Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 17 Oct 2026 | 3:59 am

+91 90915 01313 , +91 90916 01313

punjabbanni@gmail.com
punjabbani@yahoo.com

ਪਾਕਿਸਤਾਨ ਨਾਲ ਬਿਨ੍ਹਾਂ ਰੁਕਾਵਟ ਦੇ ਗੱਲਬਾਤ ਦਾ ਦੌਰ ਖ਼ਤਮ ਹੋ ਚੁੱਕਾ ਹੈ : ਵਿਦੇਸ਼ ਮੰਤਰੀ ਐੱਸ ਜੈਸ਼ੰਕਰ

ਪਾਕਿਸਤਾਨ ਨਾਲ ਬਿਨ੍ਹਾਂ ਰੁਕਾਵਟ ਦੇ ਗੱਲਬਾਤ ਦਾ ਦੌਰ ਖ਼ਤਮ ਹੋ ਚੁੱਕਾ ਹੈ : ਵਿਦੇਸ਼ ਮੰਤਰੀ ਐੱਸ ਜੈਸ਼ੰਕਰ

ਪਾਕਿਸਤਾਨ ਨਾਲ ਬਿਨ੍ਹਾਂ ਰੁਕਾਵਟ ਦੇ ਗੱਲਬਾਤ ਦਾ ਦੌਰ ਖ਼ਤਮ ਹੋ ਚੁੱਕਾ ਹੈ : ਵਿਦੇਸ਼ ਮੰਤਰੀ ਐੱਸ ਜੈਸ਼ੰਕਰ
ਨਵੀਂ ਦਿੱਲੀ : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਹੈ ਕਿ ਪਾਕਿਸਤਾਨ ਨਾਲ ਬਿਨ੍ਹਾਂ ਰੁਕਾਵਟ ਦੇ ਗੱਲਬਾਤ ਦਾ ਦੌਰ ਖ਼ਤਮ ਹੋ ਚੁੱਕਾ ਹੈ ਅਤੇ ਹਰ ਕੰਮ ਦੇ ਨਤੀਜੇ ਹੁੰਦੇ ਹਨ। ਕੌਮੀ ਰਾਜਧਾਨੀ ’ਚ ਇਕ ਕਿਤਾਬ ਰਿਲੀਜ਼ ਕਰਨ ਮੌਕੇ ਜੈਸ਼ੰਕਰ ਨੇ ਕਿਹਾ, ‘ਪਾਕਿਸਤਾਨ ਨਾਲ ਬਿਨ੍ਹਾਂ ਰੁਕਾਵਟ ਗੱਲਬਾਤ ਦਾ ਦੌਰ ਖ਼ਤਮ ਹੋ ਚੁੱਕਾ ਹੈ, ਜਿਥੋਂ ਤੱਕ ਜੰਮੂ ਕਸ਼ਮੀਰ ਦਾ ਸਬੰਧ ਹੈ ਤਾਂ ਧਾਰਾ 370 ਖ਼ਤਮ ਹੋਣ ਦੇ ਨਤੀਜੇ ਦਿਖ ਰਹੇ ਹਨ।’ ਪਾਕਿਸਤਾਨ ਨਾਲ ਮੌਜੂਦਾ ਸਬੰਧਾਂ ’ਤੇ ਭਾਰਤ ਦੇ ਸੰਤੁਸ਼ਟ ਹੋਣ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਹਾਂ ਅਤੇ ਨਾਂ ਦੋਹਾਂ ’ਚ ਜਵਾਬ ਦਿੱਤਾ। ‘ਪਰ ਜੋ ਮੈਂ ਕਹਿਣਾ ਚਾਹੁੰਦਾ ਹਾਂ ਉਹ ਇਹ ਹੈ ਕਿ ਅਸੀਂ ਖਾਮੋਸ਼ ਨਹੀਂ ਬੈਠੇ ਹਾਂ ਅਤੇ ਜਦੋਂ ਘਟਨਾਵਾਂ ਹਾਂ ਜਾਂ ਨਾਂਹ-ਪੱਖੀ ਰੂਪ ਲੈਣਗੀਆ ਤਾਂ ਅਸੀਂ ਪ੍ਰਤੀਕਰਮ ਜ਼ਰੂਰ ਦਿਆਂਗੇ।’ ਉਨ੍ਹਾਂ ਦਾ ਇਹ ਬਿਆਨ ਉਸ ਸਮੇਂ ਆਇਆ ਹੈ, ਜਦੋਂ ਪਾਕਿਸਤਾਨ ਨੇ ਅਕਤੂਬਰ ’ਚ ਸ਼ੰਘਾਈ ਕੋਆਪ੍ਰੇਸ਼ਨ ਆਰਗੇਨਾਈਜ਼ੇਸ਼ਨ ਦੀ ਇਸਲਾਮਾਬਾਦ ’ਚ ਹੋਣ ਵਾਲੀ ਮੀਟਿੰਗ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦਿੱਤਾ ਹੈ। ਜੈਸ਼ੰਕਰ ਦਾ ਬਿਆਨ ਅਹਿਮੀਅਤ ਰਖਦਾ ਹੈ ਕਿਉਂਕਿ ਜੰਮੂ ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ ਜਿਥੇ ਨੈਸ਼ਨਲ ਕਾਨਫਰੰਸ ਅਤੇ ਪੀਪਲਜ਼ ਡੈਮੋਕਰੈਟਿਕ ਪਾਰਟੀ ਨੇ ਪਾਕਿਸਤਾਨ ਨਾਲ ਗੱਲਬਾਤ ਸ਼ੁਰੂ ਕਰਕੇ ਰਿਸ਼ਤੇ ਸੁਖਾਵੇਂ ਬਣਾਉਣ ’ਤੇ ਜ਼ੋਰ ਦਿੱਤਾ ਹੈ। ਭਾਰਤ-ਅਮਰੀਕਾ ਸਬੰਧਾਂ ਬਾਰੇ ਵਿਦੇਸ਼ ਮੰਤਰੀ ਨੇ ਕਿਹਾ ਕਿ ਇਹ ਅਹਿਮ ਸਬੰਧ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕੁਝ ਖ਼ਿੱਤੇ ਅਤੇ ਮੁੱਦੇ ਹਨ ਜਿਨ੍ਹਾਂ ’ਤੇ ਮੁਲਕ ਅਮਰੀਕਾ ਨਾਲ ਪੂਰੀ ਤਰ੍ਹਾਂ ਨਾਲ ਸਹਿਮਤ ਹੈ ਪਰ ਕੁਝ ਅਜਿਹੇ ਮੁੱਦੇ ਵੀ ਹਨ ਜਿਨ੍ਹਾਂ ’ਤੇ ਭਾਰਤ ਸਹਿਮਤ ਨਹੀਂ ਹੈ ਜਿਨ੍ਹਾਂ ਬਾਰੇ ਹਰ ਕੋਈ ਜਾਣਦਾ ਹੈ।

Advertisement
Advertisement
Advertisement
Advertisement
Scroll to Top