Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 7:17 pm

+91 90915 01313 , +91 90916 01313

punjabbanni@gmail.com
punjabbani@yahoo.com

ਆਂਧਰਾ ਪ੍ਰਦੇਸ਼ ਵਿਖੇ ਵਿਦਿਆਰਥਣਾਂ ਦੇ ਵਾਸ਼ਰੂਮ ’ਚੋਂ ਕੈਮਰਾ ਮਿਲਣ ’ਤੇ ਕਾਲਜ ਵਿੱਚ ਜ਼ੋਰਦਾਰ ਮੁਜ਼ਾਹਰੇ

ਆਂਧਰਾ ਪ੍ਰਦੇਸ਼ ਵਿਖੇ ਵਿਦਿਆਰਥਣਾਂ ਦੇ ਵਾਸ਼ਰੂਮ ’ਚੋਂ ਕੈਮਰਾ ਮਿਲਣ ’ਤੇ ਕਾਲਜ ਵਿੱਚ ਜ਼ੋਰਦਾਰ ਮੁਜ਼ਾਹਰੇ

ਆਂਧਰਾ ਪ੍ਰਦੇਸ਼ ਵਿਖੇ ਵਿਦਿਆਰਥਣਾਂ ਦੇ ਵਾਸ਼ਰੂਮ ’ਚੋਂ ਕੈਮਰਾ ਮਿਲਣ ’ਤੇ ਕਾਲਜ ਵਿੱਚ ਜ਼ੋਰਦਾਰ ਮੁਜ਼ਾਹਰੇ
ਚੰਡੀਗੜ੍ਹ : ਆਂਧਰਾ ਪ੍ਰਦੇਸ਼ ਦੇ ਕਿ਼੍ਰਸ਼ਨਾ ਜਿ਼ਲ੍ਹੇ ਦੇ ਐੱਸਆਰ ਗੁੜਲਾਵੱਲੇਰੂ ਇੰਜਨੀਅਰਿੰਗ ਕਾਲਜ ਵਿਚ ਵਿਦਿਆਰਥਣਾਂ ਦੇ ਵਾਸ਼ਰੂਮ ਵਿਚ ਲੁਕਵਾਂ ਕੈਮਰਾ ਲੱਗਿਆ ਹੋਇਆ ਪਾਏ ਜਾਣ ’ਤੇ ਵਿਦਿਆਰਥੀਆਂ ਨੇ ਜ਼ੋਰਦਾਰ ਰੋਸ ਮੁਜ਼ਾਹਰੇ ਕੀਤੇ। ਦੱਸਿਆ ਜਾਂਦਾ ਹੈ ਕਿ ਕੈਮਰੇ ਰਾਹੀਂ ਵਿਦਿਆਰਥਣਾਂ ਦੀ ਗੁਪਤ ਢੰਗ ਨਾਲ ਰਿਕਾਰਡਿੰਗ ਕੀਤੀ ਜਾ ਰਹੀ ਸੀ। ਇਸ ਵੀ ਦੋਸ਼ ਹੈ ਕਿ ਅਜਿਹੀਆਂ ਵੀਡੀਓ ਕਲਿੱਪਾਂ ਨੂੰ ਬਾਅਦ ਵਿਚ ਕੁਝ ਵਿਦਿਆਰਥੀਆਂ ਨੂੰ ਵੇਚਿਆ ਜਾਂਦਾ ਸੀ। ਇਹ ਪਤਾ ਲੱਗਣ ’ਤੇ ਵਿਦਿਆਰਥਣਾਂ ਵਿਚ ਰੋਸ ਫੈਲ ਗਿਆ ਅਤੇ ਉਨ੍ਹਾਂ ਵੀਰਵਾਰ ਅੱਧੀ ਰਾਤ ਨੂੰ ਇਸ ਘਟਨਾ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਪ੍ਰਬੰਧਕਾਂ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ ਚੰਦਰਬਾਬੂ ਨਾਇਡੂ ਨੇ ਦੋਸ਼ਾਂ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਖਾਣ ਮੰਤਰੀ ਕੇ ਰਵਿੰਦਰ ਅਤੇ ਜ਼ਿਲ੍ਹੇ ਦੇ ਕੁਲੈਕਟਰ ਤੇ ਪੁਲੀਸ ਮੁਖੀ ਨੂੰ ਕਾਲਜ ਦਾ ਦੌਰਾ ਕਰ ਕੇ ਸਾਰੇ ਹਾਲਾਤ ਦਾ ਜਾਇਜ਼ਾ ਲੈਣ ਦੇ ਹੁਕਮ ਵੀ ਦਿੱਤੇ ਹਨ।

Advertisement
Advertisement
Advertisement
Advertisement
Scroll to Top