Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 1:20 pm

+91 90915 01313 , +91 90916 01313

punjabbanni@gmail.com
punjabbani@yahoo.com

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ
ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥ ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪ ॥੩॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥

ਅਰਥ : ਹੇ ਭਾਈ! ਨਾਰਾਇਣ ਦਾ ਨਾਮ ਮਾਇਆ ਦੀ ਕਾਲਖ ਤੋਂ ਬਚਾਣ ਵਾਲਾ (ਹੈ, ਇਸ ਨੂੰ ਆਪਣੇ ਹਿਰਦੇ ਵਿਚ) ਸਿੰਜ। (ਇਹ ਨਾਮ) ਜੀਭ ਨਾਲ ਜਪਦਿਆਂ (ਸਾਰੇ) ਪਾਪ ਦੂਰ ਹੋ ਜਾਂਦੇ ਹਨ।੧।ਰਹਾਉ। ਹੇ ਭਾਈ! ਸਭ ਜੀਵਾਂ ਵਿਚ ਨਾਰਾਇਣ ਦਾ ਨਿਵਾਸ ਹੈ, ਹਰੇਕ ਸਰੀਰ ਵਿਚ ਨਾਰਾਇਣ (ਦੀ ਜੋਤਿ) ਦਾ ਹੀ ਚਾਨਣ ਹੈ। ਨਾਰਾਇਣ (ਦਾ ਨਾਮ) ਜਪਣ ਵਾਲੇ ਜੀਵ ਨਰਕ ਵਿਚ ਨਹੀਂ ਪੈਂਦੇ। ਨਾਰਾਇਣ ਦੀ ਭਗਤੀ ਕਰ ਕੇ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ।੧। ਹੇ ਭਾਈ! ਨਾਰਾਇਣ (ਦੇ ਨਾਮ) ਨੂੰ (ਆਪਣੇ) ਮਨ ਵਿਚ ਆਸਰਾ ਬਣਾ ਲੈ, ਨਾਰਾਇਣ (ਦਾ ਨਾਮ) ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਲਈ ਜਹਾਜ਼ ਹੈ। ਨਾਰਾਇਣ ਦਾ ਨਾਮ ਜਪਦਿਆਂ ਜਮ ਭੱਜ ਕੇ ਪਰੇ ਚਲਾ ਜਾਂਦਾ ਹੈ। ਨਾਰਾਇਣ (ਦਾ ਨਾਮ ਮਾਇਆ) ਡੈਣ ਦੇ ਦੰਦ ਭੰਨ ਦੇਂਦਾ ਹੈ।੨। ਹੇ ਭਾਈ! ਨਾਰਾਇਣ ਸਦਾ ਹੀ ਬਖ਼ਸ਼ਣਹਾਰ ਹੈ। ਨਾਰਾਇਣ (ਆਪਣੇ ਸੇਵਕਾਂ ਦੇ ਹਿਰਦੇ ਵਿਚ) ਸੁਖ ਆਨੰਦ ਪੈਦਾ ਕਰਦਾ ਹੈ, (ਉਹਨਾਂ ਦੇ ਅੰਦਰ ਆਪਣਾ) ਤੇਜ-ਪਰਤਾਪ ਪਰਗਟ ਕਰਦਾ ਹੈ। ਹੇ ਭਾਈ! ਨਾਰਾਇਣ ਆਪਣੇ ਸੇਵਕਾਂ ਸੰਤਾਂ ਦਾ ਮਾਂ ਪਿਉ (ਵਾਂਗ ਰਾਖਾ) ਹੈ।੩। ਹੇ ਭਾਈ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ ਸਦਾ ਨਾਰਾਇਣ ਦਾ ਨਾਮ ਜਪਦੇ ਹਨ, ਮੁੜ ਮੁੜ ਉਸ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਮਨੁੱਖ ਗੁਰੂ ਨੂੰ ਮਿਲ ਕੇ (ਉਹ ਮਿਲਾਪ-ਰੂਪ ਕੀਮਤੀ) ਚੀਜ਼ ਲੱਭ ਲੈਂਦੇ ਹਨ ਜੇਹੜੀ ਇਹਨਾਂ ਇੰਦਰਿਆਂ ਦੀ ਪਹੁੰਚ ਤੋਂ ਪਰੇ ਹੈ। ਹੇ ਨਾਨਕ! ਨਾਰਾਇਣ ਦੇ ਦਾਸ ਸਦਾ ਨਾਰਾਇਣ ਦਾ ਆਸਰਾ ਲਈ ਰੱਖਦੇ ਹਨ।੪।੧੭।੧੯।

Advertisement
Advertisement
Advertisement
Advertisement
Scroll to Top