Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:46 am

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਜੀ. ਪੀ. ਸੀ. ਮੁਲਾਜਮਾਂ ਦੀ ਸੁਰੱਖਿਆ ਲਈ ਲਗਾਏ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ’ਚ ਕੜਾਹਿਆਂ ’ਤੇ ਜੰਗਲੇ

ਐਸ. ਜੀ. ਪੀ. ਸੀ. ਮੁਲਾਜਮਾਂ ਦੀ ਸੁਰੱਖਿਆ ਲਈ ਲਗਾਏ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ’ਚ ਕੜਾਹਿਆਂ ’ਤੇ ਜੰਗਲੇ

ਐਸ. ਜੀ. ਪੀ. ਸੀ. ਮੁਲਾਜਮਾਂ ਦੀ ਸੁਰੱਖਿਆ ਲਈ ਲਗਾਏ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ’ਚ ਕੜਾਹਿਆਂ ’ਤੇ ਜੰਗਲੇ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੜਾਹੇ ’ਚ ਡਿੱਗਣ ਨਾਲ ਹੋਈ ਸ਼ਰਧਾਲੂ ਦੀ ਮੌਤ ਤੋਂ ਬਾਅਦ ਵੱਡਾ ਫੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਸੇਵਾਦਾਰਾਂ ਤੇ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਹਿਆ ਹੈ। ਉਨ੍ਹਾਂ ਵੱਲੋਂ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ’ਚ ਕੜਾਹਿਆਂ ’ਤੇ ਜੰਗਲੇ ਲਗਾਏ ਗਏ ਹਨ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ’ਚ ਇਸ ਸਬੰਧੀ ਮਤਾ ਪਾਸ ਕੀਤਾ ਗਿਆ ਹੈ। ਜਿਸਦੇ ਚੱਲਦੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ’ਚ ਵੱਡੇ ਕੜਾਹਿਆਂ ’ਤੇ ਜੰਗਲੇ ਲਗਾਏ ਗਏ ਹਨ। ਇਸ ਤੋਂ ਇਲਾਵਾ ਸੁਰੱਖਿਆ ਦੀ ਲਿਹਾਜ ਨੂੰ ਦੇਖਦੇ ਹੋਏ ਸੇਵਾਦਾਰਾਂ ਸ਼ਰਧਾਲੂਆਂ ਲਈ ਇੱਕ ਹੋਰ ਅਹਿਮ ਫੈਸਲਾ ਲਿਆ ਗਿਆ ਹੈ ਜਿਸ ਦੇ ਤਹਿਤ ਲੰਗਰ ਪਕਾਉਣ ਦੀ ਸੇਵਾ ਕਰ ਰਹੇ ਸੇਵਾਦਾਰਾਂ ਸ਼ਰਧਾਲੂਆਂ ਨੂੰ ਸੇਫਟੀ ਬੈਲਟ ਪਹਿਨਾਈ ਜਾਵੇਗੀ। ਸੇਫਟੀ ਬੈਲਟ ਤਿਆਰ ਕਰਨ ਲਈ ਕੰਪਨੀਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।ਦੱਸਣਯੋਗ ਹੈ ਕਿ 3 ਅਗਸਤ ਨੂੰ ਆਲੂ ਉਬਾਲਦੇ ਸਮੇਂ ਕੜਾਹੇ ’ਚ ਡਿੱਗਣ ਨਾਲ ਸ਼ਰਧਾਲੂ ਬਲਬੀਰ ਸਿੰਘ ਬੁਰੀ ਤਰ੍ਹਾਂ ਨਾਲ ਝੁਲਸ ਗਿਆ। ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ’ਚ ਦਾਖਿਲ ਕਰਵਾਇਆ ਗਿਆ ਸੀ। ਇੱਕ ਹਫਤੇ ਜਿੰਦਗੀ ਮੌਤ ਦੀ ਲੜਾਈ ਲੜਨ ਤੋਂ ਬਾਅਦ ਗੁਰਦਾਸਪੁਰ ਦੇ ਪਿੰਡ ਧਾਰੀਵਾਲ ਦਾ ਬਲਬੀਰ ਸਿੰਘ ਨੇ ਦਮ ਤੋੜ ਦਿੱਤਾ।

Advertisement
Advertisement
Advertisement
Advertisement
Scroll to Top