Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:10 am

+91 90915 01313 , +91 90916 01313

punjabbanni@gmail.com
punjabbani@yahoo.com

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ
ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ । ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਸਿੱਖਿਆ ਦੇਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ । ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਨੇ ਆਖਿਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਪਹਿਲੀ ਤੋਂ ਦਸਵੀਂ ਜਮਾਤ ਤੱਕ ਮੁਫਤ ਪਾਠ ਪੁਸਤਕਾਂ ਸਕੀਮ ਅਧੀਨ ਇਹ ਰਾਸ਼ੀ ਇਸ ਸ਼ਰਤ ਤੇ ਜਾਰੀ ਕੀਤੀ ਗਈ ਹੈ ਕਿ ਇਹ ਰਾਸ਼ੀ ਸਿਰਫ਼ ਅਤੇ ਸਿਰਫ਼ ਉਸੇ ਮੰਤਵ ਲਈ ਖਰਚ ਕੀਤੀ ਜਾਵੇਗੀ, ਜਿਸ ਲਈ ਇਹ ਜਾਰੀ ਕੀਤੀ ਗਈ ਹੈ । ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੇ ਵਿਕਾਸ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਲਈ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜਾਈ ਵਿੱਚ ਫੰਡਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

Advertisement
Advertisement
Advertisement
Advertisement
Scroll to Top