Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:43 pm

+91 90915 01313 , +91 90916 01313

punjabbanni@gmail.com
punjabbani@yahoo.com

ਐਨ. ਆਈ. ਏ. ਨੇ ਮਾਰਿਆ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੀ ਮਹਿਲਾ ਆਗੂ ਸੁਖਵਿੰਦਰ ਕੌਰ ਦੇ ਘਰ ਛਾਪਾ

ਐਨ. ਆਈ. ਏ. ਨੇ ਮਾਰਿਆ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੀ ਮਹਿਲਾ ਆਗੂ ਸੁਖਵਿੰਦਰ ਕੌਰ ਦੇ ਘਰ ਛਾਪਾ

ਐਨ. ਆਈ. ਏ. ਨੇ ਮਾਰਿਆ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੀ ਮਹਿਲਾ ਆਗੂ ਸੁਖਵਿੰਦਰ ਕੌਰ ਦੇ ਘਰ ਛਾਪਾ
ਬਠਿੰਡਾ, 30 ਅਗਸਤ 2024 : ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਲੋਕ ਸੰਗਰਾਮ ਮੰਚ ਦੀ ਚੋਟੀ ਦੀ ਆਗੂ ਸੁਖਵਿੰਦਰ ਕੌਰ ਦੀ ਰਾਮਪੁਰਾ ਵਿਖੇ ਰਿਹਾਇਸ਼ ਤੇ ਅੱਜ ਕੇਂਦਰੀ ਜਾਂਚ ਸੀ ਐਨਆਈਏ ਨੇ ਛਾਪਾ ਮਾਰਿਆ। ਖਬਰ ਲਿਖੇ ਜਾਣ ਤੱਕ ਐਨਆਈਏ ਦੀਆਂ ਟੀਮਾਂ ਅੰਦਰ ਅਤੇ ਪੰਜਾਬ ਪੁਲਿਸ ਦਾ ਵੱਡਾ ਅਮਲਾ ਸੁਖਵਿੰਦਰ ਦੇ ਘਰ ਲਾਗੇ ਮੌਜੂਦ ਹੈ। ਛਾਪਾ ਮਾਰਨ ਦੇ ਕਾਰਨਾਂ ਦਾ ਫਿਲਹਾਲ ਕੋਈ ਪਤਾ ਨਹੀਂ ਲੱਗ ਸਕਿਆ ਹੈ ਅਤੇ ਅਧਿਕਾਰੀ ਵੀ ਇਸ ਮਾਮਲੇ `ਤੇ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹਨ। ਕਿਸਾਨ ਆਗੂ ਦੇ ਘਰ ਤੇ ਛਾਪਾ ਮਾਰਨ ਦੀ ਖਬਰ ਸੁਣਦਿਆਂ ਵੱਡੀ ਗਿਣਤੀ ਕਿਸਾਨ ਕਾਰਕੁਨਾਂ ਨੇ ਸੁਖਵਿੰਦਰ ਕੌਰ ਦੀ ਰਿਹਾਇਸ਼ ਦੇ ਨਜ਼ਦੀਕ ਧਰਨਾ ਲਗਾ ਦਿੱਤਾ ਹੈ ਜਿਸ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਵੱਲੋਂ ਕੀਤੀ ਜਾ ਰਹੀ ਹੈ। ਸੁਖਵਿੰਦਰ ਕੌਰ ਸਾਬਕਾ ਮਾਓਵਾਦੀ ਆਗੂ ਹਰਭਿੰਦਰ ਜਲਾਲ ਜੋ ਅੱਜ ਕੱਲ ਕਿਸੇ ਬਿਮਾਰੀ ਤੋਂ ਪੀੜਤ ਚੱਲ ਰਹੇ ਹਨ, ਦੀ ਧਰਮ ਪਤਨੀ ਅਤੇ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਅਤੇ ਲੋਕ ਹੱਕਾਂ ਲਈ ਸਰਗਰਮ ਕਾਰਕੁਨ ਵਜੋਂ ਕੰਮ ਕਰ ਰਹੀ ਹੈ। ਸ਼ੁਰੂਆਤੀ ਦੌਰ ਵਿੱਚ ਤਾਂ ਇਹ ਸ਼ੱਕ ਕੀਤਾ ਜਾ ਰਿਹਾ ਸੀ ਕਿ 31 ਅਗਸਤ ਨੂੰ ਬਾਰਡਰਾਂ ਤੇ ਚੱਲ ਰਹੇ ਧਰਨੇ ਦੇ ਦੋ 200 ਦਿਨ ਪੂਰੇ ਹੋਣ ਕਰਕੇ ਵੱਡਾ ਇਕੱਠ ਕੀਤੇ ਜਾਣ ਤੋਂ ਰੋਕਣ ਲਈ ਪੁਲਿਸ ਨੇ ਛਾਪਾ ਮਾਰਿਆ ਹੈ ਪਰ ਐਨਆਈਏ ਵੱਲੋਂ ਛਾਪੇਮਾਰੀ ਕਰਨ ਦੀਆਂ ਰਿਪੋਰਟਾਂ ਕਾਰਨ ਇਹ ਅਸ਼ੰਕਾ ਵੀ ਨਿਰਮੂਲ ਹੁੰਦੀ ਦਿਖਾਈ ਦੇ ਰਹੀ ਹੈ। ਇਸ ਸਬੰਧ ਵਿੱਚ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top