Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 10:23 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਮਾਲ ਪਟਵਾਰੀ ਸੋਹਨ ਗਿਰ ਨੂੰ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਮਾਲ ਪਟਵਾਰੀ ਸੋਹਨ ਗਿਰ ਨੂੰ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਮਾਲ ਪਟਵਾਰੀ ਸੋਹਨ ਗਿਰ ਨੂੰ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਸੋਹਨ ਗਿਰ, ਮਾਲ ਹਲਕਾ ਅਮਾਮ ਨਗਰ, ਪਿੰਡ ਕਰਹਾਲੀ ਜਿ਼ਲ੍ਹਾ ਪਟਿਆਲਾ ਨੂੰ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਗੁਰਦੇਵ ਸਿੰਘ ਵਾਸੀ ਅਮਾਮ ਨਗਰ, ਪਿੰਡ ਕਰਹਾਲੀ, ਜ਼ਿਲ੍ਹਾ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੇ ਦਾਦੇ ਦੀ ਜ਼ਮੀਨ ਦਾ ਇੰਤਕਾਲ ਉਸ ਦੇ ਨਾਂ ਕਰਵਾਉਣ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਮੰਗ ਰਿਹਾ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਪੜਤਾਲ ਉਪਰੰਤ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਉਨ੍ਹਾਂ ਅੱਗੇ ਦੱਸਿਆ ਕਿ ਉਕਤ ਪਟਵਾਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top