Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 10:22 pm

+91 90915 01313 , +91 90916 01313

punjabbanni@gmail.com
punjabbani@yahoo.com

ਐਡਵੋਕੇਟ ਧਾਮੀ ਨੇ  ਕੀਤਾ ਜਗਦੀਸ਼ ਟਾਈਟਲਰ ’ਤੇ ਦੋਸ਼ ਤੈਅ ਕਰਨ ਦਾ ਸਵਾਗਤ

ਐਡਵੋਕੇਟ ਧਾਮੀ ਨੇ ਕੀਤਾ ਜਗਦੀਸ਼ ਟਾਈਟਲਰ ’ਤੇ ਦੋਸ਼ ਤੈਅ ਕਰਨ ਦਾ ਸਵਾਗਤ

ਐਡਵੋਕੇਟ ਧਾਮੀ ਨੇ ਕੀਤਾ ਜਗਦੀਸ਼ ਟਾਈਟਲਰ ’ਤੇ ਦੋਸ਼ ਤੈਅ ਕਰਨ ਦਾ ਸਵਾਗਤ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੀਨਿਊ ਦੀ ਅਦਾਲਤ ਵੱਲੋਂ ਦੋਸ਼ ਆਇਦ ਕਰਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪੀੜਤਾਂ ਨੂੰ ਇਨਸਾਫ਼ ਦੀ ਆਸ ਬੱਝੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਗਦੀਸ਼ ਟਾਈਟਲਰ ਨੇ 1984 ਸਿੱਖ ਕਤਲੇਆਮ ਦੌਰਾਨ ਪੁਲਬੰਗਸ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ’ਤੇ ਹਮਲਾ ਕਰਨ ਵਾਲੀ ਭੀੜ ਦੀ ਅਗਵਾਈ ਕੀਤੀ ਸੀ, ਜਿਸ ਦੌਰਾਨ ਤਿੰਨ ਸਿੱਖਾਂ ਦਾ ਕਤਲ ਹੋਇਆ ਸੀ। ਉਨ੍ਹਾਂ ਕਿਹਾ ਕਿ ਕਰੀਬ 40 ਸਾਲ ਤੋਂ ਪੀੜਤ ਇਨਸਾਫ਼ ਦੀ ਉਡੀਕ ਕਰ ਰਹੇ ਹਨ, ਜਿਨ੍ਹਾਂ ਨੂੰ ਦੋਸ਼ ਦਾਖ਼ਲ ਹੋਣ ਨਾਲ ਆਸ ਬੱਝੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਸਮੇਂ ਪੀੜਤਾਂ ਦੇ ਨਾਲ ਖੜ੍ਹੀ ਹੈ ਅਤੇ ਕੇਸ ਵਿਚ ਹਰ ਤਰ੍ਹਾਂ ਦੀ ਕਾਨੂੰਨੀ ਚਾਰਾਜੋਈ ਲਈ ਸਹਾਇਤਾ ਕਰ ਰਹੀ ਹੈ।ਐਡਵੋਕੇਟ ਧਾਮੀ ਨੇ 1984 ਦਾ ਸਿੱਖ ਕਤਲੇਆਮ ਮਨੁੱਖੀ ਇਤਿਹਾਸ ਵਿਚ ਮਾਨਵ ਵਿਰੋਧੀ ਕਰੂਰਕਾਰੇ ਵਜੋਂ ਅੰਕਤ ਹੈ, ਜਿਸ ਦੇ ਪੀੜਤਾਂ ਨੂੰ ਇਨਸਾਫ਼ ਲਈ ਲੰਮਾਂ ਸੰਘਰਸ਼ ਲੜਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਗਦੀਸ਼ ਟਾਈਟਲਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਤਾਂ ਜੋ ਪੀੜਤਾਂ ਨੂੰ ਇਨਸਾਫ਼ ਮਿਲ ਸਕੇ।

Advertisement
Advertisement
Advertisement
Advertisement
Scroll to Top