Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:27 pm

+91 90915 01313 , +91 90916 01313

punjabbanni@gmail.com
punjabbani@yahoo.com

ਆਪਣੀ ਹੀ ਛੇ ਸਾਲਾ ਧੀ ਨਾਲ ਜਬਰ ਜਨਾਹ ਕਰਕੇ ਕਤਲ ਕਰਨ ਦੇ ਮਾਮਲੇ ’ਚ ਦੋਸ਼ੀ ਪਿਤਾ ਨੂੰ ਅੰਮ੍ਰਿਤਸਰ ਦੀ ਪੌਸਕੋ ਫਾਸਟ ਟਰੈਕ ਅਦਾਲਤ ਨੇ ਦਿੱਤੀ ਫਾਂਸੀ ਦੀ ਸਜ਼ਾ

ਆਪਣੀ ਹੀ ਛੇ ਸਾਲਾ ਧੀ ਨਾਲ ਜਬਰ ਜਨਾਹ ਕਰਕੇ ਕਤਲ ਕਰਨ ਦੇ ਮਾਮਲੇ ’ਚ ਦੋਸ਼ੀ ਪਿਤਾ ਨੂੰ ਅੰਮ੍ਰਿਤਸਰ ਦੀ ਪੌਸਕੋ ਫਾਸਟ ਟਰੈਕ ਅਦਾਲਤ ਨੇ ਦਿੱਤੀ ਫਾਂਸੀ ਦੀ ਸਜ਼ਾ

ਆਪਣੀ ਹੀ ਛੇ ਸਾਲਾ ਧੀ ਨਾਲ ਜਬਰ ਜਨਾਹ ਕਰਕੇ ਕਤਲ ਕਰਨ ਦੇ ਮਾਮਲੇ ’ਚ ਦੋਸ਼ੀ ਪਿਤਾ ਨੂੰ ਅੰਮ੍ਰਿਤਸਰ ਦੀ ਪੌਸਕੋ ਫਾਸਟ ਟਰੈਕ ਅਦਾਲਤ ਨੇ ਦਿੱਤੀ ਫਾਂਸੀ ਦੀ ਸਜ਼ਾ
ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਅੰਮ੍ਰਿਤਸਰ ਦੀ ਪੌਸਕੋ ਫਾਸਟ ਟਰੈਕ ਅਦਾਲਤ ਨੇ ਆਪਣੀ ਹੀ ਛੇ ਸਾਲਾ ਬੱਚੀ ਨਾਲ ਜਬਰ ਜਨਾਹ ਕਰਕੇ ਬੁਰੀ ਤਰ੍ਹਾਂ ਕਤਲ ਕਰਨ ਦੇ ਇੱਕ ਮਾਮਲੇ ਵਿੱਚ ਦੋਸ਼ੀ ਪਿਤਾ ਨੂੰ ਡੇਢ ਲੱਖ ਰੁਪਏ ਜੁਰਮਾਨਾ ਅਤੇ ਫਾਂਸੀ ਦੀ ਸਖਤ ਸਜਾ ਸੁਣਾਈ ਹੈ।ਪੌਸਕੋ ਫਾਸਟ ਟਰੈਕ ਅਦਾਲਤ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨਜ ਜੱਜ ਤ੍ਰਿਪਤਜੋਤ ਕੌਰ ਨੇ ਬਾਬਾ ਬਕਾਲਾ ਦੇ ਪਿੰਡ ਲੱਖੂਵਾਲ ਦੇ ਵਾਸੀ 36 ਸਾਲਾ ਪ੍ਰਤਾਪ ਸਿੰਘ ਨੂੰ ਆਪਣੀ ਹੀ ਛੇ ਸਾਲਾ ਪੁੱਤਰੀ ਨਾਲ ਮਿਤੀ 4-5 ਜਨਵਰੀ 2020 ਦੀ ਦਰਮਿਆਨੀ ਰਾਤ ਨੂੰ ਕੀਤੇ ਘਿਨੌਣੇ ਅਪਰਾਧ ਲਈ ਧਾਰਾ 302 ਅਤੇ ਪੌਸਕੋ ਐਕਟ ਦੀ ਧਾਰਾ 6 ਅਧੀਨ ਦਰਜ ਮੁਕੱਦਮੇ ਦੀ ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲ ਅਮਨਦੀਪ ਸਿੰਘ ਬਾਜਵਾ ਵਲੋੰ ਦਿੱਤੀਆਂ ਦਲੀਲਾਂ ਨਾਲ ਨਾ-ਸਹਿਮਤ ਹੁੰਦਿਆਂ ਧਾਰਾ 302 ਤਹਿਤ ਫਾਂਸੀ ਦੀ ਸਜਾ ਅਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਅਤੇ ਪੌਸਕੋ ਐਕਟ ਦੀ ਧਾਰਾ 6 ਤਹਿਤ ਤਾਅ ਉਮਰ ਲਈ ਉਮਰ ਕੈਦ ਤੇ ਪੰਜਾਹ ਹਜਾਰ ਰੁਪਏ ਜੁਰਮਾਨੇ ਦੀ ਸਖਤ ਸਜਾ ਸੁਣਾਈ ।ਦੋਵੇਂ ਸਜਾਵਾਂ ਨਾਲੋ-ਨਾਲ ਚੱਲਣਗੀਆਂ।ਦੋਸ਼ੀ ਦੀ ਪਤਨੀ ਪਰਿਵਾਰਕ ਝਗੜੇ ਕਰਕੇ ਉਸ ਤੋਂ ਆਪਣੇ ਬੱਚਿਆਂ ਸਮੇਤ ਵੱਖ ਰਹਿੰਦੀ ਸੀ ਤੇ ਦੋਸ਼ੀ ਸਮੇਂ-ਸਮੇਂ ‘ਤੇ ਆਪਣੀ ਬੱਚੀ ਨੂੰ ਆਪਣੇ ਨਾਲ ਲੈ ਜਾਂਦਾ ਸੀ ਤੇ ਘਟਨਾ ਵਾਲੇ ਦਿਨ ਚਾਰ ਜਨਵਰੀ ਸ਼ਾਮ ਨੂੰ ਉਹ ਬੱਚੀ ਨੂੰ ਲੈ ਗਿਆ ਤੇ ਛੱਡਣ ਨਹੀਂ ਆਇਆ ਤੇ ਜੰਗਲੀ ਇਲਾਕੇ ਵਿੱਚ ਨੰਨ੍ਹੀ ਬੱਚੀ ਨਾਲ ਜਬਰ ਜਨਾਹ ਕਰਕੇ ਉਸਦਾ ਕਤਲ ਕਰ ਦਿੱਤਾ ਤੇ ਲਾਸ਼ ਦਰਖਤ ਨਾਲ ਲਟਕਾ ਦਿੱਤੀ ਅਤੇ ਉਹ ਨਸ਼ੇ ਦੀ ਹਾਲਤ ਵਿੱਚ ਨੇੜੇ ਹੀ ਘੁੰਮਦਾ ਰਿਹਾ।ਅੰਮ੍ਰਿਤਸਰ ਦੀ ਪੌਸਕੋ ਫਾਸਟ ਟਰੈਕ ਅਦਾਲਤ ਨੇ ਆਪਣੀ ਹੀ ਛੇ ਸਾਲਾ ਬੱਚੀ ਨਾਲ ਜਬਰ ਜਨਾਹ ਕਰਕੇ ਕਤਲ ਕਰਨ ਦੇ ਘਿਨੌਣੇ ਮਾਮਲੇ ’ਚ ਦੋਸ਼ੀ ਪਿਤਾ ਨੂੰ ਫਾਂਸੀ ਦੀ ਸਖਤ ਸਜਾ ਸੁਣਾਈ ਉਸਨੇ ਇਸ ਵਾਰਦਾਤ ਬਾਰੇ ਆਪਣੀ ਪਤਨੀ ਨੂੰ ਆਪ ਹੀ ਸੂਚਿਤ ਕਰ ਦਿੱਤਾ ਕਿ ਉਸਨੇ ਬੱਚੀ ਨੂੰ ਮਾਰ ਦਿੱਤਾ ਹੈ।ਇਸ ਸਬੰਧੀ ਥਾਣਾ ਖਲਚੀਆਂ ਵਿਖੇ ਦੋਸ਼ੀ ਦੀ ਪਤਨੀ ਰਮਨਜੀਤ ਕੌਰ ਦੀ ਸ਼ਿਕਾਇਤ ਦੇ ਆਧਾਰ ‘ਤੇ 5 ਜਨਵਰੀ 2020 ਨੂੰ ਮੁਕਦਮਾ ਦਰਜ ਕੀਤਾ ਗਿਆ ਸੀ।

Advertisement
Advertisement
Advertisement
Advertisement
Scroll to Top