Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 11:42 pm

+91 90915 01313 , +91 90916 01313

punjabbanni@gmail.com
punjabbani@yahoo.com

ਮਮਤਾ ਨੇ ਕੀਤੀ ਪ੍ਰਧਾਨ ਮੰਤਰੀ ਤੋਂ ਪੱਤਰ ਲਿਖ ਕੇ ਜਬਰ ਜਨਾਹ ਤੇ ਹੱਤਿਆ ਜਿਹੇ ਭਿਆਨਕ ਅਪਰਾਧਾਂ ਲਈ ਸਖ਼ਤ ਕੇਂਦਰੀ ਕਾਨੂੰਨ ਤੇ ਸਖ਼ਤ ਸਜ਼ਾ ਦਾ ਬੰਦੋਬਸਤ ਕੀਤੇ ਜਾਣ ਦੀ ਮੰਗ

ਮਮਤਾ ਨੇ ਕੀਤੀ ਪ੍ਰਧਾਨ ਮੰਤਰੀ ਤੋਂ ਪੱਤਰ ਲਿਖ ਕੇ ਜਬਰ ਜਨਾਹ ਤੇ ਹੱਤਿਆ ਜਿਹੇ ਭਿਆਨਕ ਅਪਰਾਧਾਂ ਲਈ ਸਖ਼ਤ ਕੇਂਦਰੀ ਕਾਨੂੰਨ ਤੇ ਸਖ਼ਤ ਸਜ਼ਾ ਦਾ ਬੰਦੋਬਸਤ ਕੀਤੇ ਜਾਣ ਦੀ ਮੰਗ

ਮਮਤਾ ਨੇ ਕੀਤੀ ਪ੍ਰਧਾਨ ਮੰਤਰੀ ਤੋਂ ਪੱਤਰ ਲਿਖ ਕੇ ਜਬਰ ਜਨਾਹ ਤੇ ਹੱਤਿਆ ਜਿਹੇ ਭਿਆਨਕ ਅਪਰਾਧਾਂ ਲਈ ਸਖ਼ਤ ਕੇਂਦਰੀ ਕਾਨੂੰਨ ਤੇ ਸਖ਼ਤ ਸਜ਼ਾ ਦਾ ਬੰਦੋਬਸਤ ਕੀਤੇ ਜਾਣ ਦੀ ਮੰਗ
ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਜ ਪੱਤਰ ਲਿਖ ਕੇ ਜਬਰ ਜਨਾਹ ਤੇ ਹੱਤਿਆ ਜਿਹੇ ਭਿਆਨਕ ਅਪਰਾਧਾਂ ਲਈ ਸਖ਼ਤ ਕੇਂਦਰੀ ਕਾਨੂੰਨ ਤੇ ਸਖ਼ਤ ਸਜ਼ਾ ਦਾ ਬੰਦੋਬਸਤ ਕੀਤੇ ਜਾਣ ਦੀ ਮੰਗ ਦੁਹਰਾਈ। ਬੈਨਰਜੀ ਨੇ ਨੌਂ ਅਗਸਤ ਨੂੰ ਕੋਲਕਾਤਾ ਸਥਿਤ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ’ਚ ਇੱਕ ਡਾਕਟਰ ਨਾਲ ਜਬਰ ਜਨਾਹ ਮਗਰੋਂ ਉਸ ਦੀ ਹੱਤਿਆ ਦੀ ਘਟਨਾ ਮਗਰੋਂ ਦੇਸ਼ ਭਰ ’ਚ ਉੱਭਰੇ ਰੋਹ ਤੋਂ ਬਾਅਦ ਇਸ ਮੁੱਦੇ ’ਤੇ ਕੁਝ ਦਿਨ ਪਹਿਲਾਂ ਵੀ ਮੋਦੀ ਨੂੰ ਪੱਤਰ ਲਿਖਿਆ ਸੀ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਲੰਘੇ ਬੁੱਧਵਾਰ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਦੀ ਨੀਤੀ ‘ਜਬਰ ਜਨਾਹ ਦੀਆਂ ਘਟਨਾਵਾਂ ਨੂੰ ਬਰਦਾਸ਼ਤ ਨਾ ਕਰਨ’ ਦੀ ਹੈ ਅਤੇ ਇਨ੍ਹਾਂ ਮਾਮਲਿਆਂ ਨਾਲ ਸਬੰਧਤ ਮੌਜੂਦਾਂ ਕਾਨੂੰਨਾਂ ’ਚ ਸੋਧ ਲਈ ਅਗਲੇ ਹਫ਼ਤੇ ਰਾਜ ਵਿਧਾਨ ਸਭਾ ਵੱਲੋਂ ਇੱਕ ਬਿੱਲ ਪਾਸ ਕੀਤਾ ਜਾਵੇਗਾ ਤਾਂ ਜੋ ਜਬਰ ਜਨਾਹ ਦੇ ਅਪਰਾਧੀਆਂ ਲਈ ਮੌਤ ਦੀ ਸਜ਼ਾ ਯਕੀਨੀ ਬਣਾਈ ਜਾ ਸਕੇ। ਮਮਤਾ ਬੈਨਰਜੀ ਨੇ ਪੱਤਰ ’ਚ ਲਿਖਿਆ ਕਿ ਉਨ੍ਹਾਂ ਵੱਲੋਂ ਉਠਾਏ ਗਏ ਇਸ ਮੁੱਦੇ ’ਤੇ ਪ੍ਰਧਾਨ ਮੰਤਰੀ ਵੱਲੋਂ ਅਜੇ ਤੱਕ ਕੋਈ ਜਵਾਬ ਨਹੀਂ ਮਿਲਿਆ ਪਰ ਉਨ੍ਹਾਂ ਨੂੰ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਤੋਂ ਇੱਕ ਪੱਤਰ ਮਿਲਿਆ ਹੈ। ਬੈਨਰਜੀ ਨੇ ਕਿਹਾ ਕਿ ਮਹਿਲਾ ਤੇ ਬਾਲ ਵਿਕਾਸ ਮੰਤਰੀ ਦਾ ਪੱਤਰ ਉਨ੍ਹਾਂ ਵੱਲੋਂ ਉਠਾਏ ਗਏ ਮੁੱਦੇ ਦੀ ਗੰਭੀਰਤਾ ਨਾਲ ਨਹੀਂ ਲਿਆ ਗਿਆ। ਮੁੱਖ ਮੰਤਰੀ ਨੇ ਲਿਖਿਆ ਕਿ ਸੂਬਾ ਸਰਕਾਰ ਨੇ 10 ਵਿਸ਼ੇਸ਼ ਪੋਕਸੋ ਅਦਾਲਤਾਂ ਨੂੰ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ’ਚ 88 ਵਿਸ਼ੇਸ਼ ਫਾਸਟ ਟਰੈਕ ਅਦਾਲਤਾਂ ਤੇ 62 ਪੋਕਸੋ ਦਰਜਾ ਹਾਸਲ ਅਦਾਲਤਾਂ ਪਹਿਲਾਂ ਹੀ ਸੂਬੇ ਦੇ ਫੰਡਾਂ ਤਹਿਤ ਕੰਮ ਕਰ ਰਹੀਆਂ ਹਨ। ਬੈਨਰਜੀ ਨੇ ਲਿਖਿਆ ਕਿ ਸੂਬੇ ’ਚ ਦੋ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ।

Advertisement
Advertisement
Advertisement
Advertisement
Scroll to Top