Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 9:42 am

+91 90915 01313 , +91 90916 01313

punjabbanni@gmail.com
punjabbani@yahoo.com

ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ

ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ

ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ
ਚੰਡੀਗੜ੍ਹ, 29 ਅਗਸਤ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਹੈ। ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਦੇ ਪਿੰਡ ਗੱਟਾ ਮੁੰਡੀ ਕਾਸੂ ਵਿਖੇ ਧੁੱਸੀ ਬੰਨ੍ਹ ਦੀ ਮੁਰੰਮਤ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਸਰਪ੍ਰਸਤੀ ਹੇਠ ਕਰਵਾਈ ਜਾ ਰਹੀ ਹੈ।ਬੀਤੇ ਸਾਲ ਜੁਲਾਈ ਮਹੀਨੇ ਵਿੱਚ ਇਸ ਥਾਂ ‘ਤੇ ਲਗਭੱਗ 1000 ਫੁੱਟ ਚੌੜਾ ਪਾੜ੍ਹ ਪੈ ਗਿਆ ਸੀ, ਜਿਸ ਨਾਲ 30-35 ਪਿੰਡਾਂ ਦੇ ਕਿਸਾਨਾਂ ਦੀਆਂ ਫਸਲਾਂ ਅਤੇ ਲੋਕ ਪ੍ਰਭਾਵਿਤ ਹੋਏ ਸਨ।ਉਸ ਸਮੇਂ ਸੰਤ ਸੀਚੇਵਾਲ ਦੀ ਸਰਪ੍ਰਸਤੀ ‘ਚ ਸੰਗਤਾਂ ਨੇ ਕਾਰ ਸੇਵਾ ਕਰਕੇ ਇਸ ਬੰਨ੍ਹ ਨੂੰ ਪੂਰ ਲਿਆ ਸੀ। ਵਰਣਨਯੋਗ ਹੈ ਕਿ ਤਾਜ਼ੀ ਸਥਿਤੀ ਅਨੁਸਾਰ ਇਹ ਬੰਨ੍ਹ ਕਮਜ਼ੋਰ ਹੋ ਚੁੱਕਾ ਸੀ, ਜਿਸ ਦੀ ਮੁੜ ਮੁਰੰਮਤ ਦੀ ਲੋੜ ਸੀ। ਹੁਣ ਦੁਬਾਰਾ ਸੰਤ ਸੀਚੇਵਾਲ ਤੇ ਸੰਗਤਾਂ ਵੱਲੋਂ ਧੁੱਸੀ ਬੰਨ ਅਤੇ ਧੱਕਾ ਬਸਤੀ ਵਿਖੇ ਮਿੱਟੀ ਪਾਉਣ ਦਾ ਕੰਮ ਆਰੰਭਿਆ ਗਿਆ ਹੈ ਤਾਂ ਜੋ 30-35 ਪਿੰਡਾਂ ਦੀਆਂ ਫਸਲਾਂ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ। ਸਪੀਕਰ ਸੰਧਵਾਂ ਨੇ ਇਸ ਕਾਰਜ ਲਈ ਟਰੈਕਟਰਾਂ ਆਦਿ ‘ਚ ਤੇਲ ਆਦਿ ਪਾਉਣ ਹਿੱਤ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਹੈ।

Advertisement
Advertisement
Advertisement
Advertisement
Scroll to Top