Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:40 am

+91 90915 01313 , +91 90916 01313

punjabbanni@gmail.com
punjabbani@yahoo.com

ਪਾਕਿਸਤਾਨੀ ਖੁਫੀਆ ਏਜੰਸੀ ਨੂੰ ਫੌਜ ਦੇ ਦਸਤਾਵੇਜ਼ ਭੇਜਣ ਵਾਲੇ ਨੂੰ ਅਦਾਲਤ ਨੇ ਸੁਣਾਈ ਪੰਜ ਸਾਲ ਦੀ ਸਜ਼ਾ

ਪਾਕਿਸਤਾਨੀ ਖੁਫੀਆ ਏਜੰਸੀ ਨੂੰ ਫੌਜ ਦੇ ਦਸਤਾਵੇਜ਼ ਭੇਜਣ ਵਾਲੇ ਨੂੰ ਅਦਾਲਤ ਨੇ ਸੁਣਾਈ ਪੰਜ ਸਾਲ ਦੀ ਸਜ਼ਾ

ਪਾਕਿਸਤਾਨੀ ਖੁਫੀਆ ਏਜੰਸੀ ਨੂੰ ਫੌਜ ਦੇ ਦਸਤਾਵੇਜ਼ ਭੇਜਣ ਵਾਲੇ ਨੂੰ ਅਦਾਲਤ ਨੇ ਸੁਣਾਈ ਪੰਜ ਸਾਲ ਦੀ ਸਜ਼ਾ
ਹਾਪੁੜ : ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਸੌਰਭ ਸ਼ਰਮਾ ਨੂੰ 5 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਅਤੇ ਨਾਲ ਹੀ 22 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਕਿਉਂਕਿ ਸੌਰਭ ਸ਼ਰਮਾ ਭਾਰਤੀ ਫੌਜ ਦੇ ਖੁਫੀਆ ਕਾਗਜ਼ਾਤ ਅਤੇ ਜਾਣਕਾਰੀ ਆਈਐਸਆਈ ਨੂੰ ਭੇਜਣ ਦਾ ਦੋਸ਼ੀ ਪਾਇਆ ਗਿਆ ਸੀ। ਦੱਸਣਯੋਗ ਹੈ ਕਿ ਹਾਪੁੜ ਨਿਵਾਸੀ ਸੌਰਭ ਸ਼ਰਮਾ ਨੂੰ ਮੈਡੀਕਲ ਆਧਾਰ `ਤੇ ਫੌਜ ਤੋਂ ਹਟਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸੌਰਭ ਸ਼ਰਮਾ ਨੇ ਪਾਕਿਸਤਾਨ ਲਈ ਜਾਸੂਸੀ ਕਰਨੀ ਲੱਗ ਪਿਆ ਸੀ। ਸੌਰਭ ਨੂੰ ਯੂਪੀ ਏਟੀਐਸ ਨੇ 8 ਜਨਵਰੀ 2021 ਨੂੰ ਗ੍ਰਿਫਤਾਰ ਕੀਤਾ ਸੀ। ਸੌਰਭ ਨੇ ਕਥਿਤ ਆਈਐਸਆਈ ਏਜੰਟ ਨੇਹਾ ਸ਼ਰਮਾ ਨੂੰ ਫੌਜ ਦੇ ਗੁਪਤ ਰਾਜ਼, ਪਾਬੰਦੀਆਂ, ਦਸਤਾਵੇਜ਼ ਅਤੇ ਡੇਟਾ ਭੇਜਿਆ ਸੀ। ਸੌਰਭ ਦੀ ਪਤਨੀ ਪੂਜਾ ਸਿੰਘ ਦੇ ਖਾਤੇ `ਚ ਵਿਦੇਸ਼ ਤੋਂ ਹਜ਼ਾਰਾਂ ਰੁਪਏ ਭੇਜਣ ਦੇ ਵੀ ਸਬੂਤ ਮਿਲੇ ਹਨ। ਅਨਸ ਯਾਕੂਬ ਗਿਤਾਲੀ ਨੇ ਪੂਜਾ ਸਿੰਘ ਦੇ ਖਾਤੇ ਵਿੱਚ ਚਾਰ ਹਜ਼ਾਰ ਰੁਪਏ ਭੇਜੇ ਸਨ। ਜਾਂਚ ਦੌਰਾਨ ਸੌਰਭ ਸ਼ਰਮਾ ਦੇ ਮੋਬਾਈਲ ਦੀ ਡਿਟੇਲ ਤੋਂ ਸਾਰੇ ਖ਼ੁਲਾਸੇ ਹੋਏ। ਸੁਣਵਾਈ ਦੌਰਾਨ ਸੌਰਭ ਸ਼ਰਮਾ ਨੇ ਆਪਣਾ ਜੁਰਮ ਕਬੂਲ ਕਰ ਲਿਆ ਸੀ।

Advertisement
Advertisement
Advertisement
Advertisement
Scroll to Top