Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:44 am

+91 90915 01313 , +91 90916 01313

punjabbanni@gmail.com
punjabbani@yahoo.com

ਜਿਲ੍ਹਾ ਓਲੰਪਿਕ ਐਸੋਸੀਏਸ਼ਨ ਵਲੋਂ ਰਾਸ਼ਟਰੀ ਖੇਡ ਦਿਵਸ ਮਨਾਇਆ

ਜਿਲ੍ਹਾ ਓਲੰਪਿਕ ਐਸੋਸੀਏਸ਼ਨ ਵਲੋਂ ਰਾਸ਼ਟਰੀ ਖੇਡ ਦਿਵਸ ਮਨਾਇਆ

ਜਿਲ੍ਹਾ ਓਲੰਪਿਕ ਐਸੋਸੀਏਸ਼ਨ ਵਲੋਂ ਰਾਸ਼ਟਰੀ ਖੇਡ ਦਿਵਸ ਮਨਾਇਆ
ਪਟਿਆਲਾ : ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ ਅਤੇ ਸੁਸਾਇਟੀ ਫੋਰ ਸਪੋਰਟਸ ਪਰਸਨਸ ਵੈਲਫੇਅਰ ਵੱਲੋਂ ਰਾਸ਼ਟਰੀ ਖੇਡ ਦਿਵਸ ਮੌਕੇ ਇੱਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੀਤੀ। ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ 29 ਅਗਸਤ ਨੂੰ ਪੂਰਾ ਭਾਰਤ ਰਾਸ਼ਟਰੀ ਖੇਡ ਦਿਵਸ ਦੇ ਰੂਪ ਵਿੱਚ ਮਨਾਉਂਦਾ ਹੈ। ਇਹ ਦਿਨ ਹਾਕੀ ਦੇ ਜਾਦੂਗਰ ਓਲੰਪੀਅਨ ਮੇਜਰ ਧਿਆਨ ਚੰਦ ਦੇ ਜਨਮਦਿਨ ਨੂੰ ਸਮਰਪਿਤ ਹੁੰਦਾ ਹੈ। ਉਹਨਾਂ ਦੱਸਿਆ ਕਿ ਇਹ ਖੇਡ ਦਿਵਸ ਇਸ ਲਈ ਮਨਾਇਆ ਜਾਂਦਾ ਹੈ ਕਿ ਨੌਜਵਾਨ ਬੱਚਿਆਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਹੋਵੇ ਅਤੇ ਬੱਚੇ ਮੇਜਰ ਧਿਆਨ ਚੰਦ ਜੀ ਦੇ ਦਰਸਾਏ ਹੋਏ ਮਾਰਗ ਤੇ ਚੱਲ ਕੇ ਓਲੰਪਿਕ, ਏਸ਼ੀਆਈ ਖੇਡਾਂ ਅਤੇ ਅੰਤਰਰਾਸ਼ਟਰੀ ਪੱਧਰ ਤੇ ਤਗਮੇ ਜਿੱਤਣ ਲਈ ਪ੍ਰੇਰਿਤ ਹੋ ਸਕਣ। ਮੇਜਰ ਧਿਆਨ ਚੰਦ ਨੇ ਓਲੰਪਿਕ ਤਗਮੇ ਸਮੇਤ ਅਨੇਕਾਂ ਵਾਰ ਭਾਰਤ ਦਾ ਝੰਡਾ ਅੰਤਰਰਾਸ਼ਟਰੀ ਪੱਧਰ ਤੇ ਬੁਲੰਦ ਕੀਤਾ ਅਤੇ ਅੱਜ ਉਹਨਾਂ ਨੂੰ ਪੂਰੀ ਦੁਨੀਆ ਯਾਦ ਕਰਦੀ ਹੈ। ਉਹਨਾਂ ਬੱਚਿਆਂ ਨੂੰ ਦੱਸਿਆ ਕਿ ਸਰੀਰਕ ਅਤੇ ਮਾਨਸਿਕ ਤੌਰ ਤੇ ਤੰਦਰੁਸਤ ਰਹਿਣ ਲਈ ਖੇਡਾਂ ਨੂੰ ਅਪਣਾਉਣਾ ਬਹੁਤ ਜਰੂਰੀ ਹੈ। ਇਕ ਚੰਗਾ ਖਿਡਾਰੀ ਹੀ ਚੰਗੇ ਸਮਾਜ ਦੀ ਸਿਰਜਣਾ ਕਰ ਸਕਦਾ ਹੈ ਤੇ ਨਾਲ ਹੀ ਨੌਜਵਾਨ ਬੱਚੇ ਬੱਚੀਆਂ ਨੂੰ ਨਸ਼ਿਆਂ ਵਰਗੀ ਲਾਹਨਤ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਮਾਨਯੋਗ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਸ਼ੌਕਤ ਅਹਿਮਦ ਪਰੇ ਪ੍ਰਧਾਨ ਜਿਲ੍ਹਾ ਓਲੰਪਿਕ ਐਸੋਸੀਏਸ਼ਨ ਵੱਲੋਂ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਵੱਖ-ਵੱਖ ਪੱਧਰ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ ਜੂਨੀਅਰ, ਸਬ ਜੂਨੀਅਰ ਬੱਚਿਆਂ ਲਈ ਇੱਕ ਪ੍ਰਤੀਯੋਗਤਾ ਦਾ ਆਯੋਜਨ ਜਲਦ ਹੀ ਕਰਵਾ ਜਾ ਰਹੀ ਹੈ। ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਹੋਵੇਗਾ। ਇਸ ਮੌਕੇ ਚਰਨਜੀਤ ਸਿੰਘ ਭੁੱਲਰ ਐਗਜੈਕਟਿਵ ਕਮੇਟੀ ਮੈਂਬਰ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ, ਬਖਸ਼ੀਸ਼ ਸਿੰਘ ਉਪ ਪ੍ਰਧਾਨ ਜਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ, ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਦੀ ਸਾਰੀ ਟੀਮ ਅਤੇ ਜ਼ਿਲ੍ਹਾ ਸਿੱਖਿਆ ਵਿਭਾਗ ਦੀ ਟੀਮ ਦੇ ਮੈਂਬਰ, ਬੱਚਿਆਂ ਦੇ ਮਾਤਾ ਪਿਤਾ ਅਤੇ ਖੇਡ ਪ੍ਰੇਮੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Advertisement
Advertisement
Advertisement
Advertisement
Scroll to Top