Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:43 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਕੀਤਾ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖਿ਼ਲਾਫ਼ ਕੇਸ ਦਰਜ

ਵਿਜੀਲੈਂਸ ਕੀਤਾ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖਿ਼ਲਾਫ਼ ਕੇਸ ਦਰਜ

ਵਿਜੀਲੈਂਸ ਕੀਤਾ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖਿ਼ਲਾਫ਼ ਕੇਸ ਦਰਜ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੇਂਦਰ ਤੋਂ ਪ੍ਰਾਪਤ 1 ਲੱਖ 20 ਹਜ਼ਾਰ ਰੁਪਏ ਦੀ ਗ੍ਰਾਂਟ ਨੂੰ ਹੜੱਪਣ ਦੇ ਦੋਸ਼ ਹੇਠ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਫਾਜ਼ਿਲਕਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਸੰਤੋਖ ਸਿੰਘ, ਪਿੰਡ ਸੈਦੇ ਕੇ ਹਿਠਾੜ, ਜ਼ਿਲ੍ਹਾ ਫਾਜ਼ਿਲਕਾ ਦੇ ਸਰਪੰਚ ਮਾਹਲਾ ਸਿੰਘ ਅਤੇ ਇਸੇ ਪਿੰਡ ਦੇ ਇੱਕ ਹੋਰ ਵਿਅਕਤੀ ਮੁਖਤਿਆਰ ਸਿੰਘ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਗਲਵਾਰ ਨੂੰ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਪ੍ਰਾਪਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮ ਮੁਖਤਿਆਰ ਸਿੰਘ ਨੂੰ ਰਾਜ ਸਰਕਾਰ ਵੱਲੋਂ ਆਪਣਾ ਘਰ ਬਣਾਉਣ ਲਈ ਪੰਜ ਮਰਲੇ ਪੰਚਾਇਤੀ ਜ਼ਮੀਨ ਅਲਾਟ ਕੀਤੀ ਗਈ ਸੀ ਜਿਸ ਵਿੱਚ ਉਸਨੇ ਪਹਿਲਾਂ ਹੀ ਇਸ ਪੰਜ ਮਰਲੇ ਦੇ ਪਲਾਟ ਵਿੱਚ ਆਪਣਾ ਮਕਾਨ ਬਣਾਇਆ ਹੋਇਆ ਸੀ ਪਰ ਅਜਿਹਾ ਹੋਣ ਦੇ ਬਾਵਜੂਦ ਵੀ ਉਸਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਗੈਰ-ਕਾਨੂੰਨੀ ਢੰਗ ਨਾਲ 1,20,000 ਰੁਪਏ ਦੀ ਰਕਮ ਪ੍ਰਾਪਤ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਸਰਪੰਚ ਮਾਹਲਾ ਸਿੰਘ ਅਤੇ ਪੰਚਾਇਤ ਸਕੱਤਰ ਸੰਤੋਖ ਸਿੰਘ ਨੇ ਇਹ ਪਤਾ ਹੋਣ ਦੇ ਬਾਵਜੂਦ ਕਿ ਪਿੰਡ ਵਿੱਚ ਮੁਖਤਿਆਰ ਸਿੰਘ ਦਾ ਆਪਣਾ ਪੱਕਾ ਘਰ ਹੈ, ਆਪਸੀ ਮਿਲੀਭੁਗਤ ਨਾਲ ਉਕਤ ਨਾਜਾਇਜ਼ ਲਾਭਪਾਤਰੀ ਮੁਖਤਿਆਰ ਸਿੰਘ ਦਾ ਸਵੈ-ਘੋਸ਼ਣਾ ਪੱਤਰ ਤਸਦੀਕ ਕਰਕੇ ਉਸ ਨੂੰ ਉਕਤ ਸਕੀਮ ਹੇਠ ਯੋਗ ਕਰਾਰ ਦਿੱਤਾ।ਉਨ੍ਹਾਂ ਦੱਸਿਆ ਕਿ ਇਸ ਜਾਂਚ ਦੇ ਆਧਾਰ ‘ਤੇ ਉਪਰੋਕਤ ਸਾਰੇ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ ਤੇ 13(2) ਅਤੇ ਆਈ. ਪੀ. ਸੀ ਦੀ ਧਾਰਾ 409, 467, 468, 471, 120-ਬੀ ਤਹਿਤ ਮੁਕੱਮਦਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top