬਾਈ ਪ੍ਰਧਾਨ ਸ਼ਿਰਕਤ ਕਰ ਰਹੇ ਹਨ।ਸਵੇਰੇ 10.30 ਵਜੇ ਸ਼ੁਰੂ ਹੋਈ ਮੀਟਿੰਗ ਦੇ ਲੰਬੀ ਚੱਲਣ ਦੇ ਆਸਾਰ ਹਨ, ਜਿਸ ਵਿਚ ਉਮੀਦਵਾਰਾਂ ਦੇ ਨਾਵਾਂ ਨੂੰ ਸ਼ਾਰਟਲਿਸਟ ਕੀਤਾ ਜਾਵੇਗਾ ਤਾਂ ਕਿ ਇਸ ਸੋਧੀ ਹੋਈ ਸੂਚੀ ਨੂੰ ਅੰਤਿਮ ਪ੍ਰਵਾਨਗੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਕੇਂਦਰੀ ਚੋਣ ਕਮੇਟੀ ਅੱਗੇ ਰੱਖਿਆ ਜਾ ਸਕੇ।ਸਮਝਿਆ ਜਾਂਦਾ ਹੈ ਕਿ ਪਾਰਟੀ ਐੱਮਪੀ ਕੰਗਨਾ ਰਣੌਤ ਵੱਲੋਂ ਕੀਤੀਆਂ ਗਈਆਂ ਕਿਸਾਨ ਵਿਰੋਧੀ ਟਿੱਪਣੀਆਂ ਦੇ ਚੋਣਾਂ ਵਿਚ ਪਾਰਟੀ ਦੀਆਂ ਸੰਭਾਵਨਾਵਾਂ ਉਤੇ ਪੈਣ ਵਾਲੇ ਅਸਰ ਨੂੰ ਵੀ ਮੀਟਿੰਗ ਵਿਚ ਵਿਚਾਰਿਆ ਗਿਆ। ਭਾਜਪਾ ਸੂਬੇ ’ਚ ਦਬਦਬਾ ਰੱਖਦੇ ਜਾਟ ਭਾਈਚਾਰੇ ਤੇ ਨਾਲ ਹੀ ਦਲਿਤਾਂ ਨੂੰ ਵੀ ਇਨ੍ਹਾਂ ਚੋਣਾਂ ’ਚ ਆਪਣੇ ਵੱਲ ਖਿੱਚਣ ਦੀ ਮਜ਼ਬੂਤ ਰਣਨੀਤੀ ਉਲੀਕਣ ਦੀ ਕੋਸ਼ਿਸ਼ ਵਿਚ ਹੈ, ਜਦੋਂਕਿ ਇਸ ਵੇਲੇ ਇਹ ਦੋਵੇਂ ਭਾਈਚਾਰੇ ਕਾਂਗਰਸ ਵੱਲ ਜਾਂਦੇ ਜਾਪ ਰਹੇ ਹਨ।ਸੂਬੇ ਵਿਚ ਹੋਏ ਦੋ ਹਾਲੀਆ ਗੱਠਜੋੜ ਇਨੈਲੋ ਤੇ ਬਹੁਜਨ ਸਮਾਜ ਪਾਰਟੀ ਅਤੇ ਜੇਜੇਪੀ ਤੇ ਆਜ਼ਾਦ ਸਮਾਜ ਪਾਰਟੀ ਵੀ ਜਾਟ-ਦਲਿਤ ਵੋਟਾਂ ਵਿਚ ਸੰਨ੍ਹ ਲਾਉਣਗੇ, ਜਿਸ ਦਾ ਫ਼ਾਇਦਾ ਸੰਭਵ ਤੌਰ ’ਤੇ ਭਾਜਪਾ ਨੂੰ ਹੋ ਸਕਦਾ ਹੈ। ਭਾਜਪਾ ਇਨ੍ਹਾਂ ਚੋਣਾਂ ’ਚ ਸੂਬੇ ਵਿਚ ਲਗਾਤਾਰ ਤੀਜੀ ਮਿਆਦ ਲਈ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰੇਗੀ।

Advertisement
Advertisement
Advertisement
Advertisement
Scroll to Top